ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਬਰਨਾਲਾ ਪ੍ਰਰੈੱਸ ਕਲੱਬ ਦਾ ਕੈਲੰਡਰ ਰਿਲੀਜ਼ ਸਮਾਗਮ 23 ਅਗਸਤ ਦਿਨ ਸੋਮਵਾਰ ਨੂੰ ਹੋਵੇਗਾ। ਇਹ ਪੋ੍ਗਰਾਮ ਸ਼ਾਂਤੀ ਹਾਲ ਰਾਮਬਾਗ ਬਰਨਾਲਾ 'ਚ ਰੱਖਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਰੈੱਸ ਕਲੱਬ ਦੇ ਪ੍ਰਧਾਨ ਆਸ਼ੀਸ਼ ਸ਼ਰਮਾ ਪਾਲਕੋ, ਜਨਰਲ ਸਕੱਤਰ ਬਘੇਲ ਸਿੰਘ ਧਾਲੀਵਾਲ ਤੇ ਖਜ਼ਾਨਚੀ ਕਰਨਪ੍ਰਰੀਤ ਸਿੰਘ ਧੰਦਰਾਲ ਨੇ ਦੱਸਿਆ ਸਮਾਗਮ ਮੌਕੇ ਮੁੱਖ ਬੁਲਾਰੇ ਦੇ ਤੌਰ 'ਤੇ ਸੀਨੀਅਰ ਪੱਤਰਕਾਰ ਬਲਜੀਤ ਬੱਲੀ ਤੇ ਭਾਰਤੀ ਜਰਨਲਿਸਟ ਐਸੋਸੀਏਸ਼ਨ ਦੇ ਮੈਂਬਰ ਨਰਪਾਲ ਸਿੰਘ ਸ਼ੇਰਗਿੱਲ ਪਹੁੰਚ ਰਹੇ ਹਨ।

ਸਮਾਗਮ ਮੌਕੇ ਕੋਰੋਨਾ ਮਹਾਂਮਾਰੀ ਦੇ ਦੌਰਾਨ ਸ਼ਹੀਦ ਹੋਏ ਪੱਤਰਕਾਰ ਸਾਥੀਆਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਤੇ ਪੱਤਰਕਾਰੀ ਖੇਤਰ 'ਚ ਆ ਰਹੀਆਂ ਦਰਪੇਸ਼ ਚੁਣੌਤੀਆਂ 'ਤੇ ਸੈਮੀਨਾਰ ਕਰਵਾਇਆ ਜਾਵੇਗਾ। ਇਸ ਮੌਕੇ 'ਤੇ ਬਰਨਾਲਾ ਪ੍ਰਰੈੱਸ ਕਲੱਬ ਦਾ ਕੈਲੰਡਰ ਵੀ ਰਿਲੀਜ਼ ਕੀਤਾ ਜਾਵੇਗਾ। ਇਸ ਸਮਾਗਮ 'ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ, ਜ਼ਿਲ੍ਹੇ ਦੀਆਂ ਸਾਰੀਆਂ ਸਮਾਜਿਕ, ਧਾਰਮਿਕ, ਰਾਜਨੀਤਕ ਤੇ ਸੰਘਰਸ਼ਸ਼ੀਲ ਜੱਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸ਼ਹਿਰ ਦੇ ਸਾਰੇ ਵਪਾਰੀਆਂ ਤੇ ਕਰਮਚਾਰੀਆਂ ਵੀ ਸ਼ਾਮਲ ਹੋਣਗੇ। ਇਸ ਮੌਕੇ ਪੱਤਰਕਾਰ ਭਾਈਚਾਰੇ ਵੱਲੋਂ ਚਾਹ ਤੇ ਲੰਚ ਦਾ ਮੌਕੇ 'ਤੇ ਪ੍ਰਬੰਧ ਵੀ ਕੀਤਾ ਗਿਆ ਹੈ।