
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਦੇ ਨਿਰਦੇਸ਼ਾਂ ਤਹਿਤ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਜਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਦੀ ਅਗਵਾਈ ਹੇਠ ਸਹਿਰ ਅੰਦਰ ਤਿਰੰਗਾ ਯਾਤਰਾ ਕੱਢੀ ਗਈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਆਜ਼ਾਦੀ ਦਿਹਾੜੇ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਦੇ ਨਿਰਦੇਸ਼ਾਂ ਤਹਿਤ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਜਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਦੀ ਅਗਵਾਈ ਹੇਠ ਸਹਿਰ ਅੰਦਰ ਤਿਰੰਗਾ ਯਾਤਰਾ ਕੱਢੀ ਗਈ। ਇਹ ਯਾਤਰਾ ਟ੍ਰਾਈਡੈਂਟ ਫੈਕਟਰੀ ਤੋਂ ਸੁਰੂ ਕੀਤੀ ਗਈ। ਇਹ ਯਾਤਰਾ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਕੱਢੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਦੱਸਿਆ ਕਿ ਤਿਰੰਗੇ ਝੰਡਿਆਂ ਨਾਲ ਸਜੀ ਇਸ ਯਾਤਰਾ ’ਚ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਸਾਨੂੰ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ, ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਬਣਾਉਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਤਿਰੰਗਾ ਯਾਤਰਾ ਦੌਰਾਨ ਦੇਸ਼ ਭਗਤੀ ਦੇ ਨਾਅਰੇ ਲਗਾਏ ਗਏ ਅਤੇ ਲੋਕਾਂ ਨੂੰ ਰਾਸ਼ਟਰੀ ਏਕਤਾ ਦਾ ਸੰਦੇਸ਼ ਦਿੱਤਾ ਗਿਆ। ਭਾਜਪਾ ਆਗੂਆਂ ਨੇ ਨੌਜਵਾਨਾਂ ਨੂੰ ਦੇਸ਼ ਦੀਆਂ ਪ੍ਰਾਪਤੀਆਂ ਅਤੇ ਆਜ਼ਾਦੀ ਸੰਗਰਾਮ ਦੇ ਇਤਿਹਾਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਭਾਜਪਾ ਦੇ ਸਥਾਨਕ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ’ਵਿੱਚ ਪਾਰਟੀ ਵਰਕਰ ਮੌਜੂਦ ਸਨ। ਤਿਰੰਗਾ ਯਾਤਰਾ ਦੇਸ਼ ਭਗਤੀ ਦੇ ਜਜ਼ਬੇ ਨਾਲ ਸੰਪੰਨ ਹੋਈ।