ਨਵੇਂ ਸੈਸ਼ਨ ਸਮੇਂ ਪਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਨਵੇਂ ਸੈਸ਼ਨ ਸਮੇਂ ਪਾਏ ਆਖੰਡ ਪਾਠ ਸਾਹਿਬ ਦੇ ਭੋਗ
Publish Date: Wed, 01 Apr 2026 03:51 PM (IST)
Updated Date: Wed, 01 Apr 2026 03:55 PM (IST)

- ਇਲਾਕੇ ਦੇ ਹਜ਼ਾਰਾਂ ਵਿਅਕਤੀਆਂ ਨੇ ਭੋਗ ਸਮੇਂ ਕੀਤੀ ਸ਼ਿਰਕਤ ਸ਼ੰਭੂ ਗੋਇਲ, ਪੰਜਾਬੀ ਜਾਗਰਣ ਲਹਿਰਾਗਾਗਾ : ਨਵੇਂ ਸੈਸ਼ਨ ਦੀ ਸ਼ੁਰੂਆਤ ਸਮੇਂ ਸੰਤ ਈਸ਼ਰ ਸਿੰਘ ਪਬਲਿਕ ਸੈਕੰਡਰੀ ਸਕੂਲ ਛਾਹੜ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪਾਠ ਦੇ ਭੋਗ ਪਾਏ ਗਏ। ਜਿਸ ਵਿੱਚ ਇਲਾਕੇ ਦੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ। ਜਥੇਦਾਰ ਸੁਖਜੀਤ ਸਿੰਘ ਵੱਲੋਂ ਸ਼ਬਦ, ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮੇਂ ਸਕੂਲ ਦੇ ਚੇਅਰਮੈਨ ਗੁਰਮੀਤ ਕੌਰ, ਪ੍ਰਿੰਸੀਪਲ ਮਨਜੀਤ ਪਾਲ ਸਿੰਘ, ਵਾਈਸ ਪ੍ਰਿੰਸੀਪਲ ਸੁਧਾਂਸ਼ੂ ਸ਼ਰਮਾ ਅਤੇ ਸਮੂਹ ਸਟਾਫ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਸਮੇਂ ਪ੍ਰਿੰਸੀਪਲ ਮਨਜੀਤਪਾਲ ਸਿੰਘ ਨੇ ਕਿਹਾ ਕਿ ਸੰਤ ਬਾਬਾ ਸਾਧੂ ਸਿੰਘ ਜੀ ਦੀ ਅਗਵਾਈ ਵਿੱਚ ਚੱਲ ਰਹੇ ਸੰਤ ਈਸ਼ਰ ਸਿੰਘ ਪਬਲਿਕ ਸੈਕੰਡਰੀ ਸਕੂਲ ਛਾਹੜ ਵੱਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਸਮੇਂ ਬੱਚਿਆਂ ਦੇ ਉਜਵਲ ਭਵਿੱਖ ਅਤੇ ਇਲਾਕੇ ਦੀ ਸੁੱਖ ਸ਼ਾਂਤੀ ਲਈ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਅਖੰਡ ਪਾਠ ਸਾਹਿਬ ਪਾਠ ਦੇ ਭੋਗ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਾਡੇ ਸਕੂਲ ਵੱਲੋਂ ਹਰ ਸਾਲ ਨਵੇਂ ਦਿਸਹੱਦੇ ਕਾਇਮ ਕੀਤੇ ਜਾਂਦੇ ਹਨ। ਇਸ ਸਕੂਲ ਤੋਂ ਸਿੱਖਿਆ ਗ੍ਰਹਿਣ ਕਰਕੇ 2000 ਦੇ ਕਰੀਬ ਵਿਦਿਆਰਥੀ ਬਾਹਰਲੇ ਦੇਸ਼ਾਂ ਵਿੱਚ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਇੱਥੋਂ ਪੜ੍ਹੇ ਵਿਦਿਆਰਥੀ ਪਾਇਲਟ ਅਤੇ ਹੋਰ ਸਰਕਾਰੀ ਨੌਕਰੀਆਂ ਦੇ ਉੱਚ ਅਹੁਦਿਆਂ ਤੇ ਬਿਰਾਜਮਾਨ ਹਨ। ਸਾਡੇ ਮਿਹਨਤੀ ਸਟਾਫ ਵੱਲੋਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਸੱਭਿਆਚਾਰ, ਗੁਰਬਾਣੀ ਅਤੇ ਹੋਰ ਸਰਗਰਮੀਆਂ ਨਾਲ ਜੋੜਿਆ ਜਾਂਦਾ ਹੈ। ਇਸ ਸਮੇਂ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਪਾਠੀ ਸਾਹਿਬਾਨਾਂ, ਆਏ ਮਹਿਮਾਨਾਂ ਤੇ ਪੱਤਰਕਾਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।