ਸਰਕਲ ਪ੍ਰਧਾਨ ਬੇਅੰਤ ਬਾਠ ਦਾ ਪਾਰਟੀ ਪ੍ਰਧਾਨ ਬਾਦਲ ਵੱਲੋਂ ਸਨਮਾਨ
ਸਰਕਲ ਪ੍ਰਧਾਨ ਬੇਅੰਤ ਬਾਠ ਦਾ ਚੰਗੀ ਕਾਰਗੁਜਾਰੀ ਸਕਦਾ ਪਾਰਟੀ ਪ੍ਰਧਾਨ ਬਾਦਲ ਵਲੋਂ ਸਨਮਾਨ
Publish Date: Wed, 11 Mar 2026 08:07 PM (IST)
Updated Date: Wed, 11 Mar 2026 08:09 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਸ਼੍ਰੋਮਣੀ ਅਕਾਲੀ ਦਲ ’ਚ ਪਿਛਲੇ ਲੰਮੇਂ ਸਮੇਂ ਤੋਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਵਾਲੇ ਸਰਕਲ ਪ੍ਰਧਾਨ ਬਰਨਾਲਾ ਬੇਅੰਤ ਸਿੰਘ ਬਾਠ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿੰਡ ਬਾਦਲ ਵਿਖੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਸਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਵੀ ਹਾਜ਼ਰ ਸਨ। ਇਸ ਸਬੰਧੀ ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਨਮਾਨ ਬਦਲੇ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਟਕਸਾਲੀ ਅਕਾਲੀ ਪਰਿਵਾਰ ਹੈ। ਉਹ ਪਿਛਲੇ ਲੰਮੇਂ ਸਮੇਂ ਤੋਂ ਪਾਰਟੀ ’ਚ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਵੱਲੋਂ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਜਥੇਬੰਦੀ ਦੇ ਵਿਸਥਾਰ ਲਈ ਤੇ ਪਾਰਟੀ ਦੇ ਪ੍ਰਚਾਰ ਲਈ ਡਿਊਟੀਆਂ ਲਾਈਆਂ ਗਈਆਂ। ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਦਿਨ-ਰਾਤ ਇੱਕ ਕਰ ਦਿੱਤਾ ਜਾਵੇਗਾ, ਵਾਰਡ ਵਾਰਡ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ ਤੇ ਵੱਧ ਤੋਂ ਵੱਧ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਇੱਕ ਅਜਿਹੀ ਪਾਰਟੀ ਨੇ ਜਿਸ ਨੇ ਹਰ ਵਰਗ ਨੂੰ ਨਾਲ ਲੈ ਕੇ ਚੱਲਿਆ ਹੈ ਤੇ ਸੂਬੇ ਦੇ ਵਿਕਾਸ ’ਚ ਸ਼੍ਰੋਮਣੀ ਅਕਾਲੀ ਦਲ ਦਾ ਸਭ ਤੋਂ ਵੱਧਾ ਯੋਗਦਾਨ ਹੈ। ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਸੌਂਪੀ ਜਾਵੇਗੀ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਚੜ੍ਹਤ ਲਈ ਦਿਨ-ਰਾਤ ਇੱਕ ਕਰ ਦੇਣਗੇ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿੱਤੇ ਗਏ ਸਨਮਾਨ ਬਦਲੇ ਧੰਨਵਾਦ ਕੀਤਾ ਤੇ ਪਾਰਟੀ ਦੀ ਮਜ਼ਬੂਤੀ ਲਈ ਵਧ ਚੜ੍ਹ ਕੇ ਕੰਮ ਕਰਨ ਦਾ ਭਰੋਸਾ ਦਿੱਤਾ।