ਪੰਜਾਬ ’ਚ ਨਸ਼ੇ ਦੇ ਮੁੱਦੇ ਨੂੰ ਲੈ ਕੇ ਭਾਜਪਾ ਦਾ ਵੱਡਾ ਦਾਅਵਾ: 'ਸਰਕਾਰ ਆਉਂਦਿਆਂ ਹੀ ਛੇ ਮਹੀਨਿਆਂ ’ਚ ਜੜ੍ਹੋਂ ਖ਼ਤਮ ਕਰਾਂਗੇ ਨਸ਼ਾ'
ਅਨਾਜ ਮੰਡੀ ਤਪਾ ਵਿਖੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਦਿਆਲ ਦਾਸ ਸੋਢੀ, ਸੀਨੀਅਰ ਵਕੀਲ ਐਚ.ਐਸ. ਫੁਲਕਾ ਅਤੇ ਭਾਜਪਾ ਦੇ ਸਕੱਤਰ ਚਰਨਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਨਰਿੰਦਰ ਨਰਿੰਦਰ ਕੁਮਾਰ ਨੀਟਾ ਨੇ ਸੰਬੋਧਨ ਕਰਦੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਦਾ ਸਭ ਤੋਂ ਵੱਧ ਪ੍ਰਭਾਵ ਨੌਜਵਾਨ ਪੀੜ੍ਹੀ ’ਤੇ ਪੈ ਰਿਹਾ ਹੈ ਅਤੇ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ।
Publish Date: Thu, 24 Sep 2026 03:05 PM (IST)
Updated Date: Thu, 24 Sep 2026 03:08 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ। ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਚੌਥੇ ਪੜਾਅ ਦੀ ਸ਼ੁਰੂਆਤ ਤਾਜੋਕੇ ਸਥਿਤ ਗੁਰਦੁਆਰਾ ਬਾਬਾ ਪੰਜਾਬ ਸਿੰਘ ਵਿਖੇ ਨਤਮਸਤਕ ਹੋਣ ਉਪਰੰਤ ਕੀਤੀ ਗਈ। ਯਾਤਰਾ ਦੀ ਸ਼ੁਰੂਆਤ ਮੌਕੇ ਭਾਜਪਾ ਦੇ ਜਨਰਲ ਸਕੱਤਰ ਦਿਆਲ ਦਾਸ ਸੋਢੀ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਕੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੀ ਬੇਨਤੀ ਕੀਤੀ।
ਅਨਾਜ ਮੰਡੀ ਤਪਾ ਵਿਖੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਦਿਆਲ ਦਾਸ ਸੋਢੀ, ਸੀਨੀਅਰ ਵਕੀਲ ਐਚ.ਐਸ. ਫੁਲਕਾ ਅਤੇ ਭਾਜਪਾ ਦੇ ਸਕੱਤਰ ਚਰਨਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਨਰਿੰਦਰ ਨਰਿੰਦਰ ਕੁਮਾਰ ਨੀਟਾ ਨੇ ਸੰਬੋਧਨ ਕਰਦੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਦਾ ਸਭ ਤੋਂ ਵੱਧ ਪ੍ਰਭਾਵ ਨੌਜਵਾਨ ਪੀੜ੍ਹੀ ’ਤੇ ਪੈ ਰਿਹਾ ਹੈ ਅਤੇ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ।
