- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਅਸ਼ਵਨੀ ਕੁਮਾਰ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਫਾਰਮੇਸੀ ਕੌਂਸਲ ਵੱਲੋਂ ਉਸ ਦਾ ਫਾਰਮਾਸਿਸਟ ਰਜਿਸਟਰੇਸ਼ਨ ਨੰਬਰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰਜਿਸਟਰਡ ਫਾਰਮਾਸਿਸਟਾਂ ਦੇ ਰਜਿਸਟਰ 'ਚੋਂ ਵੀ ਉਸ ਦਾ ਨਾਮ ਹਟਾ ਦਿੱਤਾ ਗਿਆ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਅਸ਼ਵਨੀ ਕੁਮਾਰ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਫਾਰਮੇਸੀ ਕੌਂਸਲ ਵੱਲੋਂ ਉਸ ਦਾ ਫਾਰਮਾਸਿਸਟ ਰਜਿਸਟਰੇਸ਼ਨ ਨੰਬਰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰਜਿਸਟਰਡ ਫਾਰਮਾਸਿਸਟਾਂ ਦੇ ਰਜਿਸਟਰ 'ਚੋਂ ਵੀ ਉਸ ਦਾ ਨਾਮ ਹਟਾ ਦਿੱਤਾ ਗਿਆ ਹੈ। ਇਸ ਕਾਰਵਾਈ ਨੂੰ ਫਾਰਮੇਸੀ ਕਿੱਤੇ ਦੀ ਮਰਿਆਦਾ, ਪੇਸ਼ੇਵਰ ਜ਼ਿੰਮੇਵਾਰੀ ਤੇ ਨਿਯਮਾਂ ਦੀ ਪਾਲਣਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਫਾਰਮੇਸੀ ਕੌਂਸਲ ਦੇ ਚੇਅਰਮੈਨ ਸੁਸ਼ੀਲ ਕੁਮਾਰ ਬਾਂਸਲ ਨੇ ਕਿਹਾ ਕਿ ਫਾਰਮੇਸੀ ਦਾ ਕਿੱਤਾ ਸਿੱਧੇ ਤੌਰ ’ਤੇ ਲੋਕਾਂ ਦੀ ਸਿਹਤ ਤੇ ਜਾਨ ਨਾਲ ਜੁੜਿਆ ਹੋਇਆ ਹੈ। ਇਸ ਖੇਤਰ 'ਚ ਸੇਵਾਵਾਂ ਨਿਭਾਉਣ ਵਾਲੇ ਹਰੇਕ ਰਜਿਸਟਰਡ ਫਾਰਮਾਸਿਸਟ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਾਨੂੰਨੀ ਨਿਯਮਾਂ ਤੇ ਪੇਸ਼ੇਵਰ ਮਿਆਰਾਂ ਦੀ ਪੂਰੀ ਪਾਲਣਾ ਕਰੇ। ਦਵਾਈਆਂ ਦੀ ਸਹੀ ਵਰਤੋਂ, ਮਰੀਜ਼ਾਂ ਦੀ ਸੁਰੱਖਿਆ ਤੇ ਸਿਹਤ ਸੇਵਾਵਾਂ 'ਚ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਫਾਰਮੇਸੀ ਖੇਤਰ 'ਚ ਜਵਾਬਦੇਹੀ ਬੇਹੱਦ ਜ਼ਰੂਰੀ ਹੈ।
ਚੇਅਰਮੈਨ ਬਾਂਸਲ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਵਿਅਕਤੀਆਂ ਲਈ ਫਾਰਮੇਸੀ ਜਗਤ 'ਚ ਕੋਈ ਥਾਂ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਫਾਰਮਾਸਿਸਟ ਦਾ ਕੰਮ ਸਿਰਫ਼ ਦਵਾਈਆਂ ਦੇਣ ਤੱਕ ਸੀਮਤ ਨਹੀਂ ਹੈ, ਸਗੋਂ ਇਸ ਨਾਲ ਲੋਕਾਂ ਦੀ ਸਿਹਤ ਤੇ ਸੁਰੱਖਿਆ ਦੀ ਵੱਡੀ ਜ਼ਿੰਮੇਵਾਰੀ ਵੀ ਜੁੜੀ ਹੁੰਦੀ ਹੈ। ਇਸ ਲਈ ਇਸ ਪੇਸ਼ੇ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾਣਾ ਲਾਜ਼ਮੀ ਹੈ।
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਹੋਈ ਇਸ ਕਾਰਵਾਈ ਨਾਲ ਫਾਰਮੇਸੀ ਖੇਤਰ 'ਚ ਕਾਨੂੰਨੀ ਤੇ ਪੇਸ਼ੇਵਰ ਮਿਆਰਾਂ ਦੀ ਪਾਲਣਾ ਦਾ ਮੁੱਦਾ ਮੁੜ ਚਰਚਾ 'ਚ ਆ ਗਿਆ ਹੈ। ਕੌਂਸਲ ਵੱਲੋਂ ਕੀਤੀ ਗਈ ਇਸ ਕਾਰਵਾਈ ਨੂੰ ਫਾਰਮਾਸਿਸਟਾਂ ਦੀ ਜਵਾਬਦੇਹੀ ਤੇ ਲੋਕਾਂ ਦੀ ਸਿਹਤ ਨਾਲ ਜੁੜੀਆਂ ਜ਼ਿੰਮੇਵਾਰੀਆਂ ਦੇ ਸੰਦਰਭ 'ਚ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।