- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਕਾਂਗਰਸ ਦੇ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਲਹਿਰਾਗਾਗਾ ਤੋਂ ਸੀਨੀਅਰ ਅਕਾਲੀ ਆਗੂ ਬਲਵਿੰਦਰ ਕੌਰ ਐਤਵਾਰ ਬਾਅਦ ਦੁਪਹਿਰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਰਾਜ ਕੁਮਾਰ ਵੇਰਕਾ, ਹੀਨਾ ਕਾਵੜੇ, ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਦੀ ਮੌਜੂਦਗੀ ਵਿੱਚ ਬਲਵਿੰਦਰ ਕੌਰ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਗਿਆ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਤੋਂ ਕਾਂਗਰਸੀ ਆਗੂ ਕੁਲਦੀਪ ਸਿੰਘ 'ਕਾਲਾ ਢਿੱਲੋਂ' ਦੀ ਕੋਠੀ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਲਹਿਰਾਗਾਗਾ ਤੋਂ ਸੀਨੀਅਰ ਅਕਾਲੀ ਆਗੂ ਬਲਵਿੰਦਰ ਕੌਰ ਐਤਵਾਰ ਬਾਅਦ ਦੁਪਹਿਰ ਕਾਂਗਰਸ ਵਿੱਚ ਸ਼ਾਮਲ ਹੋ ਗਏ।
ਇਸ ਮੌਕੇ ਰਾਜ ਕੁਮਾਰ ਵੇਰਕਾ, ਹੀਨਾ ਕਾਵੜੇ, ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਦੀ ਮੌਜੂਦਗੀ ਵਿੱਚ ਬਲਵਿੰਦਰ ਕੌਰ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਗਿਆ।
ਪੰਜਾਬ ਕਾਂਗਰਸ ਦੇ ਇੰਚਾਰਜਭੂਪੇਸ਼ ਬਘੇਲ ਨੇ ਕਿਹਾ ਕਿ "ਕਾਂਗਰਸ ਦੀਆਂ ਨੀਤੀਆਂ ਅਤੇ ਲੋਕ-ਹਿੱਤ ਲੜਾਈ ਤੋਂ ਪ੍ਰਭਾਵਿਤ ਹੋ ਕੇ ਦੂਜੀਆਂ ਪਾਰਟੀਆਂ ਦੇ ਤਜਰਬੇਕਾਰ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਇੱਕ ਮਜ਼ਬੂਤ ਬਦਲ ਵਜੋਂ ਉੱਭਰੇਗੀ।
ਪੰਜਾਬ ਪ੍ਰਧਾਨ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪੂਰੇ ਪੰਜਾਬ ਵਿੱਚ ਬੂਥ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰ ਰਹੀ ਹੈ। ਬਲਵਿੰਦਰ ਕੌਰ ਦੇ ਆਉਣ ਨਾਲ ਲਹਿਰਾਗਾਗਾ ਅਤੇ ਆਸ-ਪਾਸ ਦੇ ਇਲਾਕੇ ਵਿੱਚ ਪਾਰਟੀ ਨੂੰ ਵੱਡੀ ਤਾਕਤ ਮਿਲੇਗੀ।
ਇਸ ਮੌਕੇ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਹੁਣ ਉਮੀਦ ਦੀ ਕਿਰਨ ਵਜੋਂ ਕਾਂਗਰਸ ਵੱਲ ਦੇਖ ਰਹੇ ਹਨ।
ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਬਲਵਿੰਦਰ ਕੌਰ ਨੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਇਸ ਵਿੱਚ ਸ਼ਾਮਲ ਹੋਏ ਹਨ ਅਤੇ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।