- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਹੈ। ਇਸ ਵਿਸਥਾਰ ਤਹਿਤ ਟਕਸਾਲੀ ਆਗੂ ਜਥੇਦਾਰ ਭਾਗ ਸਿੰਘ ਕਰਮਗੜ੍ਹ ਨੂੰ ਜ਼ਿਲ੍ਹੇ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਹੈ। ਇਸ ਵਿਸਥਾਰ ਤਹਿਤ ਟਕਸਾਲੀ ਆਗੂ ਜਥੇਦਾਰ ਭਾਗ ਸਿੰਘ ਕਰਮਗੜ੍ਹ ਨੂੰ ਜ਼ਿਲ੍ਹੇ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਨਿਯੁਕਤੀ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦਾ ਵਿਸ਼ੇਸ਼ ਮਾਣ-ਸਨਮਾਨ ਕੀਤਾ ਗਿਆ। ਇਸ ਦੇ ਨਾਲ ਹੀ ਹਲਕਾ ਇੰਚਾਰਜ ਵੱਲੋਂ ਵੀ ਪਾਰਟੀ ਆਗੂਆਂ ਨੂੰ ਸਿਰੋਪਾਓ ਬਖ਼ਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ।
ਕੁਲਵੰਤ ਸਿੰਘ ਕੀਤੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜਥੇਦਾਰ ਭਾਗ ਸਿੰਘ ਕਰਮਗੜ੍ਹ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਨਿਡਰ ਅਤੇ ਸਮਰਪਿਤ ਟਕਸਾਲੀ ਆਗੂ ਹਨ। ਉਹ ਲੰਮੇ ਸਮੇਂ ਤੋਂ ਪਾਰਟੀ ਦੇ ਪ੍ਰਚਾਰ-ਪ੍ਰਸਾਰ ਲਈ ਕਾਰਜਸ਼ੀਲ ਹਨ ਅਤੇ ਪਾਰਟੀ ਹਾਈਕਮਾਂਡ ਦੇ ਹਰ ਹੁਕਮ ਨੂੰ ਇਨ-ਬਿਨ ਮੰਨਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੇ ਪਿੰਡ-ਪਿੰਡ ਪਹੁੰਚਾਉਣ ਵਿੱਚ ਮੋਹਰੀ ਭੂਮਿਕਾ ਨਿਭਾ ਰਹੇ ਹਨ।
ਪਾਰਟੀ ਪ੍ਰਤੀ ਉਹਨਾਂ ਦੀਆਂ ਬੇਮਿਸਾਲ ਸੇਵਾਵਾਂ ਨੂੰ ਦੇਖਦਿਆਂ ਹੀ ਉਹਨਾਂ ਨੂੰ ਇਹ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ।ਨਵ-ਨਿਯੁਕਤ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਭਾਗ ਸਿੰਘ ਕਰਮਗੜ੍ਹ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦਾ ਉਚੇਚੇ ਤੌਰ 'ਤੇ ਧੰਨਵਾਦ ਪ੍ਰਗਟਾਇਆ। ਉਹਨਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ।
ਇਸ ਸਮਾਗਮ ਮੌਕੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਸਾਬਕਾ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਸੰਜੀਵ ਸ਼ੋਰੀ, ਅਕਾਲੀ ਆਗੂ ਤੇ ਸਾਬਕਾ ਕੌਂਸਲਰ ਤਜਿੰਦਰ ਸਿੰਘ ਸੋਨੀ ਜਾਗਿਲ, ਬਿੱਟੂ ਖਾਨ, ਬੇਅੰਤ ਬਾਠ, ਨਗਰ ਕੌਂਸਲ ਤਪਾ ਦੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ ਆਦਿ ਸਣੇ ਹਲਕਾ ਬਰਨਾਲਾ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਸੀਨੀਅਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।