
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਬੰਦ ਦੇ ਸੱਦੇ ਨੂੰ ਤਪਾ ਮੰਡੀ ’ਚ ਮਿਲਿਆ ਰਲਵਾਂ ਮਿਲਵਾਂ ਹੁੰਗਾਰਾ

ਦੀਪਕ ਬਾਂਸਲ, ਪੰਜਾਬੀ ਜਾਗਰਣ,
ਤਪਾ ਮੰਡੀ : ਕੌਮੀ ਇਨਸਾਫ ਮੋਰਚਾ ਦੀ ਮੰਗ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸਦੇ ਚੱਲਦਿਆਂ ਤਪਾ ਵਿਖੇ ਪੰਜਾਬ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਸਵੇਰ ਵੇਲੇ ਤਪਾ ਦਾ ਅੰਦਰਲੇ ਬਸ ਸਟੈਂਡ ਤੋਂ ਲੈ ਕੇ ਬਾਹਰਲੇ ਬੱਸ ਸਟੈਂਡ ਤੱਕ ਦੁਕਾਨਾਂ ਪੂਰਨ ਤੌਰ ’ਤੇ ਬੰਦ ਰਹੀਆਂ,ਜਦਕਿ ਦੂਜੇ ਪਾਸੇ ਸਦਰ ਬਾਜ਼ਾਰ, ਅੰਦਰਲੀ ਅਨਾਜ ਮੰਡੀ ਵਿਚ ਦੁਕਾਨਾਂ ਆਮ ਵਾਂਗ ਖੁੱਲ੍ਹੀਆਂ ਰਹੀਆਂ। ਮਿੰਨੀ ਬੱਸਾਂ ਦੇ ਨਾਲ ਹੋਰ ਆਵਾਜਾਈ ਪੂਰਨ ਤੌਰ ਤੇ ਬੰਦ ਦਿਖਾਈ ਦਿੱਤੀ, ਜਦਕਿ ਆਮ ਸਹਿਰੀ ਬਾਜ਼ਾਰਾਂ ’ਚ ਟਹਿਲਦੇ ਹੋਏ ਨਜ਼ਰ ਆਏ। ਪੁਲਿਸ ਪੂਰੀ ਮੁਸਤੈਦੀ ਨਾਲ ਸ਼ਹਿਰ ’ਚ ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਗਸ਼ਤ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਆਖਿਆ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਜਾਂ ਜਨਤਕ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਆਮ ਲੋਕਾਂ, ਦੁਕਾਨਦਾਰਾਂ ਤੇ ਵਪਾਰਕ ਅਦਾਰਿਆਂ ਪ੍ਰਬੰਧਕਾਂ ਨੂੰ ਸ਼ਾਂਤੀ ਤੇ ਆਪਸੀ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਤੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਆਮ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।