- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਿਆਂ ਦੀਆਂ ਕੋਰ ਕਮੇਟੀਆਂ ਨੂੰ ਖ਼ਦਸ਼ਾ ਹੈ ਕਿ ਕੁਝ ਲੋਕ ਆਪਣੇ ਨਿੱਜੀ ਫਾਇਦੇ ਲਈ ਟਰਾਂਸਪੋਰਟਾਂ ਨੂੰ ਆਹਮੋ-ਸਾਹਮਣੇ ਖੜ੍ਹਾ ਕਰਨਾ ਚਾਹੁੰਦੇ ਹਨ। ਇਸ ਸਥਿਤੀ ਨੂੰ ਦੇਖਦੇ ਹੋਏ ਫੈਡਰੇਸ਼ਨ ਨੇ ਆਪਣੀ ਪਹਿਲਾਂ ਜਾਰੀ ਕੀਤੀ ਐਡਵਾਈਜ਼ਰੀ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਈ ਹੈ। ਹੁਣ ਸਾਰੇ ਸਕੂਲ ਆਪਣੀ ਸਮਝ ਅਨੁਸਾਰ ਫੈਸਲਾ ਲੈਣ ਲਈ ਪੂਰੀ ਤਰ੍ਹਾਂ ਸੁਤੰਤਰ ਹਨ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਠਿੰਡਾ ਜ਼ਿਲ੍ਹੇ ਦੇ ਕੁਝ ਬੱਸ ਆਪਰੇਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 3 ਸਤੰਬਰ ਨੂੰ ਇੱਕ ਰੈਲੀ ਉਲੀਕੀ ਗਈ ਹੈ। ਇਸ ਸਬੰਧੀ ਆਪਰੇਟਰਾਂ ਨੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਫੈਡਰੇਸ਼ਨ ਨਾਲ ਸੰਪਰਕ ਕਰਕੇ ਲਿਖਤੀ ਬੇਨਤੀ ਕੀਤੀ ਸੀ ਕਿ ਬਠਿੰਡਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਇਸ ਰੈਲੀ 'ਚ ਸ਼ਾਮਲ ਹੋਣ ਦੀ ਖੁੱਲ੍ਹ ਦਿੱਤੀ ਜਾਵੇ। ਉਹਨਾਂ ਦੀ ਮੰਗ ਤੇ ਨੇਕ ਨੀਅਤ ਨੂੰ ਦੇਖਦੇ ਹੋਏ ਫੈਡਰੇਸ਼ਨ ਨੇ ਜ਼ਿਲ੍ਹਾ ਬਠਿੰਡਾ, ਮਾਨਸਾ ਤੇ ਬਰਨਾਲਾ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਸੀ ਕਿ ਉਹ 3 ਸਤੰਬਰ ਨੂੰ ਆਪਣੀਆਂ ਟਰਾਂਸਪੋਰਟਾਂ ਨੂੰ ਰੈਲੀ 'ਚ ਭਾਗ ਲੈਣ ਦੀ ਆਗਿਆ ਦੇਣ।
