- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉੱਪਰ ਹੋਏ ਅੱਤਿਆਚਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਮਾਮਲੇ 'ਚ ਪੀੜਤਾਂ ਦਾ ਸਾਥ ਦਿੰਦਿਆਂ ਰਾਜਾ ਵੜਿੰਗ ਨੇ ਸਫ਼ਾਈ ਕਰਮਚਾਰੀਆਂ ਨੂੰ 1 ਲੱਖ ਰੁਪਏ ਦੀ ਆਰਥਿਕ ਮੱਦਦ ਸਫਾਈ ਕਰਮਚਾਰ ਯੂਨੀਅਨ ਬਰਨਾਲਾ ਦੇ ਪ੍ਰਧਾਨ ਨੂੰ ਦਿੱਤੀ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਨਣ, ਬਰਨਾਲਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉੱਪਰ ਹੋਏ ਅੱਤਿਆਚਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਮਾਮਲੇ 'ਚ ਪੀੜਤਾਂ ਦਾ ਸਾਥ ਦਿੰਦਿਆਂ ਰਾਜਾ ਵੜਿੰਗ ਨੇ ਸਫ਼ਾਈ ਕਰਮਚਾਰੀਆਂ ਨੂੰ 1 ਲੱਖ ਰੁਪਏ ਦੀ ਆਰਥਿਕ ਮੱਦਦ ਸਫਾਈ ਕਰਮਚਾਰ ਯੂਨੀਅਨ ਬਰਨਾਲਾ ਦੇ ਪ੍ਰਧਾਨ ਨੂੰ ਦਿੱਤੀ। ਨਾਲ ਹੀ ਝੜਪ ਦੌਰਾਨ ਜ਼ਖ਼ਮੀ ਹੋਏ ਕਰਮਚਾਰੀਆਂ ਦਾ ਪੂਰਾ ਇਲਾਜ ਕਰਵਾਉਣ ਦਾ ਭਰੋਸਾ ਦਿੱਤਾ ਹੈ।
ਕੈਂਡਲ ਮਾਰਚ ਰਾਹੀਂ ਜਤਾਇਆ ਰੋਸ
ਸਫ਼ਾਈ ਕਰਮਚਾਰੀਆਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਇੱਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਤੋਂ ਇਲਾਵਾ ਕਾਂਗਰਸ ਦੇ ਮੌਜੂਦਾ ਤੇ ਸਾਬਕਾ ਵਿਧਾਇਕ ਵੀ ਹਾਜ਼ਰ ਸਨ। ਦੇਰ ਸ਼ਾਮ ਇਹ ਕੈਂਡਲ ਮਾਰਚ ਬਰਨਾਲਾ ਸ਼ਹਿਰ ਚ ਕੱਢਿਆ ਗਿਆ । ਜਿਸ ਦੌਰਾਨ ਕਾਂਗਰਸੀ ਆਗੂਆਂ ਅਤੇ ਸਥਾਨਕ ਲੋਕਾਂ ਨੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਦਿਆਂ ਪੀੜਤਾਂ ਲਈ ਇਨਸਾਫ਼ ਦੀ ਮੰਗ ਕੀਤੀ।
ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਤਿਆਰੀ
ਪੁਲਿਸ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕਦਿਆਂ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਹੈ ਕਿ ਉਹ ਘਟਨਾ ਲਈ ਜ਼ਿੰਮੇਵਾਰ ਡੀ.ਐੱਸ.ਪੀ. ਅਤੇ ਐੱਸ.ਐੱਚ.ਓ. ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਲਈ ਹਾਈ ਕੋਰਟ ਦਾ ਰੁੱਖ ਕਰ ਸਕਦੇ ਹਨ।
ਇਸ ਦੇ ਨਾਲ ਹੀ, ਰਾਜਾ ਵੜਿੰਗ ਦੇ ਨਿਰਦੇਸ਼ਾਂ 'ਤੇ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ ਬਰਨਾਲਾ ਦੇ ਐੱਸ.ਐੱਸ.ਪੀ. ਨਾਲ ਮੁਲਾਕਾਤ ਕਰਨਗੇ। ਉਹ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਚਾਰਾਜੋਈ ਸ਼ੁਰੂ ਕਰਨ ਲਈ ਰਸਮੀ ਮੰਗ-ਪੱਤਰ ਅਤੇ ਸ਼ਿਕਾਇਤ ਸੌਂਪਣਗੇ, ਤਾਂ ਜੋ ਪੀੜਤ ਕਰਮਚਾਰੀਆਂ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲ ਸਕੇ।
ਪੁਲਿਸ ਅਧਿਕਾਰੀਆਂ ਸਣੇ ਪੰਜਾਬ ਦੇ ਮੁੱਖ ਮੰਤਰੀ ’ਤੇ ਹੋਵੇ ਕਾਰਵਾਈ : ਰਾਜਾ ਵੜਿੰਗ
ਸਿਵਿਲ ਹਸਪਤਾਲ ਬਰਨਾਲਾ ਚ ਜੇਰੇ ਇਲਾਜ ਸਫਾਈ ਕਰਮਚਾਰੀਆਂ ਦਾ ਹਾਲ ਚਾਲ ਪੁੱਛਣ ਉਪਰੰਤ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੀਡੀਆ ਦੇ ਰੂਬਰੂ ਹੁੰਦਿਆਂ ਕਿਹਾ ਕਿ ਇਹ ਜੋ ਬਰਨਾਲਾ ਵਿੱਚ ਘਟਨਾ ਘਰ ਵਾਪਰਿਆ ਹੈ ਇਸ ਦਾ ਸਿੱਧੇ ਸਿੱਧਾ ਜਿੰਮੇਵਾਰ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੈ ਜਿਸ ਕੋਲ ਪੰਜਾਬ ਦਾ ਗ੍ਰਹਿ ਮੰਤਰਾਲਾ ਵੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਪੰਜਾਬ ਚ ਸਰਕਾਰ ਦੌਰਾਨ ਬੇਅਦਬੀ ਜਾਂ ਬਹਿਬਲ ਗੋਲੀ ਕਾਂਡ ਘਟਨਾ ਵਾਪਰੀ ਤਾਂ ਉਸ ਸਮੇਂ ਖੁਦ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਉਸ ਘਟਨਾ ਵਿੱਚ ਸ਼ਾਮਿਲ ਹੋਣ ਲਈ ਰੋਸ ਪ੍ਰਦਰਸ਼ਨ ਕਰਦਾ ਸੀ। ਜੋ ਘਟਨਾ ਬਰਨਾਲੇ ਵਿੱਚ ਵਾਪਰੀ ਹੈ ਇਹ ਘਟਨਾ ਵੀ ਬੇਅਦਬੀ ਤੇ ਬਹਿਬਲ ਕਾਂਡ ਦੀ ਘਟਨਾ ਤੋਂ ਛੋਟੀ ਨਹੀਂ ਹੈ ਜਿਸ ਵਿੱਚ ਸਫਾਈ ਕਰਮਚਾਰੀਆਂ ਦੇ ਪਰਿਵਾਰਾਂ 'ਤੇ ਤਸ਼ੱਦਦ ਕੀਤੇ ਗਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਜੋ ਵੀ ਹਸਪਤਾਲ ਵਿੱਚ ਸਫਾਈ ਕਰਮਚਾਰੀ ਜੇਰੇ ਇਲਾਜ ਦਾਖਲ ਹਨ ਉਹਨਾਂ ਦਾ ਸਾਰਾ ਖਰਚਾ ਰਾਜਾ ਵੜਿੰਗ ਖੁਦ ਕਰੇਗਾ।
ਐੱਸਸੀ ਕਮਿਸ਼ਨ ਖੇੜੀ ਤੇ ਵੀ ਵੜਿੰਗ ਨੇ ਕਸਿਆ ਤੰਜ
ਐਸੀ ਕਮਿਸ਼ਨ ਪੰਜਾਬ ਜਸਵੀਰ ਸਿੰਘ ਗੜੀ ਤੇ ਵੀ ਰਾਜਾ ਵੜਿੰਗ ਨੇ ਤੰਜ ਕਸਦਿਆਂ ਕਿਹਾ ਕਿ ਗੜੀ ਸਾਹਿਬ ਤੁਸੀਂ ਵੀ ਬਰਨਾਲੇ ਆਓ ਇਹਨਾਂ ਲੋਕਾਂ ਤੇ ਜੋ ਅੱਤਿਆਚਾਰ ਹੋਇਆ ਹੈ ਇਹਨਾਂ ਦੀਆਂ ਲੱਤਾਂ ਬਾਹਾਂ ਬਰਨਾਲਾ ਪੁਲਿਸ ਦੇ ਅਧਿਕਾਰੀਆਂ ਵੱਲੋਂ ਤੋੜੀਆਂ ਗਈਆਂ ਹਨ। ਉਹਨਾਂ ਖਿਲਾਫ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰੋ ਅਤੇ ਇਹਨਾਂ ਗਰੀਬ ਮਜ਼ਲੂਮਾਂ ਨੂੰ ਇਨਸਾਫ ਦਵਾਓ।