- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਰੈਲੀ ਸਬੰਧੀ ਪ੍ਰਚਾਰ ਕਰਦਿਆਂ ਦੱਸਿਆ ਕਿ ਸਾਡੀ ਸਰਕਾਰ ਦਾ ਮਕਸਦ ਸੱਤਾ ਨੂੰ ਲੋਕਾਂ ਦੇ ਬੂਹੇ ਤੱਕ ਲੈ ਕੇ ਜਾਣਾ ਹੈ। ਮੁੱਖ ਮੰਤਰੀ ਦਾ ਪਿੰਡ ਦੀ ਸੱਥ 'ਚ ਬੈਠਣਾ ਇਹ ਸਾਬਤ ਕਰਦਾ ਹੈ ਕਿ ਇਹ ਸੱਚਮੁੱਚ ਆਮ ਲੋਕਾਂ ਦੀ ਆਪਣੀ ਸਰਕਾਰ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 25 ਜੂਨ ਦਿਨ ਵੀਰਵਾਰ ਨੂੰ ਹਲਕਾ ਮਹਿਲ ਕਲਾਂ ਦੇ ਇਤਿਹਾਸਕ ਪਿੰਡ ਜਲੂਰ ਵਿਖੇ ਪਹੁੰਚ ਰਹੇ ਹਨ, ਜਿੱਥੇ ਉਹ ਪਿੰਡ ਦੀ ਸੱਥ ’ਚ ਬੈਠਕੇ ਇਲਾਕਾ ਨਿਵਾਸੀਆਂ ਦੇ ਰੂ-ਬੂ-ਰੂ ਹੋਣਗੇ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੀਤਾ ਗਿਆ। ਮੀਤ ਹੇਅਰ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਫੇਰੀ ਪੰਜਾਬ ਸਰਕਾਰ ਦੀ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦਾ ਹਿੱਸਾ ਹੈ, ਜਿਸ ਤਹਿਤ ਚੰਡੀਗੜ੍ਹ ਦੇ ਵੱਡੇ ਦਫ਼ਤਰਾਂ ਦੀ ਬਜਾਏ ਹੁਣ ਸਰਕਾਰ ਖੁਦ ਪਿੰਡਾਂ ਦੀਆਂ ਸੱਥਾਂ ’ਚ ਪਹੁੰਚਕੇ ਲੋਕਾਂ ਦੇ ਮਸਲੇ ਹੱਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕਿਸੇ ਰਵਾਇਤੀ ਰੈਲੀ ਵਾਂਗ ਸਿਰਫ਼ ਭਾਸ਼ਣ ਨਹੀਂ ਦੇਣਗੇ, ਬਲਕਿ ਪਿੰਡ ਦੀ ਸੱਥ ’ਚ ਆਮ ਲੋਕਾਂ ਨਾਲ ਜ਼ਮੀਨੀ ਪੱਧਰ 'ਤੇ ਗੱਲਬਾਤ ਕਰਨਗੇ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਹਾਜ਼ਰ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਜਿਵੇਂ ਕਿ ਬਿਜਲੀ, ਪਾਣੀ, ਸੜਕਾਂ ਤੇ ਨਹਿਰੀ ਪਾਣੀ ਦੇ ਮਸਲੇ ਦਾ ਮੌਕੇ 'ਤੇ ਹੀ ਹੱਲ ਕੀਤਾ ਜਾ ਸਕੇ। ਇਸ ਦੌਰੇ ਦੌਰਾਨ ਮੁੱਖ ਮੰਤਰੀ ਵੱਲੋਂ ਪਿੰਡ ਜਲੂਰ ਤੇ ਆਲੇ-ਦੁਆਲੇ ਦੇ ਪਿੰਡਾਂ ਲਈ ਕਈ ਅਹਿਮ ਵਿਕਾਸ ਗ੍ਰਾਂਟਾਂ ਤੇ ਪ੍ਰੋਜੈਕਟਾਂ ਦਾ ਐਲਾਨ ਕੀਤੇ ਜਾਣ ਦੀ ਵੀ ਉਮੀਦ ਹੈ। ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਇਸ ਪ੍ਰੋਗਰਾਮ ਨੂੰ ਲੈ ਕੇ ਹਲਕੇ ਦੇ ਲੋਕਾਂ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਿੰਡ ਜਲੂਰ ਵਿਖੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 25 ਜੂਨ ਨੂੰ ਇਸ ਸੱਥ ਦੇ ਇਕੱਠ ’ਚ ਵੱਧ-ਚੜ੍ਹ ਕੇ ਪਹੁੰਚਣ ਤੇ ਮੁੱਖ ਮੰਤਰੀ ਸਾਹਮਣੇ ਆਪਣੇ ਵਿਚਾਰ ਤੇ ਮੰਗਾਂ ਬੇਝਿਜਕ ਹੋ ਕੇ ਰੱਖਣ।
ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਰੈਲੀ ਸਬੰਧੀ ਪ੍ਰਚਾਰ ਕਰਦਿਆਂ ਦੱਸਿਆ ਕਿ ਸਾਡੀ ਸਰਕਾਰ ਦਾ ਮਕਸਦ ਸੱਤਾ ਨੂੰ ਲੋਕਾਂ ਦੇ ਬੂਹੇ ਤੱਕ ਲੈ ਕੇ ਜਾਣਾ ਹੈ। ਮੁੱਖ ਮੰਤਰੀ ਦਾ ਪਿੰਡ ਦੀ ਸੱਥ 'ਚ ਬੈਠਣਾ ਇਹ ਸਾਬਤ ਕਰਦਾ ਹੈ ਕਿ ਇਹ ਸੱਚਮੁੱਚ ਆਮ ਲੋਕਾਂ ਦੀ ਆਪਣੀ ਸਰਕਾਰ ਹੈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ, ਕੌਂਸਲਰ ਪਰਮਜੀਤ ਸਿੰਘ ਢਿੱਲੋਂ, ਕੌਂਸਲਰ ਰਾਜੀਵ ਲੂਬੀ, ਸਰਪੰਚ ਪ੍ਰਗਟ ਸਿੰਘ ਲਾਡੀ, ਪੀਏ ਰੋਹਿਤ, ਸਾਬਕਾ ਕੌਂਸਲਰ ਪਰਮਜੀਤ ਸਿੰਘ ਜੌਂਟੀ ਮਾਨ, ਆਪ ਆਗੂ ਬਲਕੌਰ ਸਿੰਘ ਆਦਿ ਸਣੇ ਆਪ ਆਗੂ ਤੇ ਵਰਕਰ ਹਾਜਰ ਸਨ।