ਕਾਂਗਰਸੀਆਂ ਨੇ ਸਹਿਰ ਅੰਦਰ ਰੋਸ ਮਾਰਚ
ਕਾਂਗਰਸੀਆਂ ਨੇ ਸਹਿਰ ਅੰਦਰ ਰੋਸ ਮਾਰਚ
Publish Date: Mon, 31 Aug 2026 07:16 PM (IST)
Updated Date: Tue, 01 Sep 2026 04:04 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਰਾਹੁਲ ਗਾਂਧੀ ’ਤੇ ਦਰਜ ਕੀਤੇ ਗਏ ਪਰਚੇ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਨਹਿਰੂ ਚੌਂਕ ਤੋਂ ਲੈ ਕੇ ਸਹਿਰ ਭਗਤ ਸਿੰਘ ਚੌਂਕ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਿਰ ਕੀਤਾ। ਮਾਰਚ ’ਚ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਅਰੁਣ ਪ੍ਰਤਾਪ ਸਿੰਘ ਢਿੱਲੋਂ, ਮਹੇਸ ਕੁਮਾਰ ਲੋਟਾ, ਮੱਖਣ ਸ਼ਰਮਾ ਆਦਿ ਆਗੂਆਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ, ਪਰ ਕੇਂਦਰ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਤਹਿਤ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਜਿਹੀਆਂ ਕਾਰਵਾਈਆਂ ਤੋਂ ਡਰਨ ਵਾਲੀ ਨਹੀਂ ਅਤੇ ਲੋਕਤੰਤਰ ਦੀ ਰੱਖਿਆ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਰਾਹੁਲ ਗਾਂਧੀ ’ਤੇ ਦਰਜ ਪਰਚਾ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਹ ਕਾਰਵਾਈ ਵਾਪਸ ਨਾ ਲਈ ਗਈ ਤਾਂ ਕਾਂਗਰਸ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।