ਬੀ.ਕਾਮ ਦੀਆਂ ਵਿਦਿਆਰਥਣਾਂ ਦੇ ਨਤੀਜੇ ਸ਼ਾਨਦਾਰ ਰਹੇ
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਬੀ.ਕਾਮ ਦੀਆਂ ਵਿਦਿਆਰਥਣਾਂ ਦੇ ਨਤੀਜੇ ਸ਼ਾਨਦਾਰ ਰਹੇ
Publish Date: Wed, 07 Jan 2026 04:43 PM (IST)
Updated Date: Wed, 07 Jan 2026 04:44 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਹਿਲ ਕਲਾਂ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਬੰਧ ਅਧੀਨ ਚੱਲ ਰਹੀ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਬਰਨਾਲਾ ਦੇ ਕਾਮਰਸ ਵਿਭਾਗ ਦੇ ਬੀ.ਕਾਮ ਸੈਮਸਟਰ ਦੂਜਾ ਦੇ ਨਤੀਜਿਆਂ ’ਚ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ’ਤੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਰਮਨਦੀਪ ਕੌਰ ਨੇ ਦੱਸਿਆ ਕਿ ਸੰਸਥਾ ਦੀਆਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਵਧੀਆ ਨੰਬਰ ਪ੍ਰਾਪਤ ਕਰ ਕੇ ਅਕਾਦਮਿਕ ਕਾਮਯਾਬੀ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਇਨ੍ਹਾਂ ਨਤੀਜਿਆਂ ਅਨੁਸਾਰ ਪੁਨੀਤ ਕੌਰ ਸੋਹੀ ਨੇ 9.69 ਐੱਸਜੀਪੀਏ ਨਾਲ ਪਹਿਲਾ ਸਥਾਨ ਹਾਸਲ ਕੀਤਾ। ਕਰਨਪ੍ਰੀਤ ਕੌਰ ਨੇ 9.31 ਐੱਸਜੀਪੀਏ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਜਸਪ੍ਰੀਤ ਕੌਰ ਅਤੇ ਹਰਵਿੰਦਰ ਕੌਰ ਨੇ 9.15 ਐੱਸਜੀਪੀਏ ਨਾਲ ਤੀਜਾ ਸਥਾਨ ਸਾਂਝੇ ਤੌਰ ‘ਤੇ ਹਾਸਲ ਕਰ ਕੇ ਸੰਸਥਾ ਦੀ ਸ਼ਾਨ ਵਧਾਈ। ਇਸ ਮੌਕੇ ਪ੍ਰਿੰਸੀਪਲ ਚਰਨਦੀਪ ਸਿੰਘ ਡਾ. ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆ। ਪ੍ਰਿੰਸੀਪਲ ਸਾਹਿਬ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥਣਾਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਅਨੁਸ਼ਾਸਿਤ ਅਕਾਦਮਿਕ ਵਾਤਾਵਰਨ ਦਾ ਨਤੀਜਾ ਹੈ। ਉਨ੍ਹਾਂ ਨੇ ਕਾਮਰਸ ਵਿਭਾਗ ਦੇ ਅਧਿਆਪਕਾਂ ਪ੍ਰੋ. ਰਮਨਦੀਪ ਕੌਰ, ਪ੍ਰੋ. ਹਰਦੀਪ ਕੌਰ ਤੇ ਪ੍ਰੋ. ਗੁਰਪ੍ਰੀਤ ਕੌਰ ਨੂੰ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ। ਸੰਸਥਾ ਵੱਲੋਂ ਭਵਿੱਖ ਵਿੱਚ ਵੀ ਵਿਦਿਆਰਥਣਾਂ ਨੂੰ ਇਸ ਤਰ੍ਹਾਂ ਦੀਆਂ ਅਕਾਦਮਿਕ ਉਪਲੱਬਧੀਆਂ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।