ਬਰਨਾਲਾ 'ਚ ਕਾਂਗਰਸ ਫੂਕੇਗੀ ਚੋਣ ਬਿਗਲ: ਰਾਹੁਲ ਗਾਂਧੀ ਦੀ 'ਮਹਾਂ ਰੈਲੀ' ਲਈ ਤਿਆਰੀਆਂ ਤੇਜ਼, ਵੜਿੰਗ ਨੇ ਖੁਦ ਸੰਭਾਲਿਆ ਮੋਰਚਾ
ਕਾਂਗਰਸ ਵੱਲੋਂ ਦੇਸ਼ ਭਰ ਵਿੱਚ ਹੋਣ ਵਾਲੀਆਂ ਚਾਰ ਵੱਡੀਆਂ ਰੈਲੀਆਂ ਚੋਂ ਇੱਕ ਰੈਲੀ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਵਿੱਚ 28 ਫਰਵਰੀ ਨੂੰ ਰੱਖੀ ਗਈ ਹੈ। ਜਿਸ ਵਿੱਚ ਰਾਹੁਲ ਗਾਂਧੀ ਪੁੱਜ ਰਹੇ ਹਨ। ਪੰਜਾਬੀ ਜਾਗਰੂ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਰੈਲੀ ਹੋਵੇਗੀ। ਉਨ੍ਹਾਂ ਕਿਹਾ ਕਿ ਭਵਿੱਖ 'ਚ, ਟ੍ਰੇਡ ਡੀਲ ਨਾਲ ਪੰਜਾਬ ਦੇ ਕਿਸਾਨ ਤੇ ਮਜ਼ਦੂਰ ਤਬਾਹ ਹੋ ਜਾਣਗੇ, ਜਿਸਦਾ ਪ੍ਰਭਾਵ ਹਰ ਵਪਾਰੀ, ਦੁਕਾਨਦਾਰ ਤੇ ਆਮ ਆਦਮੀ 'ਤੇ ਪਵੇਗਾ।
Publish Date: Tue, 24 Feb 2026 01:38 PM (IST)
Updated Date: Tue, 24 Feb 2026 01:40 PM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਕਾਂਗਰਸ ਵੱਲੋਂ ਦੇਸ਼ ਭਰ ਵਿੱਚ ਹੋਣ ਵਾਲੀਆਂ ਚਾਰ ਵੱਡੀਆਂ ਰੈਲੀਆਂ ਚੋਂ ਇੱਕ ਰੈਲੀ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਵਿੱਚ 28 ਫਰਵਰੀ ਨੂੰ ਰੱਖੀ ਗਈ ਹੈ। ਜਿਸ ਵਿੱਚ ਰਾਹੁਲ ਗਾਂਧੀ ਪੁੱਜ ਰਹੇ ਹਨ। ਪੰਜਾਬੀ ਜਾਗਰੂ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਰੈਲੀ ਹੋਵੇਗੀ। ਉਨ੍ਹਾਂ ਕਿਹਾ ਕਿ ਭਵਿੱਖ 'ਚ, ਟ੍ਰੇਡ ਡੀਲ ਨਾਲ ਪੰਜਾਬ ਦੇ ਕਿਸਾਨ ਤੇ ਮਜ਼ਦੂਰ ਤਬਾਹ ਹੋ ਜਾਣਗੇ, ਜਿਸਦਾ ਪ੍ਰਭਾਵ ਹਰ ਵਪਾਰੀ, ਦੁਕਾਨਦਾਰ ਤੇ ਆਮ ਆਦਮੀ 'ਤੇ ਪਵੇਗਾ।
ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਹਰ ਖੇਤਰ ਦੀ ਰੱਖਿਆ ਲਈ ਬਰਨਾਲਾ ਦੀ ਅਨਾਜ ਮੰਡੀ ਮਹਾਂ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਸ਼ਕਤੀਸ਼ਾਲੀ ਸੰਦੇਸ਼ ਦੇਵੇਗੀ। ਇਸ ਵਿਸ਼ਾਲ ਰੈਲੀ ਦਾ ਜਾਇਜ਼ਾ ਲੈਣ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ 28 ਫਰਵਰੀ ਨੂੰ ਪੰਜਾਬ ਦੇ ਬਰਨਾਲਾ ਦੀ ਅਨਾਜ ਮੰਡੀ ‘ਚ ਮਜ਼ਦੂਰ ਕਿਸਾਨ ਬਚਾਓ ਮਹਾਂ ਰੈਲੀ ਕਰੇਗੀ। ਕਾਂਗਰਸ ਪਾਰਟੀ ਦੇ ਰਾਸ਼ਟਰੀ ਨੇਤਾ ਰਾਹੁਲ ਗਾਂਧੀ ਰੈਲੀ ਨੂੰ ਸੰਬੋਧਨ ਕਰਨਗੇ।
ਰਾਜਾ ਬੜਿੰਗ ਨੇ ਕਿਹਾ ਕਿ ਬਰਨਾਲਾ ‘ਚ ਇਸ ਵੱਡੀ ਕਾਂਗਰਸ ਰੈਲੀ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਇਸ ਰੈਲੀ ਲਈ ਆਮ ਆਦਮੀ ਪਾਰਟੀ ਦੇ ਗੜ੍ਹ ਮੰਨੇ ਜਾਂਦੇ ਬਰਨਾਲਾ ਨੂੰ ਚੁਣਿਆ ਹੈ। ਇਸ ਨਾਲ ਦੇਸ਼ ਭਰ ਦੇ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਦੀ ਆਵਾਜ਼ ਬੁਲੰਦ ਹੋਵੇਗੀ। ਇਸ ਮੌਕੇ ਉਹਨਾਂ ਨਾਲ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਤੇ ਪੰਜਾਬ ਕਾਂਗਰਸ ਦੇ ਕਿਸਾਨ ਸੈਲ ਦੇ ਪ੍ਰਧਾਨ ਧੰਨਾ ਸਿੰਘ ਗਰੇਵਾਲ, ਬਲਾਕ ਸ਼ਹਿਰੀ ਬਰਨਾਲਾ ਦੇ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਮੱਖਣ ਸ਼ਰਮਾ, ਸਰਬਜੀਤ ਕੌਰ ਖੁੱਡੀ, ਲੱਕੀ ਪੱਖੋਂ, ਗੁਰਮੇਲ ਮੌੜ, ਜਸਮੇਲ ਡੇਅਰੀ ਵਾਲਾ, ਨਰਿੰਦਰ ਸ਼ਰਮਾ, ਏਪੀ ਢਿੱਲੋ, ਬਿੱਟੂ ਢਿੱਲੋ, ਆਦਿ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।