- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ, ਮ੍ਰਿਤਕ ਦੀ ਪਛਾਣ ਸਮਦੀਸ਼ ਪੁੱਤਰ ਸ਼ਿਵਰਾਜ ਸਿੰਘ ਵਾਸੀ ਕਪਲ ਮੈਰਿਜ ਪੈਲੇਸ ਨੇੜੇ, ਬਰਨਾਲਾ ਵਜੋਂ ਹੋਈ ਹੈ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ, ਮ੍ਰਿਤਕ ਦੀ ਲਾਸ਼ ਦੇ ਨੇੜਿਓਂ ਸਿਵਲ ਹਸਪਤਾਲ ਦੀ ਪਰਚੀ ਤੇ ਆਧਾਰ ਕਾਰਡ ਸਮੇਤ ਕੁਝ ਦਸਤਾਵੇਜ਼ ਮਿਲੇ ਹਨ। ਇਨ੍ਹਾਂ ਦਸਤਾਵੇਜ਼ਾਂ ਦੇ ਆਧਾਰ ’ਤੇ ਮ੍ਰਿਤਕ ਦੀ ਪਛਾਣ ਕਰਨ ’ਚ ਮਦਦ ਮਿਲੀ

ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ। ਸਥਾਨਕ ਦਾਣਾ ਮੰਡੀ ਨੇੜੇ ਸਥਿਤ ਵੀਆਰਸੀ ਮਾਲ ਦੇ ਕੋਲ ਇੱਕ ਵਿਅਕਤੀ ਦੀ ਭੇਦਭਰੇ ਹਾਲਾਤਾਂ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਫਿਲਹਾਲ ਵਿਅਕਤੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਮ੍ਰਿਤਕ ਦੀ ਪਛਾਣ ਸਮਦੀਸ਼ ਪੁੱਤਰ ਸ਼ਿਵਰਾਜ ਸਿੰਘ ਵਾਸੀ ਕਪਲ ਮੈਰਿਜ ਪੈਲੇਸ ਨੇੜੇ, ਬਰਨਾਲਾ ਵਜੋਂ ਹੋਈ ਹੈ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ, ਮ੍ਰਿਤਕ ਦੀ ਲਾਸ਼ ਦੇ ਨੇੜਿਓਂ ਸਿਵਲ ਹਸਪਤਾਲ ਦੀ ਪਰਚੀ ਤੇ ਆਧਾਰ ਕਾਰਡ ਸਮੇਤ ਕੁਝ ਦਸਤਾਵੇਜ਼ ਮਿਲੇ ਹਨ। ਇਨ੍ਹਾਂ ਦਸਤਾਵੇਜ਼ਾਂ ਦੇ ਆਧਾਰ ’ਤੇ ਮ੍ਰਿਤਕ ਦੀ ਪਛਾਣ ਕਰਨ ’ਚ ਮਦਦ ਮਿਲੀ।
ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਰਖਵਾ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਇਸ ਸਬੰਧੀ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੇ ਉਨ੍ਹਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਪ੍ਰਕਿਰਿਆ ਜਾਰੀ ਹੈ। ਫਿਲਹਾਲ ਮੌਤ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਦੀ ਜਾਂਚ ਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।