
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ : 13 ਬੱਸਾਂ ਦੇ ਕੱਟੇ ਚਲਾਨ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੀ ਰਹਿਨੁਮਾਈ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਜ਼ਿਲ੍ਹੇ ’ਚ ‘ਸੇਫ ਸਕੂਲ ਵਾਹਨ ਪਾਲਿਸੀ’ ਤਹਿਤ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 13 ਸਕੂਲੀ ਬੱਸਾਂ ਦੇ ਮੌਕੇ ’ਤੇ ਹੀ ਚਲਾਨ ਕੱਟੇ ਗਏ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਸਕੂਲੀ ਵਾਹਨਾਂ ’ਚ ਸੀਸੀਟੀਵੀ ਕੈਮਰੇ, ਖਿੜਕੀਆਂ ’ਤੇ ਗਰਿੱਲਾਂ, ਫਸਟ ਏਡ ਬਾਕਸ, ਲੇਡੀ ਕੰਡਕਟਰ, ਅੱਗ ਬੁਝਾਊ ਯੰਤਰ ਅਤੇ ਵੈਧ ਲਾਇਸੈਂਸ ਹੋਣਾ ਲਾਜ਼ਮੀ ਹੈ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਪ੍ਰਾਈਵੇਟ ਕੰਟਰੈਕਟਰਾਂ ਦੀਆਂ ਵੈਨਾਂ ਦੀ ਜ਼ਿੰਮੇਵਾਰੀ ਵੀ ਸਕੂਲ ਮੈਨੇਜਮੈਂਟ ਦੀ ਹੀ ਹੈ। ਇਸ ਤੋਂ ਇਲਾਵਾ ਥ੍ਰੀ-ਵ੍ਹੀਲਰ ਜਾਂ ਆਟੋ ਰਿਕਸ਼ਾ ’ਚ ਬੱਚਿਆਂ ਨੂੰ ਢੋਣ ’ਤੇ ਮੁਕੰਮਲ ਪਾਬੰਦੀ ਹੈ। ਇਸ ਚੈਕਿੰਗ ਟੀਮ ’ਚ ਬਾਲ ਸੁਰੱਖਿਆ ਅਫ਼ਸਰ ਰੁਪਿੰਦਰ ਸਿੰਘ ਰੰਧਾਵਾ, ਏ.ਐਸ.ਆਈ. ਗੁਰਚਰਨ ਸਿੰਘ, ਰਮਨਦੀਪ ਸਿੰਘ ਤੇ ਗੁਰਦੀਪ ਸਿੰਘ ਰਾਏਸਰ ਸ਼ਾਮਿਲ ਸਨ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।