- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਜ਼ਿਲ੍ਹਾ ਪਰਿਸ਼ਦ ਦੇ ਚੇਅਰਪਰਸਨ ਦੀ ਚੋਣ ਨੂੰ ਲੈ ਕੇ ਸਥਿਤੀ ਉਸ ਸਮੇਂ ਰੋਚਕ ਹੋ ਗਈ, ਜਦੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਪਣੇ ਹੀ ਇੱਕ ਆਗੂ ਨੇ ਆਪਣੀ ਪਾਰਟੀ ਦੀ ਸਰਕਾਰ ਤੇ ਪ੍ਰਸ਼ਾਸਨਿਕ ਕਾਰਵਾਈ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ। ਵੀਰਵਾਰ ਨੂੰ ਹੋਣ ਵਾਲੀ ਇਸ ਚੋਣ ਨੂੰ ਲੈ ਕੇ ‘ਆਪ’ ਦੇ ਹੀ ਆਗੂਆਂ ਵੱਲੋਂ ਆਪਣੀ ਪਾਰਟੀ 'ਤੇ ਸ਼ੰਕਾ ਪ੍ਰਗਟਾਈ ਜਾ ਰਹੀ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਜ਼ਿਲ੍ਹਾ ਪਰਿਸ਼ਦ ਦੇ ਚੇਅਰਪਰਸਨ ਦੀ ਚੋਣ ਨੂੰ ਲੈ ਕੇ ਸਥਿਤੀ ਉਸ ਸਮੇਂ ਰੋਚਕ ਹੋ ਗਈ, ਜਦੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਪਣੇ ਹੀ ਇੱਕ ਆਗੂ ਨੇ ਆਪਣੀ ਪਾਰਟੀ ਦੀ ਸਰਕਾਰ ਤੇ ਪ੍ਰਸ਼ਾਸਨਿਕ ਕਾਰਵਾਈ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ। ਵੀਰਵਾਰ ਨੂੰ ਹੋਣ ਵਾਲੀ ਇਸ ਚੋਣ ਨੂੰ ਲੈ ਕੇ ‘ਆਪ’ ਦੇ ਹੀ ਆਗੂਆਂ ਵੱਲੋਂ ਆਪਣੀ ਪਾਰਟੀ 'ਤੇ ਸ਼ੰਕਾ ਪ੍ਰਗਟਾਈ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਚੋਣ ਦੀ ਤਰੀਕ ਪਹਿਲਾਂ ਵੀ ਕਈ ਵਾਰ ਮੁਲਤਵੀ ਹੋ ਚੁੱਕੀ ਹੈ। ਹੁਣ ਜਦੋਂ ਚੋਣ ਲਈ ਨਵਾਂ ਦਿਨ ਨਿਰਧਾਰਿਤ ਕੀਤਾ ਗਿਆ ਹੈ, ਤਾਂ ਆਮ ਆਦਮੀ ਪਾਰਟੀ ਦੇ ਮਹਿਲ ਕਲਾਂ ਹਲਕੇ ਦੇ ਸੰਗਠਨ ਇੰਚਾਰਜ ਰਮਨਦੀਪ ਸਿੰਘ ਤੇ ਉਨ੍ਹਾਂ ਦੀ ਪਤਨੀ ਰਮਨਦੀਪ ਕੌਰ (ਜੋ ਜ਼ੋਨ ਨੰਬਰ 10, ਠੁੱਲੀਵਾਲ ਤੋਂ ਜ਼ਿਲ੍ਹਾ ਪਰਿਸ਼ਦ ਮੈਂਬਰ ਹਨ) ਨੇ ਆਪਣੀ ਹੀ ਪਾਰਟੀ 'ਤੇ ਧੱਕੇਸ਼ਾਹੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।
ਮਾਨਯੋਗ ਅਦਾਲਤ ਦੇ ਬੂਹੇ 'ਤੇ ਪਹੁੰਚਿਆ ਮਾਮਲਾ
