ਮੰਡੀਆਂ 'ਚ ਕਣਕ ਦੀ ਬੰਪਰ ਆਮਦ: 1.48 ਲੱਖ ਮੀਟ੍ਰਿਕ ਟਨ ਫ਼ਸਲ ਪਹੁੰਚੀ, ਕਿਸਾਨਾਂ ਨੂੰ 85 ਕਰੋੜ ਦੀ ਅਦਾਇਗੀ ਜਾਰੀ
ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ. ਏ. ਐੱਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 104 ਮੰਡੀਆਂ ਤੇ 45 ਆਰਜ਼ੀ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ 18 ਅਪ੍ਰੈਲ ਤਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕੁੱਲ 1,48,280 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ ਹੈ, ਜਿਸ ਵਿਚੋਂ ਹੁਣ ਤਕ ਕੁੱਲ 94265 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ।
Publish Date: Sun, 19 Apr 2026 01:09 PM (IST)
Updated Date: Sun, 19 Apr 2026 01:13 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ. ਏ. ਐੱਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 104 ਮੰਡੀਆਂ ਤੇ 45 ਆਰਜ਼ੀ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ 18 ਅਪ੍ਰੈਲ ਤਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕੁੱਲ 1,48,280 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ ਹੈ, ਜਿਸ ਵਿਚੋਂ ਹੁਣ ਤਕ ਕੁੱਲ 94265 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਮਾਰਕਫੈੱਡ ਵਲੋਂ 21585 ਮੀਟ੍ਰਿਕ ਟਨ, ਪਨਗ੍ਰੇਨ ਵਲੋਂ 38255 ਮੀਟ੍ਰਿਕ ਟਨ, ਪਨਸਪ ਵਲੋਂ 21470 ਮੀਟ੍ਰਿਕ ਟਨ ਅਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 12955 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦੀ ਕਣਕ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਕੀਤੀ ਜਾ ਰਹੀ ਹੈ ਅਤੇ ਕੱਲ ਸ਼ਾਮ ਤਕ 85 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਨੇ ਕਿਹਾ ਕਿ ਲਿਫਟਿੰਗ ਵੀ ਜਾਰੀ ਹੈ ਅਤੇ ਬਰਸਾਨਾ ਲੋੜੀਂਦੀ ਮਾਤਰਾ ਵਿਚ ਉਪਲਭਧ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਅਧਿਆਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਸੁੱਕੀ ਫ਼ਸਲ ਮੰਡੀਆਂ ਵਿੱਚ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਖਰੀਦ ਨਾਲੋ ਨਾਲ ਕੀਤੀ ਜਾ ਸਕੇ।
ਇਸ ਮੌਕੇ ਹਰਭਜਨ ਸਿੰਘ ਵਾਸੀ ਪਿੰਡ ਜਲੂਰ ਅਤੇ ਜਗਤਾਰ ਸਿੰਘ ਵਾਸੀ ਬਰਨਾਲਾ ਨੇ ਕਿਹਾ ਕਿ ਉਹ 17 ਅਪ੍ਰੈਲ ਨੂੰ ਫ਼ਸਲ ਲੈ ਕੇ ਬਰਨਾਲਾ ਅਨਾਜ ਮੰਡੀ ਵਿੱਚ ਆਏ ਸਨ। ਉਨ੍ਹਾਂ ਦੀ ਜਿਣਸ ਵਿੱਚ ਨਮੀ ਠੀਕ ਆਈ ਸੀ। ਓਹਨਾਂ ਕਿਹਾ ਕਿ 18 ਅਪ੍ਰੈਲ ਨੂੰ ਫ਼ਸਲ ਦੀ ਬੋਲੀ ਲੱਗ ਗਈ ਅਤੇ ਭਰਾਈ ਹੋ ਗਈ।