- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਬਰਨਾਲਾ ਤੋਂ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਜਦੋਂ ਵੀ ਸੂਬੇ 'ਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਰਹੀ, ਬਰਨਾਲੇ ਦੀ ਝੋਲੀ ਵੱਡੇ ਪ੍ਰੋਜੈਕਟਾਂ ਨਾਲ ਭਰੀ ਗਈ। ਉਨ੍ਹਾਂ ਯਾਦ ਕਰਵਾਇਆ ਕਿ ਗੱਠਜੋੜ ਸਰਕਾਰ ਵੇਲੇ ਹੀ ਸ਼ਹਿਰ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ, ਯੂਨੀਵਰਸਿਟੀ ਕਾਲਜ ਤੇ ਸਿਵਲ ਹਸਪਤਾਲ ਵਰਗੀਆਂ ਵੱਡੀਆਂ ਸਹੂਲਤਾਂ ਮਿਲੀਆਂ ਸਨ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਦੀ ਤਰੱਕੀ, ਸਰਬਪੱਖੀ ਵਿਕਾਸ ਤੇ ਹਰ ਵਰਗ ਦੀ ਖੁਸ਼ਹਾਲੀ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗੱਠਜੋੜ ਦੀ ਖੁਸ਼ੀ 'ਚ ਬੁੱਧਵਾਰ ਨੂੰ ਮੁੜ ਦੂਜੀ ਵਾਰੀ ਬਰਨਾਲਾ ਦੀ ਸਿਆਸਤ 'ਚ ਭਾਰੀ ਰੌਣਕ ਵੇਖਣ ਨੂੰ ਮਿਲੀ। ਗੱਠਜੋੜ ਦਾ ਐਲਾਨ ਹੁੰਦਿਆਂ ਹੀ ਮੰਗਲਵਾਰ ਨੂੰ ਬਾਅਦ ਦੁਪਹਿਰ ਬਰਨਾਲਾ ਚੋਂ ਭਾਜਪਾ ਦੇ ਦਫਤਰ ਚੋਂ ਭਾਜਪਾ ਆਗੂਆਂ ਨੇ ਲੱਡੂ ਵੰਡੇ ਅੱਜ ਅਗਲੇ ਦਿਨ ਅਕਾਲੀ ਨੇ ਲੱਡੂ ਵੰਡੇ ਹਨ। ਇਸ ਮੌਕੇ ਦੋਵਾਂ ਪਾਰਟੀਆਂ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ, ਸਵਰਗਵਾਸੀ ਸਾਬਕਾ ਵਿਧਾਇਕ ਮਲਕੀਤ ਸਿੰਘ ਕੀਤੂ ਦੀ ਕੋਠੀ ਵਿਖੇ ਇਕੱਠੇ ਹੋ ਕੇ ਇੱਕ-ਦੂਜੇ ਨੂੰ ਗਲਵੱਕੜੀਆਂ ਪਾ ਕੇ ਵਧਾਈਆਂ ਦਿੱਤੀਆਂ। ਖੁਸ਼ੀ ਦੇ ਇਸ ਮਾਹੌਲ 'ਚ ਆਗੂਆਂ ਵੱਲੋਂ ਲੱਡੂ ਵੰਡ ਕੇ ਸ਼ਹਿਰ ਵਾਸੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ।
ਪਿਛਲੀਆਂ ਸਰਕਾਰਾਂ ਨੇ ਬਰਨਾਲੇ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ : ਕੁਲਵੰਤ ਕੀਤੂ
ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬਰਨਾਲਾ ਤੋਂ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਜਦੋਂ ਵੀ ਸੂਬੇ 'ਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਰਹੀ, ਬਰਨਾਲੇ ਦੀ ਝੋਲੀ ਵੱਡੇ ਪ੍ਰੋਜੈਕਟਾਂ ਨਾਲ ਭਰੀ ਗਈ। ਉਨ੍ਹਾਂ ਯਾਦ ਕਰਵਾਇਆ ਕਿ ਗੱਠਜੋੜ ਸਰਕਾਰ ਵੇਲੇ ਹੀ ਸ਼ਹਿਰ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ, ਯੂਨੀਵਰਸਿਟੀ ਕਾਲਜ ਤੇ ਸਿਵਲ ਹਸਪਤਾਲ ਵਰਗੀਆਂ ਵੱਡੀਆਂ ਸਹੂਲਤਾਂ ਮਿਲੀਆਂ ਸਨ। ਪਰ ਅਫ਼ਸੋਸ ਦੀ ਗੱਲ ਹੈ ਕਿ ਬਾਅਦ 'ਚ ਆਈਆਂ ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਇਨ੍ਹਾਂ ਪ੍ਰੋਜੈਕਟਾਂ ਦੀ ਸਾਂਭ-ਸੰਭਾਲ ਕਰਨ ਦੀ ਬਜਾਏ ਬਰਨਾਲੇ ਨੂੰ ਵਿਕਾਸ ਪੱਖੋਂ ਪੂਰੀ ਤਰ੍ਹਾਂ ਅੱਖੋਂ-ਪਰੋਖੇ ਕਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ 2027 'ਚ ਮੁੜ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ਤੇ ਬਰਨਾਲੇ ਦੇ ਵਿਕਾਸ ਲਈ ਨਵੇਂ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ।
2027 'ਚ ਬਣੇਗੀ ਡਬਲ ਇੰਜਣ ਦੀ ਸਰਕਾਰ: ਨੀਟਾ ਗਰਗ
ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੁਮਾਰ ਨੀਟਾ ਗਰਗ ਨੇ ਕਿਹਾ ਕਿ ਇਹ ਗੱਠਜੋੜ ਪੰਜਾਬੀਆਂ ਦੇ ਭਲੇ ਤੇ ਸੂਬੇ ਦੀ ਬਿਹਤਰੀ ਲਈ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਦੋਵਾਂ ਪਾਰਟੀਆਂ ਦੇ ਵਰਕਰ ਦਿਨ-ਰਾਤ ਇੱਕ ਕਰਕੇ 2027 'ਚ ਗੱਠਜੋੜ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ 'ਚ 'ਡਬਲ ਇੰਜਣ' ਦੀ ਸਰਕਾਰ ਬਣਨ ਨਾਲ ਵਿਕਾਸ ਦੀ ਗੱਡੀ ਮੁੜ ਤੇਜ਼ ਰਫ਼ਤਾਰ ਫੜੇਗੀ ਤੇ ਪਿਛਲੀਆਂ ਸਰਕਾਰਾਂ ਵੱਲੋਂ ਪਛਾੜੇ ਗਏ ਬਰਨਾਲਾ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ।
ਇਸ ਖੁਸ਼ੀ ਦੇ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਿੱਟੂ ਦੀਵਾਨਾ, ਸੀਨੀਅਰ ਮੀਤ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਸੰਧੂ, ਸੂਬਾ ਜਥੇਬੰਦਕ ਸਕੱਤਰ ਜਤਿੰਦਰ ਜਿੰਮੀ, ਯਾਦਵਿੰਦਰ ਸਿੰਘ ਬਾਜਵਾ ਖੁੱਡੀ ਕਲਾਂ ਬਲਾਕ ਸੰਮਤੀ ਮੈਂਬਰ,ਕੁਸ਼ਮ ਗਰਗ, ਸਾਬਕਾ ਸਰਪੰਚ ਸ਼ਿੰਗਾਰਾ ਸਿੰਘ, ਸੰਜੀਵ ਸ਼ੋਰੀ, ਅਜੈਬ ਸਿੰਘ ਜਵੰਧਾ, ਸੋਨੀ ਜਾਗਲ, ਗੁਰਮੇਲ ਸਿੰਘ ਜੇ.ਈ., ਹਰਬਖਸ਼ ਸਿੰਘ, ਅਜੀਤ ਪਾਲ ਸਿੰਘ, ਬਲਜਿੰਦਰ ਸਿੰਘ, ਸੋਹਣ ਮਿੱਤਲ, ਪ੍ਰੇਮ ਪ੍ਰੀਤਮ ਜਿੰਦਲ, ਸੁਭਾਸ਼ ਮੱਕੜ, ਰਾਜ ਚੌਧਰੀ, ਜਸਵੀਰ ਸਿੰਘ ਗੱਖੀ, ਧਰਮ ਸਿੰਘ ਫੌਜੀ, ਬੀਬੀ ਸਤਬੀਰ ਕੌਰ, ਮਨੂ ਜਿੰਦਲ ਅਤੇ ਬੀਬਾ ਅਨੀਤਾ ਮੱਟੂ ਸਮੇਤ ਦੋਵਾਂ ਪਾਰਟੀਆਂ ਦੇ ਵੱਡੀ ਗਿਣਤੀ 'ਚ ਆਗੂ ਤੇ ਵਰਕਰ ਹਾਜ਼ਰ ਸਨ।