ਪਾਬੰਦੀਸ਼ੁਦਾ ਗੋਲੀਆਂ ਸਣੇ ਮੌੜ ਨਾਭਾ ਦੇ 5 ਨੌਜਵਾਨ ਗ੍ਰਿਫ਼ਤਾਰ ਸ਼ਹਿਣਾ ਪੁਲਿਸ ਨੇ 120 ਪਾਬੰਦੀਸ਼ੁਦਾ ਗੋਲੀਆਂ ਸਣੇ ਮੌੜ ਨਾਭਾ ਦੇ 5 ਨੌਜਵਾਨ ਕੀਤੇ ਗ੍ਰਿਫ਼ਤਾਰ
Publish Date: Mon, 24 Aug 2026 05:37 PM (IST)
Updated Date: Tue, 25 Aug 2026 04:01 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਪਿੰਡਾਂ ਦੇ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਛੁਡਾਊ ਕੇਂਦਰਾਂ ਚ ਨੌਜਵਾਨਾਂ ਨੂੰ ਦਾਖ਼ਲ ਕਰਵਾਉਣ ਲਈ ਸ਼ਹਿਣਾ ਪੁਲਿਸ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਹ ਸ਼ਬਦ ਥਾਣਾ ਸਹਿਣਾ ਦੀ ਮੁਖੀ ਮੈਡਮ ਰੈਨੂੰ ਪਰੋਚਾ ਨੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਨੌਜਵਾਨਾਂ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਐੱਸ.ਐੱਸ.ਪੀ. ਬਰਨਾਲਾ ਸਰਫ਼ਰਾਜ਼ ਆਲਮ ਤੇ ਡੀ.ਐੱਸ.ਪੀ. ਤਪਾ ਮੰਡੀ ਜਸਕਰਨ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਣਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏਐੱਸਆਈ ਬਲਦੇਵ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਸਹਿਣਾ ਤੋਂ ਈਸ਼ਰ ਸਿੰਘ ਵਾਲਾ ਲਿੰਕ ਰੋਡ ’ਤੇ ਪੰਜ ਨੌਜਵਾਨਾਂ ਨੂੰ ਸ਼ੱਕੀ ਹਾਲਤ ਚ ਕਾਬੂ ਕੀਤਾ। ਜਿੰਨ੍ਹਾਂ ਚ ਜਸਕਰਨ ਸਿੰਘ ਉਰਫ਼ ਕਰਨ ਪੁੱਤਰ ਬਹਾਦਰ ਸਿੰਘ, ਨਿੱਕਾ ਸਿੰਘ ਪੁੱਤਰ ਦਰਸ਼ਨ ਸਿੰਘ, ਜਸਵੰਤ ਸਿੰਘ ਉਰਫ਼ ਨੋਨਾ ਪੁੱਤਰ ਬੂਟਾ ਸਿੰਘ, ਗੁਰਦਿੱਤ ਸਿੰਘ ਉਰਫ਼ ਜੋਜੋ ਪੁੱਤਰ ਨੱਥਾ ਸਿੰਘ, ਪ੍ਰਦੀਪ ਸਿੰਘ ਉਰਫ਼ ਰੰਗੜ ਪੁੱਤਰ ਗੁਰਜੰਟ ਸਿੰਘ ਸਾਰੇ ਵਾਸੀ ਮੌੜ ਨਾਭਾ ਹਨ। ਤਲਾਸ਼ੀ ਦੌਰਾਨ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਥਾਣਾ ਸਹਿਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮੌਕੇ ਏਐੱਸਆਈ ਰਾਜਿੰਦਰ ਸਿੰਘ, ਰਸਪਿੰਦਰ ਸਿੰਘ, ਹੈੱਡ ਕਾਂਸਟੇਬਲ ਭਰਪੂਰ ਸਿੰਘ, ਹੈੱਡ ਕਾਂਸਟੇਬਲ ਮਲਕੀਤ ਸਿੰਘ, ਅਕਾਸ਼ਦੀਪ ਸਿੰਘ, ਅਮਰੀਕ ਸਿੰਘ ਤੇ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ।