ਸ਼ਹਿਣਾ ਦੇ ਸਰਬਪੱਖੀ ਵਿਕਾਸ ਲਈ 3 ਕਰੋੜ 74 ਲੱਖ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਜਾਰੀ: ਵਿਧਾਇਕ ਉੱਗੋਕੇ ਸ਼ਹਿਣਾ ਦੇ ਸਰਬਪੱਖੀ ਵਿਕਾਸ ਲਈ 3 ਕਰੋੜ 74 ਲੱਖ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਜਾਰੀ: ਵਿਧਾਇਕ ਉੱਗੋਕੇ
Publish Date: Fri, 21 Aug 2026 03:26 PM (IST)
Updated Date: Sat, 22 Aug 2026 04:00 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਲਕੇ ਦੇ ਕਸਬਾ ਸ਼ਹਿਣਾ ’ਚ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਹਲਕਾ ਭਦੌੜ ਲਾਭ ਸਿੰਘ ਉੱਗੋਕੇ ਨੇ ਅਨਾਜ ਮੰਡੀ ਦੇ ਨਵੇਂ ਸ਼ੈੱਡ ਦੇ ਉਦਘਾਟਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਵੱਡੇ ਪਿੰਡ ਸ਼ਹਿਣਾ ਦੇ ਸਰਵਪੱਖੀ ਵਿਕਾਸ ਲਈ 3 ਕਰੋੜ 74 ਲੱਖ 97 ਹਜ਼ਾਰ ਰੁਪਏ ਦੇ ਵਿਕਾਸ ਪ੍ਰੋਜੈਕਟ ਕਰਵਾਏ ਜਾ ਰਹੇ ਹਨ। ਇਨ੍ਹਾਂ ਪ੍ਰੋਜੈਕਟਾਂ ’ਚ ਦਾਣਾ ਮੰਡੀ ਦਾ ਨਵਾਂ ਸ਼ੈੱਡ ਬਣਕੇ ਤਿਆਰ ਹੈ ਜਿਸ ਨੂੰ ਲੋਕ ਅਰਪਣ ਕੀਤਾ ਗਿਆ ਹੈ ਤੇ ਵੱਖ-ਵੱਖ ਸੜਕਾਂ ਦੇ ਨਿਰਮਾਣ ਸਮੇਤ ਲੋਕਾਂ ਦੀਆਂ ਬੁਨਿਆਦੀ ਲੋੜਾਂ ਨਾਲ ਜੁੜੇ ਅਹਿਮ ਕੰਮ ਸ਼ਾਮਲ ਹਨ ਜੋਕਿ ਕਰਾਏ ਜਾ ਰਹੇ ਹਨ। ਓਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ-ਨਾਲ ਕਿਸਾਨਾਂ ਤੇ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਣਗੇ। ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਪਹਿਲ ਦੇ ਕੇ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਓਨ੍ਹਾਂ ਕਿਹਾ ਕਿ ਜਿੱਥੇ ਪਿੰਡਾਂ ਦਾ ਬੁਨਿਆਦੀ ਢਾਂਚਾ ਸਵਾਰਿਆ ਜਾ ਰਿਹਾ ਹੈ ਓਥੇ ਖੇਡ ਮੈਦਾਨਾਂ, ਸੜਕਾਂ ਸਮੇਤ ਅਨੇਕਾਂ ਕੰਮ ਕਰਵਾਏ ਜਾ ਰਹੇ ਹਨ। ਉਹ ਖੁਦ ਹਲਕੇ ਦੇ ਕੰਮਾਂ ਤੇ ਲੋਕ ਸੇਵਾ ਨੂੰ ਤਰਜੀਹ ਦਿੰਦੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਲਈ ਡਟੇ ਹੋਏ ਹਨ।