- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਗੂਆਂ ਨੇ ਮੈਡਮ ਮਾਨ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਦੀਆਂ ਜਨ-ਹਿਤ ਨੀਤੀਆਂ ਅਤੇ ਭਲਾਈ ਸਕੀਮਾਂ ਨੂੰ ਜ਼ਿਲ੍ਹਾ ਬਰਨਾਲਾ ਦੇ ਹਰ ਘਰ ਅਤੇ ਆਮ ਲੋਕਾਂ ਤੱਕ ਪਹੁੰਚਾਉਣ ਲਈ ਯੂਥ ਵਿੰਗ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਕਾਰਜਸ਼ੀਲ ਹੈ। ਇਸ ਮੌਕੇ ਪੰਜਾਬ ਓਬਸਰਵਰ ਗਾਇਤਰੀ ਬਿਸ਼ਨੋਈ ਉਚੇਚੇ ਤੌਰ 'ਤੇ ਮੌਜੂਦ ਰਹੇ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ: ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਬਰਨਾਲਾ ਯੂਥ ਵਿੰਗ ਦੇ ਆਗੂਆਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮ-ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਟੀਮ ਵੱਲੋਂ ਜ਼ਿਲ੍ਹਾ ਬਰਨਾਲਾ ਵਿੱਚ ਯੂਥ ਵਿੰਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸੰਗਠਨਾਤਮਕ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।
ਆਗੂਆਂ ਨੇ ਮੈਡਮ ਮਾਨ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਦੀਆਂ ਜਨ-ਹਿਤ ਨੀਤੀਆਂ ਅਤੇ ਭਲਾਈ ਸਕੀਮਾਂ ਨੂੰ ਜ਼ਿਲ੍ਹਾ ਬਰਨਾਲਾ ਦੇ ਹਰ ਘਰ ਅਤੇ ਆਮ ਲੋਕਾਂ ਤੱਕ ਪਹੁੰਚਾਉਣ ਲਈ ਯੂਥ ਵਿੰਗ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਕਾਰਜਸ਼ੀਲ ਹੈ।
ਇਸ ਮੌਕੇ ਪੰਜਾਬ ਓਬਸਰਵਰ ਗਾਇਤਰੀ ਬਿਸ਼ਨੋਈ ਉਚੇਚੇ ਤੌਰ 'ਤੇ ਮੌਜੂਦ ਰਹੇ। ਮੁਲਾਕਾਤ ਵਿੱਚ ਆਪ ਦੇ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਇਸ਼ਵਿੰਦਰ ਸਿੰਘ ਜੰਡੂ, ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੇ ਨੇੜਲੇ ਸਾਥੀ ਮੋਹਿਤ (ਯੈਲੋਬੀਨਜ਼) ਅਤੇ ਲਵੀ ਬਰਨਾਲਾ ਸਮੇਤ ਹੋਰ ਵੀ ਪ੍ਰਮੁੱਖ ਆਗੂ ਤੇ ਵਰਕਰ ਹਾਜ਼ਰ ਸਨ।