
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੀਰੀ ਪੀਰੀ ਖਾਲਸਾ ਕਾਲਜੀਏਟ ਸਕੂਲ ਭਦੌੜ ’ਚ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ,
ਭਦੌੜ : ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਮੀਰੀ ਪੀਰੀ ਖਾਲਸਾ ਕਾਲਜੀਏਟ ਸੀਨੀ. ਸੈਕੰ. ਸਕੂਲ ਭਦੌੜ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਕਾਰਜ ਕਰ ਰਹੀ ਹੈ। ਇਹ ਸੰਸਥਾ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਮਾਨਤਾ ਪ੍ਰਾਪਤ ਹੈ। ਇੱਥੇ ਵਿਦਿਆਰਥੀਆਂ ਨੂੰ ਵਿਦਿਆ ਦੇ ਨਾਲ-ਨਾਲ ਧਾਰਮਿਕ, ਸਮਾਜਕ, ਖੇਡਾਂ ਤੇ ਸੱਭਿਆਚਾਰ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਪ੍ਰੋਗਰਾਮ ਕੀਤੇ ਜਾਂਦੇ ਹਨ। ਜਿਨ੍ਹਾਂ ਦਾ ਮਕਸਦ ਵਿਦਿਆਰਥੀਆਂ ਦੀ ਸ਼ਖਸੀਅਤ ਦਾ ਸਰਵਪੱਖੀ ਵਿਕਾਸ ਕਰਨਾ ਹੈ। ਇਸ ਨੂੰ ਮੁੱਖ ਰੱਖਦੇ ਹੋਏ ਸੰਸਥਾ ’ਚ ਰੰਗ-ਏ-ਵਿਰਸਾ ਸਭਿਆਚਾਰਕ ਪ੍ਰੋਗਰਾਮ ਕੀਤਾ ਗਿਆ। ਜਿਸ ਸਬੰਧੀ ਪ੍ਰੋ. ਭਿੰਦਰਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਿੰ. ਮਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਸੱਭਿਆਚਾਰ ਨਾਲ ਜੋੜਨ ਲਈ ਇਹ ਪ੍ਰੋਗਰਾਮ ਕੀਤਾ ਗਿਆ ਹੈ। ਜਿਸ ’ਚ ਵਿਦਿਆਰਥੀਆਂ ਨੇ ਵੱਖ-ਵੱਖ ਸਾਹਿਤਕ ਗਤੀਵਿਧੀਆਂ ਜਿਵੇਂ ਕਿ ਕਵਿਤਾ, ਭਾਸ਼ਣ, ਲੋਕ ਗੀਤ, ਗੀਤ, ਨੁੱਕੜ ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਕੀਤੀ ਗਈ। ਇਸ ਉਪਰੰਤ ਵਿਦਿਆਰਥਣ ਸੁਮਨਦੀਪ ਕੌਰ ਤੇ ਅਮਨਦੀਪ ਕੌਰ ਵੱਲੋਂ ਕਵਿਤਾ ਪੇਸ਼ ਕੀਤੀ ਗਈ। ਹਰਪ੍ਰੀਤ ਸਿੰਘ ਵੱਲੋਂ ਆਧੁਨਿਕ ਸਮੇਂ ਦੇ ਚਲੰਤ ਮਸਲਿਆਂ ਸੰਬੰਧੀ ਭਾਸ਼ਣ ਦਿੱਤਾ ਗਿਆ। ਵਿਦਿਆਰਥਣ ਅਮਨਦੀਪ ਕੌਰ ਤੇ ਸਾਥੀਆਂ ਵੱਲੋਂ ‘ਧੀਆਂ’ ਵਿਸ਼ੇ ਤੇ ਕੋਰੀਓਗਰਾਫੀ ਦਾ ਪ੍ਰਦਰਸ਼ਨ ਕੀਤਾ ਗਿਆ। ਸੰਸਥਾ ਮੁਖੀ ਪ੍ਰਿੰ. ਮਲਵਿੰਦਰ ਸਿੰਘ ਨੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਗਰਾਮਾਂ ’ਚ ਵੀ ਭਾਗ ਲੈਣਾ ਚਾਹੀਦਾ ਹੈ। ਜਿਸ ਨਾਲ ਵਿਦਿਆਰਥੀਆਂ ਦੀ ਸ਼ਖਸੀਅਤ ਉੱਭਰ ਕੇ ਸਾਹਮਣੇ ਆਉਂਦੀ ਹੈ। ਨਾਲ ਹੀ ਉਨ੍ਹਾਂ ਨੇ ਭਵਿੱਖ ’ਚ ਅਜਿਹੇ ਹੋਰ ਪ੍ਰੋਗਰਾਮ ਆਯੋਜਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।