- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਆਈਏ ਨੇ ਨਜਾਇਜ਼ ਅਸਲੇ ਸਣੇ ਦੋ ਸਕੇ ਭਰਾ ਤੇ ਸਾਥੀ ਗ੍ਰਿਫ਼ਤਾਰ, ਸਕਾਰਪੀਓ ਗੱਡੀ ਵੀ ਜ਼ਬਤ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ
ਬਰਨਾਲਾ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਗੁਪਤ ਇਤਲਾਹ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਨਾਜਾਇਜ਼ ਅਸਲੇ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮਾਂ ਵਿੱਚ ਦੋ ਸਕੇ ਭਰਾ ਵੀ ਸ਼ਾਮਲ ਹਨ। ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੈਂਗਸਟਰ ਗਤੀਵਿਧੀਆਂ ਤੇ ਨਾਜਾਇਜ਼ ਹਥਿਆਰਾਂ ਦੀ ਸਮਗਲਿੰਗ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਮਿਲੀ ਪੁਖ਼ਤਾ ਇਤਲਾਹ ’ਤੇ ਸਹਾਇਕ ਥਾਣੇਦਾਰ ਜਗਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਬਰਨਾਲਾ-ਹੰਡਿਆਇਆ ਰੋਡ ਅਤੇ ਗਰਚਾ ਰੋਡ ਨੇੜੇ ਨਾਕਾਬੰਦੀ ਕੀਤੀ ਗਈ ਸੀ। ਚੈਕਿੰਗ ਦੌਰਾਨ ਇੱਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਨੰਬਰ ਪੀਬੀ 19 ਐਕਸ 3121 ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ, ਤਾਂ ਉਸ ਵਿੱਚੋਂ ਨਾਜਾਇਜ਼ ਅਸਲਾ ਬਰਾਮਦ ਹੋਇਆ। ਜਿਸ ‘ਚ ਕੁਲਦੀਪ ਸਿੰਘ ਉਰਫ਼ ਸੰਜੂ ਪੁੱਤਰ ਗੁਰਮੇਲ ਸਿੰਘ ਵਾਸੀ ਰਾਮਗੜ੍ਹੀਆ ਰੋਡ, ਬਰਨਾਲਾ ਮਨਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰਾਮਗੜ੍ਹੀਆ ਰੋਡ, ਬਰਨਾਲਾ ਦੋਵੇਂ ਸਕੇ ਭਰਾ ਤੇ ਸ਼ੌਂਕੀ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਦਲੇਲਵਾਲਾ, ਜ਼ਿਲ੍ਹਾ ਮਾਨਸਾ ਹਨ।
--ਇੱਕ ਦੇਸੀ ਪਿਸਤੌਲ ਤੇ ਕਾਰਤੂਸ ਬਰਾਮਦ : ਬਲਜੀਤ ਸਿੰਘ
ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 32 ਬੋਰ ਦਾ ਇੱਕ ਦੇਸੀ ਪਿਸਤੌਲ ਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਬਰਨਾਲਾ ਸਟਾਫ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਤੇ ਕਿਸ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਸੀ।