- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਟਿੰਗ ਦੌਰਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਪੈਨਸ਼ਨਰਜ਼ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਰਾਸ਼ਟਰਪਤੀ ਮੈਡਲ ਮਿਲਣਾ ਪੂਰੇ ਜ਼ਿਲ੍ਹੇ ਤੇ ਪੰਜਾਬ ਪੁਲਿਸ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਹੈ। ਦੋਵਾਂ ਅਫ਼ਸਰਾਂ ਨੇ ਆਪਣੀ ਡਿਊਟੀ ਹਮੇਸ਼ਾ ਇਮਾਨਦਾਰੀ, ਲਗਨ ਤੇ ਤਨਦੇਹੀ ਨਾਲ ਨਿਭਾਈ ਹੈ, ਜਿਸ ਦੇ ਸਿੱਟੇ ਵਜੋਂ ਉਨ੍ਹਾਂ ਨੂੰ ਇਸ ਵੱਕਾਰੀ ਰਾਸ਼ਟਰੀ ਪੁਰਸਕਾਰ ਨਾਲ ਨਵਾਜ਼ਿਆ ਗਿਆ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਪੰਜਾਬ ਪੁਲਿਸ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮਹੀਨਾਵਾਰ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਯੂਨੀਅਨ ਆਗੂਆਂ ਦੀ ਪ੍ਰਧਾਨਗੀ ਹੇਠ ਸ਼ਾਨੋ-ਸ਼ੌਕਤ ਨਾਲ ਕੀਤੀ ਗਈ। ਇਸ ਮੀਟਿੰਗ ਦੌਰਾਨ ਪੁਲਿਸ ਵਿਭਾਗ 'ਚ ਉੱਤਮ ਸੇਵਾਵਾਂ ਬਦਲੇ ਰਾਸ਼ਟਰਪਤੀ ਮੈਡਲ ਹਾਸਲ ਕਰਨ ਵਾਲੇ ਜ਼ਿਲ੍ਹੇ ਦੇ ਦੋ ਉੱਚ ਪੁਲਿਸ ਅਫ਼ਸਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਸਨਮਾਨਿਤ ਹੋਣ ਵਾਲੀਆਂ ਸ਼ਖ਼ਸੀਅਤਾਂ 'ਚ ਇੰਸਪੈਕਟਰ ਬਲਜੀਤ ਸਿੰਘ ਸੀ.ਆਈ.ਏ. ਇੰਚਾਰਜ ਬਰਨਾਲਾ ਤੇ ਨਿਰਮਲ ਸਿੰਘ ਅਕਾਊਂਟੈਂਟ, ਜ਼ਿਲ੍ਹਾ ਬਰਨਾਲਾ ਸ਼ਾਮਲ ਹਨ।
ਮੀਟਿੰਗ ਦੌਰਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਪੈਨਸ਼ਨਰਜ਼ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਰਾਸ਼ਟਰਪਤੀ ਮੈਡਲ ਮਿਲਣਾ ਪੂਰੇ ਜ਼ਿਲ੍ਹੇ ਤੇ ਪੰਜਾਬ ਪੁਲਿਸ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਹੈ। ਦੋਵਾਂ ਅਫ਼ਸਰਾਂ ਨੇ ਆਪਣੀ ਡਿਊਟੀ ਹਮੇਸ਼ਾ ਇਮਾਨਦਾਰੀ, ਲਗਨ ਤੇ ਤਨਦੇਹੀ ਨਾਲ ਨਿਭਾਈ ਹੈ, ਜਿਸ ਦੇ ਸਿੱਟੇ ਵਜੋਂ ਉਨ੍ਹਾਂ ਨੂੰ ਇਸ ਵੱਕਾਰੀ ਰਾਸ਼ਟਰੀ ਪੁਰਸਕਾਰ ਨਾਲ ਨਵਾਜ਼ਿਆ ਗਿਆ ਹੈ। ਇਸ ਮੌਕੇ ਯੂਨੀਅਨ ਦੇ ਅਹੁਦੇਦਾਰਾਂ ਵੱਲੋਂ ਦੋਵਾਂ ਅਫ਼ਸਰਾਂ ਨੂੰ ਯਾਦਗਾਰੀ ਚਿੰਨ੍ਹ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਨਮਾਨਿਤ ਅਫ਼ਸਰਾਂ ਨੇ ਪੈਨਸ਼ਨਰਜ਼ ਯੂਨੀਅਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਾਣ-ਸਤਿਕਾਰ ਉਨ੍ਹਾਂ ਨੂੰ ਭਵਿੱਖ 'ਚ ਵੀ ਸਮਾਜ ਤੇ ਵਿਭਾਗ ਦੀ ਬਿਹਤਰੀ ਲਈ ਕੰਮ ਕਰਨ ਦੀ ਪ੍ਰੇਰਨਾ ਦੇਵੇਗਾ। ਇਸ ਮੀਟਿੰਗ 'ਚ ਯੂਨੀਅਨ ਦੇ ਵੱਡੀ ਗਿਣਤੀ ਮੈਂਬਰ, ਸੇਵਾਮੁਕਤ ਪੁਲਿਸ ਅਫ਼ਸਰ ਤੇ ਪਤਵੰਤੇ ਸੱਜਣ ਹਾਜ਼ਰ ਸਨ।