ਉਨ੍ਹਾਂ ਵਿਰੋਧੀ ਪਾਰਟੀਆਂ ਕਾਂਗਰਸ ਆਮ ਆਦਮੀ ਪਾਰਟੀ ’ਤੇ ਵਰਦਿਆਂ ਕਿਹਾ ਕਿ ਇਹ ਪਾਰਟੀਆਂ ਨਸ਼ਾ ਖਤਮ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਈਆਂ ਹਨ। ਭਾਜਪਾ ਆਗੂਆਂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵਾਅਦੇ ਕੀਤੇ ਗਏ ਸਨ ਪਰ ਉਨ੍ਹਾਂ ਦੇ ਅਨੁਸਾਰ ਨਸ਼ਿਆਂ ਦੀ ਸਮੱਸਿਆ ਅਜੇ ਵੀ ਪੂਰੀ ਤਰ੍ਹਾਂ ਖਤਮ ਨਹੀਂ ਹੋਈ।
ਉਨ੍ਹਾਂ ਪੰਜਾਬ ਸਰਕਾਰ ’ਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਿੱਚ ਨਾਕਾਮ ਰਹਿਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਛੇ ਮਹੀਨਿਆਂ ’ਚ ਨਸ਼ਾ ਖਤਮ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ।
ਆਗੂਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਸਰਕਾਰੀ ਕਾਰਵਾਈ ਤੱਕ ਸੀਮਤ ਨਹੀਂ ਰੱਖਿਆ ਜਾ ਸਕਦਾ, ਸਗੋਂ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ। ਉਨ੍ਹਾਂ ਮਾਪਿਆਂ, ਨੌਜਵਾਨਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।
ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਵੀ ਭਾਰਤ ’ਚ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਬਣੀਆਂ ਹਨ ਉਥੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ’ਚ ਅੱਤਵਾਦ, ਨਕਸਲਵਾਦ, ਗੈਂਗਸਟਰਵਾਦ ਨੂੰ ਬੁਰੀ ਤਰ੍ਹਾਂ ਕੁੱਚਲ ਕੇ ਖ਼ਤਮ ਕਰ ਦਿੱਤਾ ਹੈ ਅਤੇ ਭ੍ਰਿਸ਼ਟਾਚਾਰ ’ਤੇ ਵੀ ਨਕੇਲ ਕਸੀ ਹੈ। ਇਸ ਮੌਕੇ ਭਾਜਪਾ ਮੰਡਲ ਵੱਲੋਂ ਯਾਤਰਾ ਵਿੱਚ ਸ਼ਾਮਲ ਟੀਮ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਭਾਜਪਾ ਦੇ ਹਲਕਾ ਇੰਚਾਰਜ ਧਰਮ ਸਿੰਘ ਫੌਜੀ, ਜ਼ਿਲ੍ਹਾ ਪ੍ਰਧਾਨ ਨਰਿੰਦਰ ਨੀਟਾ, ਸੀਨੀਅਰ ਆਗੂ ਦਰਸ਼ਨ ਸਿੰਘ ਨੈਣੇਵਾਲ, ਹਰੀਸ਼ ਕੁਮਾਰ ਗੌਸ਼ਾ ਜ਼ਿਲ੍ਹਾ ਭਾਜਪਾ ਆਰ.ਟੀ.ਆਈ. ਸੈੱਲ, ਮੰਡਲ ਪ੍ਰਧਾਨ ਅਸ਼ਵਨੀ ਬਹਾਵਲਪੁਰੀਆ, ਸਾਬਕਾ ਮੰਡਲ ਪ੍ਰਧਾਨ ਰਾਕੇਸ਼ ਤਾਜੋਕੇ, ਕਰਨ ਮਿੱਤਲ, ਰਮੇਸ਼ ਮੇਸ਼ੀ ਪੱਖੋਵਾਲਾ, ਰਾਕੇਸ਼ ਗੋਇਲ, ਪ੍ਰਦੀਪ ਕੁਮਾਰ ਤੀਲੀ, ਗੌਰਵ ਗਿੰਨੀ, ਡਾਕਟਰ ਸੰਦੀਪ ਵਿੱਕੀ ਵਿਪੁਨ ਗੁਪਤਾ, ਪਰੈਟੀ ਭਾਰਤੀ, ਪੰਡਿਤ ਸੱਤ ਪਾਲ ਸ਼ਰਮਾ ਤਾਜੋਕੇ, ਪ੍ਰਵੀਨ ਮਹਿਤਾ, ਯੋਗੇਸ਼ ਬੱਲੋ, ਵਿਸ਼ਵਾਸ ਮਿੱਤਲ, ਪੰਕਜ ਕੱਪੜੇ ਵਾਲਾ, ਵਨੀਤ ਗਰਗ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ
ਸਨ।