- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਦੇ ਹੁਕਮਾਂ ਹੇਠ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ 'ਚ 5 ਮਾਮਲੇ ਦਰਜ ਕਰਕੇ ਇੱਕ ਅਣਪਛਾਤੇ ਸਮੇਤ 10 ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਦੇ ਹੁਕਮਾਂ ਹੇਠ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ 'ਚ 5 ਮਾਮਲੇ ਦਰਜ ਕਰਕੇ ਇੱਕ ਅਣਪਛਾਤੇ ਸਮੇਤ 10 ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਪਰਸ ਖੋਹਣ ਦੇ ਦੋਸ਼ ਹੇਠ ਚਾਰ 'ਤੇ ਮਾਮਲਾ
ਥਾਣਾ ਸਿਟੀ ਬਰਨਾਲਾ ਵਿਖੇ ਮੁਦੱਈ ਹਰਪਿੰਦਰ ਸਿੰਘ ਵਾਸੀ ਡੱਲਾ ਪੱਤੀ, ਘੁੰਨਸ ਨੇ ਬਿਆਨ ਦਰਜ ਕਰਵਾਏ ਕਿ ਜਦੋਂ ਉਹ ਆਪਣੀ ਗੱਡੀ ਵਿੱਚ ਬੈਠਾ ਸੀ, ਤਾਂ ਦਮਨਪ੍ਰੀਤ ਸਿੰਘ ਵਾਸੀ ਮਾਨਸਾ ਰੋਡ, ਹੰਡਿਆਇਆ, ਲਵਪ੍ਰੀਤ ਸਿੰਘ ਵਾਸੀ ਤਰਕਸ਼ੀਲ ਚੌਂਕ, ਬਰਨਾਲਾ, ਅਰਸ਼ਦੀਪ ਸਿੰਘ ਉਰਫ਼ ਅਰਸ਼ ਅਤੇ ਦਿਲਬਾਗ ਸਿੰਘ ਦੋਵੇਂ ਵਾਸੀ ਢਿੱਲੋਂ ਨਗਰ, ਬਰਨਾਲਾ ਨੇ ਗੱਡੀ ਦਾ ਸ਼ੀਸ਼ਾ ਖੜਕਾ ਕੇ ਉਸ ਨੂੰ ਬਾਹਰ ਕੱਢਿਆ ਅਤੇ ਪਰਸ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ।
ਸੜਕ ਹਾਦਸੇ ’ਚ ਵਿਅਕਤੀ ਦੀ ਮੌਤ, ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ
ਥਾਣਾ ਰੂੜੇਕੇ ਕਲਾਂ ਦੀ ਪੁਲਿਸ ਕੋਲ ਸੁਖਦੇਵ ਕੌਰ ਵਾਸੀ ਸਮਰਾ ਪੱਤੀ, ਪੱਖੋ ਕਲਾਂ ਨੇ ਬਿਆਨ ਦਿੱਤੇ ਕਿ ਉਸ ਦਾ ਪਤੀ ਬਿਰਸਪਾਲ ਸਿੰਘ ਮੋਟਰਸਾਈਕਲ 'ਤੇ ਘਰ ਪਰਤ ਰਿਹਾ ਸੀ। ਟ੍ਰਾਈਡੈਂਟ ਫੈਕਟਰੀ ਦੇ ਸਾਹਮਣੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਸਰਕਾਰੀ ਹਸਪਤਾਲ ਬਰਨਾਲਾ ਤੋਂ ਬਠਿੰਡਾ ਰੈਫ਼ਰ ਕੀਤੇ ਜਾਣ ਤੋਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਇੱਕ ਨਾਮਜ਼ਦ
ਗਸ਼ਤ ਦੌਰਾਨ ਪਿੰਡ ਕੈਰੇ ਨੇੜੇ ਪੁਲਿਸ ਨੇ ਲਵਪ੍ਰੀਤ ਸਿੰਘ ਉਰਫ਼ ਲਵੀ ਵਾਸੀ ਪੱਖੋਕੇ ਨੂੰ ਨਸ਼ੇ ਦੀ ਹਾਲਤ ਵਿੱਚ ਦੇਖਿਆ। ਸਿਵਲ ਹਸਪਤਾਲ ਵਿਖੇ ਕਰਵਾਏ ਗਏ ਡੋਪ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ।
49 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ 'ਤੇ ਕਾਰਵਾਈ
ਥਾਣਾ ਰੂੜੇਕੇ ਦੀ ਪੁਲਿਸ ਨੇ ਪਿੰਡ ਧੂਰਕੋਟ ਨੇੜੇ ਸ਼ੱਕੀ ਹਾਲਤ ਵਿੱਚ ਬੈਠੇ ਦੋ ਵਿਅਕਤੀਆਂ ਦੀ ਤਲਾਸ਼ੀ ਲੈ ਕੇ 49 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਮਾਮਲੇ ਵਿੱਚ ਜਗਜੀਤ ਸਿੰਘ ਉਰਫ਼ ਜੱਗਾ ਵਾਸੀ ਜੰਗੀਕਾ ਮੁਹੱਲਾ, ਭਦੌੜ, ਜਸਵੀਰ ਸਿੰਘ ਉਰਫ਼ ਕਰਨ ਔਜਲਾ ਵਾਸੀ ਨੈਣੇਵਾਲ ਮੁਹੱਲਾ, ਭਦੌੜ ਤੇ ਜਸਨਦੀਪ ਸਿੰਘ ਵਾਸੀ ਪੱਖੋ ਕਲਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
100 ਨਸ਼ੀਲੀਆਂ ਗੋਲੀਆਂ ਬਰਾਮਦ
ਥਾਣਾ ਸ਼ਹਿਣਾ ਦੀ ਪੁਲਿਸ ਨੇ ਨਹਿਰ ਸ਼ਹਿਣਾ ਕੋਲ ਗਸ਼ਤ ਦੌਰਾਨ ਰੋਕੇ ਗਏ ਇੱਕ ਸ਼ੱਕੀ ਵਿਅਕਤੀ ਜਗਸੀਰ ਸਿੰਘ ਉਰਫ਼ ਜੱਗੂ ਵਾਸੀ ਚੁੰਘਾ ਰੋਡ, ਸ਼ਹਿਣਾ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਖ਼ਿਲਾਫ਼ ਪਰਚਾ ਦਰਜ ਕੀਤਾ ਹੈ।