ਹਾਲਾਂਕਿ, ਅੱਜ ਸ਼ਾਮ ਬੱਸ ਆਪਰੇਟਰਾਂ ਦੇ ਹੀ ਇੱਕ ਮੈਂਬਰ ਵੱਲੋਂ ਇੱਕ ਵੀਡੀਓ ਸਾਂਝੀ ਕੀਤੀ ਗਈ, ਜਿਸ 'ਚ ਸਕੂਲਾਂ ਨੂੰ ਧਮਕਾਇਆ ਜਾ ਰਿਹਾ ਹੈ ਤੇ ਮੰਦਭਾਗੀ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਸਕੂਲਾਂ ਵੱਲੋਂ ਪੂਰਾ ਸਹਿਯੋਗ ਦਿੱਤੇ ਜਾਣ ਦੇ ਬਾਵਜੂਦ ਅਜਿਹਾ ਰਵੱਈਆ ਸਾਹਮਣੇ ਆਉਣ 'ਤੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਕਮੇਟੀਆਂ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ ਤੇ ਕੁਝ ਜ਼ਿਲ੍ਹਿਆਂ ਨੇ ਆਪਣਾ ਸਮਰਥਨ ਵਾਪਸ ਲੈ ਲਿਆ ਹੈ।
ਜ਼ਿਲ੍ਹਿਆਂ ਦੀਆਂ ਕੋਰ ਕਮੇਟੀਆਂ ਨੂੰ ਖ਼ਦਸ਼ਾ ਹੈ ਕਿ ਕੁਝ ਲੋਕ ਆਪਣੇ ਨਿੱਜੀ ਫਾਇਦੇ ਲਈ ਟਰਾਂਸਪੋਰਟਾਂ ਨੂੰ ਆਹਮੋ-ਸਾਹਮਣੇ ਖੜ੍ਹਾ ਕਰਨਾ ਚਾਹੁੰਦੇ ਹਨ। ਇਸ ਸਥਿਤੀ ਨੂੰ ਦੇਖਦੇ ਹੋਏ ਫੈਡਰੇਸ਼ਨ ਨੇ ਆਪਣੀ ਪਹਿਲਾਂ ਜਾਰੀ ਕੀਤੀ ਐਡਵਾਈਜ਼ਰੀ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਈ ਹੈ। ਹੁਣ ਸਾਰੇ ਸਕੂਲ ਆਪਣੀ ਸਮਝ ਅਨੁਸਾਰ ਫੈਸਲਾ ਲੈਣ ਲਈ ਪੂਰੀ ਤਰ੍ਹਾਂ ਸੁਤੰਤਰ ਹਨ।
ਫੈਡਰੇਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਨਾ ਤਾਂ ਕਿਸੇ ਨੂੰ ਰੈਲੀ 'ਚ ਭਾਗ ਲੈਣ ਤੋਂ ਰੋਕਣਗੇ ਤੇ ਨਾ ਹੀ ਕਿਸੇ ਨੂੰ ਜ਼ਬਰਦਸਤੀ ਸਕੂਲ ਬੰਦ ਕਰਵਾਉਣ ਦੀ ਇਜਾਜ਼ਤ ਦੇਣਗੇ, ਕਿਉਂਕਿ ਅਜਿਹੇ ਕਾਰਜ ਧੱਕੇਸ਼ਾਹੀ ਨਾਲ ਨਹੀਂ ਬਲਕਿ ਸਹਿਯੋਗ ਤੇ ਮਿਲਵਰਤਨ ਨਾਲ ਹੁੰਦੇ ਹਨ। ਫੈਡਰੇਸ਼ਨ ਨੇ ਆਸ ਪ੍ਰਗਟਾਈ ਹੈ ਕਿ ਪ੍ਰਮਾਤਮਾ ਸਭ ਨੂੰ ਸੁਮੱਤ ਬਖਸ਼ੇ ਤਾਂ ਜੋ ਆਪਰੇਟਰ ਆਪਣੀਆਂ ਜਾਇਜ਼ ਮੰਗਾਂ ਨੂੰ ਸਹੀ ਤਰੀਕੇ ਨਾਲ ਸਰਕਾਰ ਅੱਗੇ ਰੱਖ ਸਕਣ, ਪਰ ਉਹ ਉਨਾਂ ਦੇ ਸਮਰਥਨ 'ਚ ਹੁਣ ਤਿੰਨ ਸਤੰਬਰ ਨੂੰ ਤਿੰਨਾਂ ਜ਼ਿਲ੍ਹਿਆਂ ਦੇ ਨਿੱਜੀ ਸਕੂਲ ਬੰਦ ਨਹੀਂ ਕਰਨਗੇ। ਸਗੋਂ ਸਕੂਲ ਆਮ ਵਾਂਗ ਖੁੱਲਣਗੇ ਵਿਦਿਆਰਥੀ ਅਤੇ ਅਧਿਆਪਕ ਸਕੂਲ ਵਿੱਚ ਹਾਜ਼ਰ ਰਹਿਣਗੇ।