
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਮੁਅੱਤਲ ਸਰਪੰਚ ਸਿਮਰਨਜੀਤ ਸਿੰਘ ਸਿਮੀ ਦੀ ਪਟੀਸ਼ਨ ’ਤੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਅਹਿਮ ਸੁਣਵਾਈ ਹੋਈ। ਸੁਣਵਾਈ ਦੌਰਾਨ ਮਾਨਯੋਗ ਹਾਈਕੋਰਟ ਨੇ ਪੰਜਾਬ ਸਰਕਾਰ ਵਲੋਂ 14 ਅਗਸਤ ਨੂੰ ਕਰਵਾਈ ਜਾਣ ਵਾਲੀ ਨਵੇਂ ਸਰਪੰਚ ਦੀ ਚੋਣ ’ਤੇ ਰੋਕ ਲਗਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ 2026 ਨੂੰ ਹੋਵੇਗੀ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਮੁਅੱਤਲ ਸਰਪੰਚ ਸਿਮਰਨਜੀਤ ਸਿੰਘ ਸਿਮੀ ਦੀ ਪਟੀਸ਼ਨ ’ਤੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਅਹਿਮ ਸੁਣਵਾਈ ਹੋਈ। ਸੁਣਵਾਈ ਦੌਰਾਨ ਮਾਨਯੋਗ ਹਾਈਕੋਰਟ ਨੇ ਪੰਜਾਬ ਸਰਕਾਰ ਵਲੋਂ 14 ਅਗਸਤ ਨੂੰ ਕਰਵਾਈ ਜਾਣ ਵਾਲੀ ਨਵੇਂ ਸਰਪੰਚ ਦੀ ਚੋਣ ’ਤੇ ਰੋਕ ਲਗਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ 2026 ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਰਪੰਚ ਸਿਮਰਨਜੀਤ ਸਿੰਘ ਸਿਮੀ ਨੂੰ ਸਰਕਾਰੀ ਜ਼ਮੀਨ ’ਤੇ ਕਬਜ਼ਾ ਕਰਨ ਦੇ ਇਲਜ਼ਾਮਾਂ ਦੇ ਆਧਾਰ ’ਤੇ ਸਰਪੰਚ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਕਾਰਵਾਈ ਨੂੰ ਮੁਅੱਤਲ ਸਰਪੰਚ ਸਿਮੀ ਵੱਲੋਂ ਮਾਨਯੋਗ ਹਾਈਕੋਰਟ ’ਚ ਚੁਣੌਤੀ ਦਿੱਤੀ ਗਈ ਸੀ। ਜਿਸ ਦੀ ਸੁਣਵਾਈ ਦੌਰਾਨ ਹਾਈਕੋਰਟ ਵੱਲੋਂ ਫਿਲਹਾਲ ਪਿੰਡ ’ਚ ਨਵੇਂ ਸਰਪੰਚ ਦੀ ਚੋਣ ’ਤੇ ਰੋਕ ਲਗਾਏ ਜਾਣ ਨਾਲ ਸਿਮਰਨਜੀਤ ਸਿੰਘ ਸਿਮੀ ਨੂੰ ਫਿਲਹਾਲ ਵੱਡੀ ਕਾਨੂੰਨੀ ਰਾਹਤ ਮਿਲੀ ਹੈ। ਇਸ ਫੈਸਲੇ ਨੂੰ ਮੁਅੱਤਲ ਸਰਪੰਚ ਸਿਮੀ ਦੇ ਸਮਰਥਕਾਂ ਵੱਲੋਂ ਉਨ੍ਹਾਂ ਦੀ ਵੱਡੀ ਜਿੱਤ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਸਾਰੀਆਂ ਨਜ਼ਰਾਂ 17 ਸਤੰਬਰ ਦੀ ਅਗਲੀ ਸੁਣਵਾਈ ’ਤੇ ਟਿਕੀਆਂ ਹੋਈਆਂ ਹਨ, ਜਿੱਥੇ ਇਸ ਮਾਮਲੇ ਦੀ ਅਗਲੀ ਕਾਨੂੰਨੀ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ। ਹਾਲਾਂਕਿ, ਮੁਅੱਤਲੀ ਦੇ ਮੂਲ ਦੋਸ਼ਾਂ ਬਾਰੇ ਅਦਾਲਤ ਦਾ ਅੰਤਿਮ ਫੈਸਲਾ ਅਜੇ ਆਉਣਾ ਬਾਕੀ ਹੈ।