- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੌਲਦਾਰ ਅਮਨਦੀਪ ਸਿੰਘ ਪੁਲਿਸ ਪਾਰਟੀ ਸਮੇਤ ਮਾਤਾ ਦਾਤੀ ਰੋਡ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਦੋ ਨੌਜਵਾਨ ਸ਼ੱਕੀ ਹਾਲਤ ਵਿਚ ਦਿਖਾਈ ਦਿੱਤੇ, ਜਿਨ੍ਹਾਂ ਨੂੰ ਪੁਲਿਸ ਵੱਲੋਂ ਕਾਬੂ ਕਰਕੇ ਦਾ ਮੈਡੀਕਲ ਕਰਵਾਇਆ ਗਿਆ ਤਾਂ ਉਨ੍ਹਾਂ ਵੱਲੋਂ ਨਸ਼ਾ ਕਰਨ ਦੀ ਪੁਸ਼ਟੀ ਹੋਈ।

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਥਾਣਾ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਦੀ ਅਗਵਾਈ 'ਚ ਪੁਲਿਸ ਨੇ ਨਸ਼ਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਜਿਨਾਂ ਦੀ ਪਛਾਣ ਰੋਹਿਤ ਕੁਮਾਰ ਪੁੱਤਰ ਸੰਜੇ ਕੁਮਾਰ ਅਤੇ ਰੋਹਿਤ ਕੁਮਾਰ ਪੁੱਤਰ ਰਜਿੰਦਰ ਕੁਮਾਰ, ਵਾਸੀ ਗੁਰੂ ਗੋਬਿੰਦ ਸਿੰਘ ਨਗਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਹੌਲਦਾਰ ਅਮਨਦੀਪ ਸਿੰਘ ਪੁਲਿਸ ਪਾਰਟੀ ਸਮੇਤ ਮਾਤਾ ਦਾਤੀ ਰੋਡ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਦੋ ਨੌਜਵਾਨ ਸ਼ੱਕੀ ਹਾਲਤ ਵਿਚ ਦਿਖਾਈ ਦਿੱਤੇ, ਜਿਨ੍ਹਾਂ ਨੂੰ ਪੁਲਿਸ ਵੱਲੋਂ ਕਾਬੂ ਕਰਕੇ ਦਾ ਮੈਡੀਕਲ ਕਰਵਾਇਆ ਗਿਆ ਤਾਂ ਉਨ੍ਹਾਂ ਵੱਲੋਂ ਨਸ਼ਾ ਕਰਨ ਦੀ ਪੁਸ਼ਟੀ ਹੋਈ। ਪੁਲਿਸ ਨੇ ਦੋਵਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ। ਇਸ ਮੌਕੇ ਜੋਬਨਜੋਤ ਸਿੰਘ, ਲਵਪ੍ਰੀਤ ਕੌਰ ਆਦਿ ਪੁਲਿਸ ਮੁਲਾਜ਼ਮ ਹਾਜ਼ਰ ਸਨ।