ਦੁਖਦਾਈ ਖ਼ਬਰ: ਪਿੰਡ ਤਾਜੋਕੇ ਦੇ ਛੱਪੜ 'ਚੋਂ ਨਵ-ਵਿਆਹੁਤਾ ਦੀ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸੋਗ ਦੀ ਲਹਿਰ
ਤਪਾ ਪੁਲਿਸ ਵੱਲੋਂ ਪਿੰਡ ਤਾਜੋਕੇ ਵਿਖੇ ਛੱਪੜ ਚੋਂ ਇੱਕ ਨਵ ਵਿਆਹੁਤਾ ਦੀ ਲਾਸ਼ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਕੁਝ ਮੋਹਤਵਰਾਂ ਨੇ ਸੂਚਨਾ ਦਿੱਤੀ ਕਿ ਪਿੰਡ ਦੇ ਗੁਰੂ ਘਰ ਨਜ਼ਦੀਕ ਸਥਿਤ ਛੱਪੜ 'ਚ ਇੱਕ ਲਾਸ਼ ਤਰਦੀ ਦੇਖੀ ਹੈ।
Publish Date: Thu, 02 Jul 2026 02:42 PM (IST)
Updated Date: Thu, 02 Jul 2026 02:45 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ - ਤਪਾ ਪੁਲਿਸ ਵੱਲੋਂ ਪਿੰਡ ਤਾਜੋਕੇ ਵਿਖੇ ਛੱਪੜ ਚੋਂ ਇੱਕ ਨਵ ਵਿਆਹੁਤਾ ਦੀ ਲਾਸ਼ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਕੁਝ ਮੋਹਤਵਰਾਂ ਨੇ ਸੂਚਨਾ ਦਿੱਤੀ ਕਿ ਪਿੰਡ ਦੇ ਗੁਰੂ ਘਰ ਨਜ਼ਦੀਕ ਸਥਿਤ ਛੱਪੜ 'ਚ ਇੱਕ ਲਾਸ਼ ਤਰਦੀ ਦੇਖੀ ਹੈ।
ਸੂਚਨਾ ਮਿਲਦੇ ਹੀ ਉਹ ਪੁਲਿਸ ਪਾਰਟੀ ਸਮੇਤ ਮੌਕੇ ਤੇ ਪੁੱਜੇ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਾਸ਼ ਨੂੰ ਛੱਪੜ ਵਿਚੋਂ ਕੱਢ ਕੇ ਸਹਾਰਾ ਕਲੱਬ ਦੀ ਐਬੂਲੈਂਸ ਰਾਹੀਂ ਸਿਵਲ ਹਸਪਤਾਲ ਤਪਾ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਅਨੁਸਾਰ ਮ੍ਰਿਤਕਾ ਦੀ ਉਮਰ 25 ਤੋਂ 30 ਸਾਲ ਦੇ ਕਰੀਬ ਲੱਗ ਰਹੀ ਹੈ, ਮਿਰਤਕ ਦੀਆਂ ਚੱਪਲਾਂ ਤੇ ਚੁੰਨੀ ਛੱਪੜ ਦੇ ਬਾਹਰ ਪਈਆਂ ਸਨ ਅਤੇ ਦੋਵੇਂ ਬਾਹਾਂ 'ਚ ਲਾਲ ਚੂੜਾ ਪਾਇਆ ਹੋਇਆ ਹੈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ। ਪੋਸਟਮਾਰਟਮ ਉਪਰੰਤ ਲਾਸ਼ ਨੂੰ 72 ਘੰਟਿਆਂ ਲਈ ਸ਼ਨਾਖਤ ਲਈ ਰੱਖਿਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਇਸ ਘਟਨਾ ਨੂੰ ਲੈ ਕੇ ਵੱਖ ਵੱਖ ਪਹਿਲੂਆਂ ਤੇ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।