ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
ਕੁੱਟਮਾਰ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ
Publish Date: Wed, 11 Mar 2026 08:29 PM (IST)
Updated Date: Wed, 11 Mar 2026 08:33 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਟੱਲੇਵਾਲ ਦੀ ਪੁਲਿਸ ਨੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਕੋਲ ਪੀੜਤ ਸਰਬਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਪੱਤੀ ਮਲਕਾਣਾ ਪਿੰਡ ਰਾਮਗੜ ਨੇ ਬਿਆਨ ਦਰਜ ਕਰਵਾਏ ਕਿ ਸੰਦੀਪ ਕੌਰ ਪਤਨੀ ਸਿੰਦਰਪਾਲ ਸਿੰਘ ਵਾਸੀ ਰਾਮਗੜ ਨਾਲ ਜ਼ਮੀਨ ਸਬੰਧੀ ਝਗੜਾ ਚੱਲਦਾ ਹੈ। ਜਿਸ ਦੀ ਮਾਣਯੋਗ ਅਦਾਲਤ ਬਰਨਾਲਾ ਵਿਖੇ ਤਾਰੀਖ ਸੀ। ਘਰ ’ਚ ਇਕੱਲੀਆਂ ਔਰਤਾਂ ਹੀ ਸਨ ਤਾਂ ਉਕਤ ਔਰਤ ਨੇ ਇਸੇ ਰੰਜਿਸ਼ ’ਚ ਘਰ ਆਈ ਤੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।