ਬਰਨਾਲਾ 'ਚ ਸਨਸਨੀ: ਕਾਰ ਬਾਜ਼ਾਰ ਨੇੜਿਓਂ 55 ਸਾਲਾ ਵਿਅਕਤੀ ਦੀ ਲਾਸ਼ ਬਰਾਮਦ, ਪੁਲਿਸ ਵੱਲੋਂ ਜਾਂਚ ਸ਼ੁਰੂ
ਇਹ ਪਤਾ ਲੱਗਾ ਕਿ ਮ੍ਰਿਤਕ ਵਿਅਕਤੀ ਧਨੌਲਾ ਕਸਬੇ ਦਾ ਹੈ, ਜਿਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਭੇਜ ਦਿੱਤੀ ਹੈ। ਮ੍ਰਿਤਕ ਵਿਅਕਤੀ ਦੀ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
Publish Date: Fri, 17 Apr 2026 12:06 PM (IST)
Updated Date: Fri, 17 Apr 2026 12:21 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ। ਗੁਰੂ ਰਵਿਦਾਸ ਚੌਕ, ਕਾਰ ਬਾਜ਼ਾਰ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਬਰਨਾਲਾ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਾਮ ਸਮੇਂ ਸੂਚਨਾ ਮਿਲੀ ਕਿ ਗੁਰੂ ਰਵਿਦਾਸ ਚੌਕ, ਕਾਰ ਬਾਜ਼ਾਰ ਨਜ਼ਦੀਕ ਇਕ 50-55 ਸਾਲਾ ਵਿਅਕਤੀ ਡਿੱਗਿਆ ਪਿਆ ਹੈ।
ਪੁਲਿਸ ਵਲੋਂ ਮੌਕੇ 'ਤੇ ਜਾ ਕੇ ਪੜਤਾਲ ਕੀਤੀ ਅਤੇ ਉਸ ਵਿਅਕਤੀ ਨੂੰ ਸਿਵਲ ਹਸਪਤਾਲ ਬਰਨਾਲਾ ਲਿਆਂਦਾ। ਗਿਆ। ਜਿੱਥੇ ਡਾਕਟਰਾਂ ਨੇ ਉਕਤ ਵਿਅਕਤੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਹ ਪਤਾ ਲੱਗਾ ਕਿ ਮ੍ਰਿਤਕ ਵਿਅਕਤੀ ਧਨੌਲਾ ਕਸਬੇ ਦਾ ਹੈ, ਜਿਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਭੇਜ ਦਿੱਤੀ ਹੈ। ਮ੍ਰਿਤਕ ਵਿਅਕਤੀ ਦੀ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।