Punjab News : ਬੱਸ ਸਟੈਂਡ ਤੋਂ ਮਿਲੀ ਅਣਪਛਾਤੀ ਮੁਟਿਆਰ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਪਿੰਡ ਰੂੜੇਕੇ ਕਲਾਂ ਦੇ ਬੱਸ ਸਟੈਂਡ ਤੋਂ ਇੱਕ ਜਵਾਨ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ।
Publish Date: Thu, 23 Jul 2026 04:41 PM (IST)
Updated Date: Thu, 23 Jul 2026 04:42 PM (IST)
ਮੁਖਤਿਆਰ ਸਿੰਘ , ਪੰਜਾਬੀ ਜਾਗਰਣ, ਪੱਖੋ ਕਲਾਂ : ਪਿੰਡ ਰੂੜੇਕੇ ਕਲਾਂ ਦੇ ਬੱਸ ਸਟੈਂਡ ਤੋਂ ਇੱਕ ਜਵਾਨ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ।
ਜਾਣਕਾਰੀ ਅਨੁਸਾਰ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ ਰੂੜੇਕੇ ਕਲਾਂ ਦੇ ਬੱਸ ਸਟੈਂਡ ਉੱਪਰ ਮ੍ਰਿਤਕ ਲੜਕੀ ਦੀ ਲਾਸ਼ ਪਈ ਹੈ, ਜਿਨ੍ਹਾਂ ਉਸ ਨੂੰ ਮੌਕੇ 'ਤੇ ਕਬਜੇ ਵਿੱਚ ਲੈ ਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਪੋਸਟ ਮਾਰਟਮ ਲਈ ਭੇਜ ਦਿੱਤਾ। ਥਾਣਾ ਮੁਖੀ ਨੇ ਕਿਹਾ ਕਿ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਅਤੇ ਛੇਤੀ ਹੀ ਇਸ ਘਟਨਾ ਦੀ ਗੁੱਥੀ ਨੂੰ ਸੁਲਝਾ ਲਿਆ ਜਾਵੇਗਾ।