ਵਿਵਾਦਤ ਬਿਆਨ: ਬੰਦੀ ਸਿੰਘਾਂ ਦੇ ਮਾਮਲੇ 'ਤੇ ਸਰਕਾਰ ਨੂੰ ਘੇਰਦਿਆਂ ਮੰਡੇਰ ਨੇ ਚੁੱਕੇ ਵੱਡੇ ਸਵਾਲ
ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਕੇਂਦਰ ਤੇ ਰਾਜ ਸਰਕਾਰਾਂ ਵਿਰੁੱਧ ਤਿੱਖਾ ਰੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਡੱਕੇ ਬੰਦੀ ਸਿੰਘਾਂ ਨੂੰ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦਾ ਨਿਰਾ ਘਾਣ ਹੈ। ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਦੀ ਹਮਾਇਤ ਕਰਦਿਆਂ ਮੰਡੇਰ ਨੇ ਦੱਸਿਆ ਕਿ ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਪੱਕਾ ਮੋਰਚਾ/ਧਰਨਾ ਜਾਰੀ ਹੈ।
Publish Date: Fri, 21 Aug 2026 12:48 PM (IST)
Updated Date: Fri, 21 Aug 2026 12:49 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਕੇਂਦਰ ਤੇ ਰਾਜ ਸਰਕਾਰਾਂ ਵਿਰੁੱਧ ਤਿੱਖਾ ਰੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਡੱਕੇ ਬੰਦੀ ਸਿੰਘਾਂ ਨੂੰ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦਾ ਨਿਰਾ ਘਾਣ ਹੈ। ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਦੀ ਹਮਾਇਤ ਕਰਦਿਆਂ ਮੰਡੇਰ ਨੇ ਦੱਸਿਆ ਕਿ ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਪੱਕਾ ਮੋਰਚਾ/ਧਰਨਾ ਜਾਰੀ ਹੈ।
ਇਸੇ ਲੜੀ ਤਹਿਤ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਜ਼ਿਲ੍ਹਾ ਬਰਨਾਲਾ ਵਿਖੇ ਸਮੁੱਚੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵਪਾਰੀ ਜਥੇਬੰਦੀਆਂ ਦੇ ਪੂਰਨ ਸਹਿਯੋਗ ਨਾਲ ਸਫ਼ਲ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਜਲਦ ਰਿਹਾਈ ਦੀ ਮੰਗ ਨੂੰ ਲੈ ਕੇ ਬਰਨਾਲਾ ਦੇ ਸਮੁੱਚੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਇਸ ਦੌਰਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਅਤੇ ਧਰਨਾ ਦਿੰਦਿਆਂ ਸਰਕਾਰਾਂ ਤੱਕ ਆਪਣਾ ਵਿਰੋਧ ਪਹੁੰਚਾਇਆ ਗਿਆ ਅਤੇ ਮੰਗ ਕੀਤੀ ਗਈ ਕਿ ਆਪਣੀ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।