ਇਸ ਸਾਰੇ ਵਿਵਾਦ ਨੂੰ ਲੈ ਕੇ ਪੀੜਤ ਧਿਰ ਵੱਲੋਂ ਮਾਨਯੋਗ ਅਦਾਲਤ 'ਚ ਇੱਕ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 14 ਜੁਲਾਈ ਦੀ ਤਰੀਕ ਤੈਅ ਕੀਤੀ ਹੈ।
ਡਿਪਟੀ ਕਮਿਸ਼ਨਰ ਨੂੰ ਲਿਖਤੀ ਪੱਤਰ ਤੇ ਮੰਗ ਕਰਦਿਆਂ ਜ਼ਿਲ੍ਹਾ ਪਰਿਸ਼ਦ ਮੈਂਬਰ ਰਮਨਦੀਪ ਕੌਰ ਨੇ ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਲਿਖਤੀ ਮੰਗ ਪੱਤਰ ਸੌਂਪਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਨੇ ਵੀਰਵਾਰ ਨੂੰ ਹੋਣ ਵਾਲੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਮੁੱਖ ਮੰਗਾਂ ਰੱਖੀਆਂ ਜਿਵੇਂ ਸੀਕਰੇਟ ਬੈਲਟ ਪੇਪਰ ਚੇਅਰਪਰਸਨ ਦੀ ਚੋਣ ਪੂਰੀ ਤਰ੍ਹਾਂ ਗੁਪਤ ਵੋਟਿੰਗ ਪ੍ਰਣਾਲੀ ਰਾਹੀਂ ਕਰਵਾਈ ਜਾਵੇ ਤਾਂ ਜੋ ਵੋਟ ਦੀ ਗੋਪਨੀਅਤਾ ਕਾਇਮ ਰਹੇ। ਚੋਣ ਦੀ ਸਾਰੀ ਪ੍ਰਕਿਰਿਆ ਦੀ ਮੁਕੰਮਲ ਵੀਡੀਓਗ੍ਰਾਫੀ ਕਰਵਾਈ ਜਾਵੇ, ਤਾਂ ਜੋ ਸੱਤਾਧਾਰੀ ਧਿਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਧਾਂਦਲੀ, ਗੜਬੜੀ ਜਾਂ ਧੱਕੇਸ਼ਾਹੀ ਨਾ ਕੀਤੀ ਜਾ ਸਕੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਦਮ ਲੋਕਤੰਤਰ ਦੀ ਮਰਿਆਦਾ ਤੇ ਵੋਟ ਦੀ ਗੋਪਨੀਅਤਾ ਨੂੰ ਬਰਕਰਾਰ ਰੱਖਣ ਲਈ ਬਹੁਤ ਜ਼ਰੂਰੀ ਹੈ।
‘ਆਪ’ ਅੰਦਰੂਨੀ ਧੜੇਬੰਦੀ ਦਾ ਸ਼ਿਕਾਰ
ਇਸ ਸਾਰੇ ਮਾਮਲੇ ਤੋਂ ਸਾਫ਼ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਇਸ ਸਮੇਂ ਅੰਦਰੂਨੀ ਧੜੇਬੰਦੀ ਨਾਲ ਜੂਝ ਰਹੀ ਹੈ। ਪਾਰਟੀ ਦੇ ਅੰਦਰ ਹੀ ਦੋ ਵੱਖ-ਵੱਖ ਧੜੇ ਚੇਅਰਪਰਸਨ ਦੀ ਕੁਰਸੀ ਹਥਿਆਉਣ ਲਈ ਆਪਸ ਵਿੱਚ ਜ਼ੋਰ ਅਜ਼ਮਾਈ ਕਰ ਰਹੇ ਹਨ। ਇਸੇ ਖਿੱਚੋਤਾਣ ਦੇ ਚਲਦਿਆਂ ਠੁੱਲੀਵਾਲ ਜ਼ੋਨ ਤੋਂ ਚੁਣੀ ਗਈ ਮਹਿਲਾ ਮੈਂਬਰ ਰਮਨਦੀਪ ਕੌਰ ਨੇ ਜਿੱਥੇ ਇੱਕ ਪਾਸੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ, ਉੱਥੇ ਹੀ ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਇਨਸਾਫ਼ ਲਈ ਲਿਖਤੀ ਗੁਹਾਰ ਲਗਾਈ ਹੈ।