ਵਪਾਰੀਆਂ ਨੂੰ ਵੱਡੀ ਰਾਹਤ: ਅਨਿਲ ਠਾਕੁਰ ਦੇ ਯਤਨਾਂ ਸਦਕਾ 40 ਕਰੋੜ ਦੇ ਫੰਡਾਂ ਦਾ ਐਲਾਨ, 157 'ਚੋਂ 137 ਸ਼ਿਕਾਇਤਾਂ ਦਾ ਨਿਪਟਾਰਾ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਅਫ਼ਸਰਾਂ ਤੇ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸੂਬਾ ਸਰਕਾਰ ਵਪਾਰੀ ਭਰਾਵਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਨਬੇੜਨ ਲਈ ਪੂਰੀ ਤਰ੍ਹਾਂ ਬਚਨਬੱਧ ਹੈ। ਮੀਟਿੰਗ ਦੌਰਾਨ ਬਰਨਾਲਾ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਤੇ ਐੱਸਐੱਸਪੀ ਮੁਹੰਮਦ ਸਰਫਰਾਜ਼ ਆਲਮ ਸਮੇਤ ਹੋਰ ਵੱਡੇ ਅਧਿਕਾਰੀ ਹਾਜ਼ਰ ਸਨ। ਵਾਈਸ ਚੇਅਰਮੈਨ ਨੇ ਜ਼ਿਲ੍ਹੇ ਦੇ ਵਪਾਰੀਆਂ ਨੂੰ ਆ ਰਹੀਆਂ ਔਕੜਾਂ ਦਾ ਲੇਖਾ-ਜੋਖਾ ਲਿਆ। ਡੀਸੀ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹੇ ਚੋਂ ਹੁਣ ਤੱਕ ਵਪਾਰੀਆਂ ਦੀਆਂ 157 ਸ਼ਿਕਾਇਤਾਂ ਆਈਆਂ ਸਨ, ਜਿਨ੍ਹਾਂ ’ਚੋਂ 137 ਦਾ ਹੱਲ ਕਰ ਦਿੱਤਾ ਗਿਆ ਹੈ।
Publish Date: Tue, 01 Sep 2026 04:25 PM (IST)
Updated Date: Tue, 01 Sep 2026 04:26 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਅਫ਼ਸਰਾਂ ਤੇ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸੂਬਾ ਸਰਕਾਰ ਵਪਾਰੀ ਭਰਾਵਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਨਬੇੜਨ ਲਈ ਪੂਰੀ ਤਰ੍ਹਾਂ ਬਚਨਬੱਧ ਹੈ। ਮੀਟਿੰਗ ਦੌਰਾਨ ਬਰਨਾਲਾ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਤੇ ਐੱਸਐੱਸਪੀ ਮੁਹੰਮਦ ਸਰਫਰਾਜ਼ ਆਲਮ ਸਮੇਤ ਹੋਰ ਵੱਡੇ ਅਧਿਕਾਰੀ ਹਾਜ਼ਰ ਸਨ। ਵਾਈਸ ਚੇਅਰਮੈਨ ਨੇ ਜ਼ਿਲ੍ਹੇ ਦੇ ਵਪਾਰੀਆਂ ਨੂੰ ਆ ਰਹੀਆਂ ਔਕੜਾਂ ਦਾ ਲੇਖਾ-ਜੋਖਾ ਲਿਆ। ਡੀਸੀ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹੇ ਚੋਂ ਹੁਣ ਤੱਕ ਵਪਾਰੀਆਂ ਦੀਆਂ 157 ਸ਼ਿਕਾਇਤਾਂ ਆਈਆਂ ਸਨ, ਜਿਨ੍ਹਾਂ ’ਚੋਂ 137 ਦਾ ਹੱਲ ਕਰ ਦਿੱਤਾ ਗਿਆ ਹੈ।
ਅਨਿਲ ਠਾਕੁਰ ਨੇ ਆਖਿਆ ਕਿ ਕਾਰੋਬਾਰ ਨੂੰ ਸੌਖਾ ਬਣਾਉਣ ਲਈ 'ਪੰਜਾਬ ਟਰੇਡ ਕਮਿਸ਼ਨ' ਬਣਾਇਆ ਗਿਆ ਹੈ। ਪੂਰੇ ਪੰਜਾਬ 'ਚ ਹੁਣ ਤੱਕ 800 ਦੇ ਕਰੀਬ ਮੀਟਿੰਗਾਂ ਕਰਕੇ ਵਪਾਰੀਆਂ ਦੀਆਂ 8000 ਦੇ ਨਜ਼ਦੀਕ ਸ਼ਿਕਾਇਤਾਂ ਸੁਣੀਆਂ ਗਈਆਂ ਹਨ, ਜਿਨ੍ਹਾਂ 'ਚੋਂ ਬਹੁਤੀਆਂ ਦਾ ਨਿਬੇੜਾ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਵਪਾਰੀਆਂ ਲਈ 40 ਕਰੋੜ ਰੁਪਏ ਦਾ ਫੰਡ ਰੱਖਿਆ ਹੈ, ਜਿਸ ਚੋਂ ਹਰੇਕ ਜ਼ਿਲ੍ਹੇ ਨੂੰ 2-2 ਕਰੋੜ ਰੁਪਏ ਮਿਲਣਗੇ। ਇਸ ਨਾਲ ਬਾਜ਼ਾਰਾਂ ਦੀਆਂ ਲਟਕਦੀਆਂ ਬਿਜਲੀ ਦੀਆਂ ਤਾਰਾਂ, ਪਖਾਨੇ, ਸੜਕਾਂ ਦੀ ਮੁਰੰਮਤ ਵਰਗੇ ਛੋਟੇ-ਮੋਟੇ ਕੰਮ ਤੁਰੰਤ ਕੀਤੇ ਜਾਣਗੇ। ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਤੰਜ ਕੱਸਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਵਪਾਰੀਆਂ ਵੱਲ ਧਿਆਨ ਨਹੀਂ ਦਿੱਤਾ, ਪਰ ਆਪ ਸਰਕਾਰ ਹਰ ਛੋਟੇ-ਵੱਡੇ ਵਪਾਰੀ ਦੇ ਨਾਲ ਖੜ੍ਹੀ ਹੈ। ਉਨ੍ਹਾਂ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸ਼ਿਕਾਇਤ ਹੱਲ ਹੋਣ ਦੀ ਖ਼ਬਰ ਵਪਾਰੀਆਂ ਨੂੰ ਸਮੇਂ ਸਿਰ ਦਿੱਤੀ ਜਾਵੇ। ਇਸ ਮੌਕੇ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਾਜੀਵ ਲੂਬੀ, ਸੰਦੀਪ ਜਿੰਦਲ,ਮੁਨੀਸ਼ ਗਰਗ, ਗੁਰੀ ਔਲਖ, ਸੁਖਵੀਰ ਸਿੰਘ ਤੇ ਨਵੀਨ ਕੁਮਾਰ ਸਮੇਤ ਕਈ ਅਹੁਦੇਦਾਰ ਹਾਜ਼ਰ ਸਨ।