- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਦਵਾਨੀ ਵਿਖੇ ਵਾਪਰੀ ਅਪਰਾਧਿਕ ਘਟਨਾ ਤੇ ਦਿੱਲੀ ਵਿਖੇ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਦਰਜ ਕੀਤੇ ਗਏ ਮਾਮਲੇ ਦੇ ਵਿਰੋਧ 'ਚ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਸਵਰਨ ਸਿੰਘ ਆਦੀਆ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਪੁੱਤਰ ਅਰੁਣਪ੍ਰਤਾਪ ਸਿੰਘ ਢਿੱਲੋਂ ਨੇ ਮੀਡੀਆ ਦੇ ਕੈਮਰਿਆਂ ਅੱਗੇ ਆ ਕੇ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਹਲਦਵਾਨੀ ਵਿਖੇ ਵਾਪਰੀ ਅਪਰਾਧਿਕ ਘਟਨਾ ਤੇ ਦਿੱਲੀ ਵਿਖੇ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਦਰਜ ਕੀਤੇ ਗਏ ਮਾਮਲੇ ਦੇ ਵਿਰੋਧ 'ਚ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਸਵਰਨ ਸਿੰਘ ਆਦੀਆ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਪੁੱਤਰ ਅਰੁਣਪ੍ਰਤਾਪ ਸਿੰਘ ਢਿੱਲੋਂ ਨੇ ਮੀਡੀਆ ਦੇ ਕੈਮਰਿਆਂ ਅੱਗੇ ਆ ਕੇ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਵਿਧਾਇਕ ਦੀ ਕੋਠੀ ਉਚੇਚੇ ਤੌਰ 'ਤੇ ਪੁੱਜੇ ਸਵਰਨ ਸਿੰਘ ਆਦੀਆ ਨੇ ਹਲਦਵਾਨੀ ਘਟਨਾ ਦੀ ਛਾਣਬੀਣ ਦੀ ਮੰਗ ਕਰਦਿਆਂ ਕਿਹਾ ਕਿ ਘਟਨਾ ਅਤਿ ਨਿੰਦਣਯੋਗ ਹੈ। ਅਜਿਹੀਆਂ ਵਾਰਦਾਤਾਂ ਸਮਾਜ ਅੰਦਰ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਤੁਰੰਤ ਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਰੱਖੀ। ਆਮ ਲੋਕਾਂ ਦੀ ਸੁਰੱਖਿਆ ਤੇ ਕਾਨੂੰਨ-ਵਿਵਸਥਾ ਨੂੰ ਯਕੀਨੀ ਬਣਾਉਣਾ ਸਰਕਾਰ ਤੇ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ, ਇਸ ਲਈ ਭਵਿੱਖ 'ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾਣੇ ਚਾਹੀਦੇ ਹਨ।
--ਰਾਹੁਲ ਗਾਂਧੀ 'ਤੇ ਦਰਜ ਪਰਚਾ ਰੱਦ ਹੋਵੇਂ : ਏਪੀ ਢਿੱਲੋ
, ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਦੇ ਫਰਜ਼ੰਦ 'ਤੇ ਕਾਂਗਰਸ ਨੇਤਾ ਅਰੁਣਪ੍ਰਤਾਪ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਸਵਾਲ ਚੁੱਕਦਿਆਂ ਆਖਿਆ ਸਰਕਾਰ ਨੂੰ ਵਿਰੋਧੀ ਧਿਰਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਲੋਕਤੰਤਰਿਕ ਤਰੀਕੇ ਨਾਲ ਜਨਤਾ ਦੇ ਮੁੱਦਿਆਂ ਦਾ ਹੱਲ ਕੱਢਣਾ ਚਾਹੀਦਾ ਹੈ। ਏਪੀ ਢਿੱਲੋ ਨੇ ਮੰਗ ਕੀਤੀ ਕਿ ਰਾਹੁਲ ਗਾਂਧੀ ਲਗਾਤਾਰ ਲੋਕ ਹਿੱਤਾਂ ਨਾਲ ਜੁੜੇ ਮੁੱਦੇ ਉਠਾ ਰਹੇ ਹਨ। ਦਿੱਲੀ 'ਚ ਉਨ੍ਹਾਂ 'ਤੇ ਦਰਜ ਕੀਤੇ ਗਏ ਮਾਮਲੇ ਦੀ ਨਿਰਪੱਖ ਸਮੀਖਿਆ ਕਰਕੇ ਇਸ ਨੂੰ ਤੁਰੰਤ ਰੱਦ ਕੀਤਾ ਜਾਵੇ।
ਯੂਥ ਕਾਂਗਰਸੀ ਆਗੂ ਏਪੀ ਢਿੱਲੋ ਨੇ ਕਿਹਾ ਕਿ ਲੋਕਤੰਤਰ 'ਚ ਹਰ ਵਿਅਕਤੀ ਨੂੰ ਆਪਣੇ ਵਿਚਾਰ ਪ੍ਰਗਟਾਉਣ ਦਾ ਪੂਰਾ ਅਧਿਕਾਰ ਹੈ ਤੇ ਸਰਕਾਰ ਨੂੰ ਇਸ ਸੰਵਿਧਾਨਕ ਅਧਿਕਾਰ ਦਾ ਸਤਿਕਾਰ ਕਰਨਾ ਚਾਹੀਦਾ ਹੈ।