
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਿਆਸੀ ਹਲਕਿਆਂ ’ਚ ਚਰਚਿਤ ਆਗੂ ਹਰਜੀਤ ਸਿੰਘ ਖ਼ਿਆਲੀ ਨੂੰ ਅਕਾਲੀ ਦਲ (ਵਾਰਸ ਪੰਜਾਬ ਦੇ) ’ਚੋਂ ਬਰਖ਼ਾਸਤ ਕਰਨ ਦੇ ਫ਼ੈਸਲੇ ਨਾਲ ਮਹਿਲ ਕਲਾਂ ਦੀ ਸਿਆਸਤ ’ਚ ਨਵੀਂ ਚਰਚਾ ਛਿੜ ਗਈ ਹੈ। ਜ਼ਿਲ੍ਹਾ ਆਗੂਆਂ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ’ਚ ਹਰਜੀਤ ਸਿੰਘ ਖ਼ਿਆਲੀ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਸਿਆਸੀ ਹਲਕਿਆਂ ’ਚ ਚਰਚਿਤ ਆਗੂ ਹਰਜੀਤ ਸਿੰਘ ਖ਼ਿਆਲੀ ਨੂੰ ਅਕਾਲੀ ਦਲ (ਵਾਰਸ ਪੰਜਾਬ ਦੇ) ’ਚੋਂ ਬਰਖ਼ਾਸਤ ਕਰਨ ਦੇ ਫ਼ੈਸਲੇ ਨਾਲ ਮਹਿਲ ਕਲਾਂ ਦੀ ਸਿਆਸਤ ’ਚ ਨਵੀਂ ਚਰਚਾ ਛਿੜ ਗਈ ਹੈ। ਜ਼ਿਲ੍ਹਾ ਆਗੂਆਂ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ’ਚ ਹਰਜੀਤ ਸਿੰਘ ਖ਼ਿਆਲੀ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ। ਜ਼ਿਲ੍ਹਾ ਆਗੂਆਂ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਹਰਜੀਤ ਸਿੰਘ ਖ਼ਿਆਲੀ ’ਤੇ ਪਾਰਟੀ ਦੀ ਟੀਮ ਨੂੰ ਨਾਲ ਲੈ ਕੇ ਨਾ ਚੱਲਣ ਤੇ ਪਾਰਟੀ ਤੋਂ ਵੱਖਰੀਆਂ ਮੀਟਿੰਗਾਂ ਕਰਨ ਦੇ ਦੋਸ਼ ਲਗਾਏ ਗਏ ਹਨ। ਪਾਰਟੀ ਆਗੂਆਂ ਮੁਤਾਬਕ ਇਨ੍ਹਾਂ ਕਾਰਨਾਂ ਦੇ ਚੱਲਦਿਆਂ ਜਥੇਬੰਦਕ ਅਨੁਸ਼ਾਸਨ ਨੂੰ ਧਿਆਨ ’ਚ ਰੱਖਦਿਆਂ ਉਨ੍ਹਾਂ ਖ਼ਿਲਾਫ਼ ਬਰਖ਼ਾਸਤਗੀ ਦਾ ਫ਼ੈਸਲਾ ਲਿਆ ਗਿਆ। ਦਿਲਚਸਪ ਗੱਲ ਇਹ ਹੈ ਕਿ ਕੁਝ ਦਿਨ ਪਹਿਲਾਂ ਹੀ ਹਰਜੀਤ ਸਿੰਘ ਖ਼ਿਆਲੀ ਨੂੰ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਵੱਲੋਂ ਪਾਰਟੀ ’ਚ ਸ਼ਾਮਲ ਕਰਵਾਇਆ ਗਿਆ ਸੀ।