ਰੋਸ ਮਾਰਚ 21 ਨੂੰ, ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

ਕਰਮਜੀਤ ਸਿੰਘ ਸਾਗਰ, ਧਨੌਲਾ

ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਪਿੰਡ ਫਤਹਿਗੜ੍ਹ ਛੰਨਾ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੈਦੋਵਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ 'ਚ ਫੈਸਲਾ ਕੀਤਾ ਗਿਆ ਹੈ ਕਿ ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ਮੁਤਾਬਕ ਸਾਰੇ ਭਾਰਤ 'ਚ ਜਥੇਬੰਦੀ ਵਲੋਂ ਲਖੀਮਪੁਰ ਖੀਰੀ 'ਚ ਭਾਜਪਾ ਦੇ ਕੇਂਦਰੀ ਮੰਤਰੀ ਦੇ ਮੁੰਡੇ ਵਲੋਂ ਚਲਦੇ ਸੰਘਰਸ਼ ਦੌਰਾਨ ਰੋਸ ਮਾਰਚ ਕਰਦੇ ਹੋਏ ਕਿਸਾਨਾਂ 'ਤੇ ਗੱਡੀ ਚੜ੍ਹਾ ਕੇ ਸ਼ਹੀਦ ਕੀਤੇ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ 21 ਮਾਰਚ ਨੂੰ ਰੋਸ ਮਾਰਚ ਕਰਕੇ ਡੀਸੀ ਬਰਨਾਲਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਕਿਉਂਕਿ ਦਿੱਲੀ ਦਾ ਸੰਘਰਸ਼ ਨੂੰ ਖਤਮ ਹੋਇਆ ਤਿੰਨ ਮਹੀਨਿਆਂ ਦਾ ਸਮਾਂ ਬੀਤ ਚੁੱਕਾ ਹੈ। ਪਰ ਹੁਣ ਤੱਕ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ 'ਚੋ ਕੋਈ ਵੀ ਪੂਰਾ ਨਹੀਂ ਕੀਤਾ, ਨਾ ਕਾਤਲਾਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ, ਸਗੋਂ ਕਾਤਲਾਂ ਨੂੰ ਬਚਾਉਣ 'ਚ ਕੇਂਦਰ ਸਰਕਾਰ ਨੇ ਜ਼ੋਰ ਲਾਇਆ ਹੋਇਆ ਹੈ। ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨਾਂ੍ਹ ਨੇ ਕਿਹਾ ਕਿ 23 ਮਾਰਚ ਨੂੰ ਜਥੇਬੰਦੀ ਵਲੋਂ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਮੌਕੇ ਬਰਨਾਲਾ ਦੀ ਅਨਾਜ ਮੰਡੀ 'ਚ ਜ਼ਲਿ੍ਹਾ ਪੱਧਰਾ ਵੱਡਾ ਇਕੱਠ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਇਕੱਠ 'ਚ ਨੌਜਵਾਨ ਮੁੰਡੇ-ਕੁੜੀਆਂ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ। ਸਟੇਜ ਦੀ ਦੇਖ-ਰੇਖ ਨੌਜਵਾਨਾਂ ਦੀ ਹੀ ਹੋਵੇਗੀ। ਬੁੱਕਣ ਸਿੰਘ ਸੈਦੋਵਾਲ ਨੇ ਸ਼ਹੀਦ ਭਗਤ ਸਿੰਘ ਦੀ ਜੀਵਨੀ 'ਤੇ ਚਾਨਣਾ ਪਾਉਂਦੇ ਹੋਏ ਨੌਜਵਾਨਾਂ ਨੂੰ ਕਿਹਾ ਕਿ ਸ਼ਹੀਦ ਭਗਤ ਸਿੰਘ ਚਾਉਂਦੇ ਸਨ ਕਿ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਨਾ ਹੋਵੇ, ਬਰਾਬਰਤਾ ਦਾ ਰਾਜ ਹੋਵੇ, ਸੁੱਖ ਸਹੂਲਤਾਂ ਹਰੇਕ ਨੂੰ ਮਿਲਣ ਪਰ ਅੱਜ ਦੇ ਰਾਜ਼ ਕਰਨ ਵਾਲੇ ਕਾਲੇ ਕਾਨੂੰਨ ਬਣਾ ਕੇ ਪੂਰੇ ਦੇਸ਼ ਦੀ ਪ੍ਰਰਾਪਰਟੀ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਹੀ ਦੇਣਾ ਚਾਹੁੰਦੇ ਹਨ। ਤਾਂ ਜੋ ਦੇਸ਼ ਦੇ ਲੋਕਾਂ ਨੂੰ ਗੁਲਾਮ ਬਣਾ ਕੇ ਪੂਰੇ ਦੇਸ਼ 'ਤੇ ਰਾਜ ਕੀਤਾ ਜਾ ਸਕੇ, ਹਰੇਕ ਵਰਗ ਦੀ ਲੁੱਟ ਕੀਤੀ ਜਾ ਸਕੇ। ਭਗਤ ਸਿੰਘ ਦੀ ਸੋਚ ਨੂੰ ਅਪਣਾਉਣ ਤੇ ਬਿਨਾਂ ਸਵਾਰਥ ਵੱਧ ਚੜ੍ਹ ਕੇ ਉਨਾਂ੍ਹ ਦੇ ਦੱਸੇ ਰਸਤੇ 'ਤੇ ਤੁਰਨ ਦੀ ਵਿਸ਼ੇਸ਼ ਲੋੜ ਹੈ। ਇਸ ਮੌਕੇ ਜ਼ਲਿ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਖਜ਼ਾਨਚੀ ਭਗਤ ਸਿੰਘ ਛੰਨਾ, ਬਲਾਕ ਆਗੂ ਬਲੌਰ ਸਿੰਘ, ਕ੍ਰਿਸ਼ਨ ਸਿੰਘ ਛੰਨਾ, ਸੁਖਦੇਵ ਸਿੰਘ, ਗੁਰਨਾਮ ਸਿੰਘ ਭੋਤਨਾ, ਜੱਜ ਸਿੰਘ ਗਹਿਲ, ਮਾਨ ਸਿੰਘ ਗੁਰਮ, ਮਲਕੀਤ ਸਿੰਘ ਹੇੜੀਕੇ, ਨਾਜਰ ਸਿੰਘ ਠੁੱਲੀਵਾਲ, ਜ਼ਲਿ੍ਹਾ ਆਗੂ ਕਮਲਜੀਤ ਕੌਰ ਬਰਨਾਲਾ, ਬਲਾਕ ਆਗੂ ਬਿੰਦਰ ਪਾਲ ਕੌਰ ਭਦੌੜ, ਸੰਦੀਪ ਕੌਰ ਪੱਤੀ, ਅਮਰਜੀਤ ਕੌਰ ਬਡਬਰ, ਲਖਵੀਰ ਕੌਰ ਧਨੌਲਾ ਆਦਿ ਆਗੂ ਹਾਜ਼ਰ ਸਨ।