- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਓ ਸਟਾਫ਼ ਬਰਨਾਲਾ ਦੀ ਟੀਮ ਵੱਲੋਂ ਭਗੌੜੇ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਅੰਸ਼ੁਲ ਬੇਰੀ ਦੀ ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਸਨੂੰ ਅਦਾਲਤ ਜਿਲ੍ਹਾ ਜੇਲ੍ਹ ਬਰਨਾਲਾ ’ਚ ਭੇਜਣ ਦਾ ਹੁਕਮ ਸੁਣਾਇਆ ਗਿਆ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਪੀਓ ਸਟਾਫ਼ ਬਰਨਾਲਾ ਦੀ ਟੀਮ ਵੱਲੋਂ ਇਕ ਮਾਮਲੇ ’ਚ ਭਗੌੜਾ ਚੱਲ ਰਹੇ ਵਿਅਕਤੀ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਏਐਸਆਈ ਰਣ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁਕੱਦਮਾ ਜੋਨੀ ਬਤੀਸ਼ ਪੁੱਤਰ ਟੋਨੀ ਪ੍ਰਸਾਦ ਵਾਸੀ ਹੰਡਿਆਇਆ ਰੋਡ, ਬਰਨਾਲਾ ਦੇ ਬਿਆਨ ’ਤੇ ਬਰਖਿਲਾਫ਼ ਗੁਰਜੀਵਨ ਸਿੰਘ ਉਰਫ਼ ਜੀਵਾ ਪੁੱਤਰ ਬੰਤ ਸਿੰਘ ਵਾਸੀ ਢਿੱਲਵਾ ਵਗੈਰਾ ਦਰਜ ਰਜਿਸਟਰ ਹੋਇਆ ਸੀ। ਜਦੋਂ ਉਕਤਾਨ ਨੂੰ ਗ੍ਰਿਫਤਾਰ ਕਰ ਕੇ ਤਫਤੀਸ਼ ਮੁਕੰਮਲ ਕਰ ਕੇ ਚਲਾਨ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਪ੍ਰੰਤੂ ਗੁਰਜੀਵਨ ਸਿੰਘ ਉਰਫ਼ ਜੀਵਾ ਪੁੱਤਰ ਬੰਤ ਸਿੰਘ ਵਾਸੀ ਢਿਲਵਾਂ ਅਦਾਲਤ ’ਚੋਂ ਗੈਰ-ਹਾਜ਼ਰ ਹੋਣ ਕਰਕੇ 5 ਜੁਲਾਈ ਨੂੰ ਅਦਾਲਤ ਬੀਬੀਐਸ ਤੇਜ਼ੀ ਸੈਸ਼ਨ ਜੱਜ ਸਾਹਿਬ ਬਰਨਾਲਾ ਵੱਲੋਂ ਪੀਓ ਐਲਾਨਿਆ ਗਿਆ ਸੀ। ਪੀਓ ਸਟਾਫ਼ ਬਰਨਾਲਾ ਦੀ ਟੀਮ ਵੱਲੋਂ ਭਗੌੜੇ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਅੰਸ਼ੁਲ ਬੇਰੀ ਦੀ ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਸਨੂੰ ਅਦਾਲਤ ਜਿਲ੍ਹਾ ਜੇਲ੍ਹ ਬਰਨਾਲਾ ’ਚ ਭੇਜਣ ਦਾ ਹੁਕਮ ਸੁਣਾਇਆ ਗਿਆ।