
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਚੇਅਰਮੈਨ ਪੁਨੀਤ ਮਾਨ ਗਹਿਲ ਦਾ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਮਾਰਕੀਟ ਕਮੇਟੀ ਮਹਿਲ ਕਲਾਂ ਦੇ ਨਵ-ਨਿਯੁਕਤ ਚੇਅਰਮੈਨ ਬਰਜਿੰਦਰਪਾਲ ਸਿੰਘ ਪੁਨੀਤ ਮਾਨ ਗਹਿਲ ਦੇ ਸਨਮਾਨ ’ਚ ਪਿੰਡ ਵਾਸੀਆਂ ਵੱਲੋਂ ਗੁਰਦੁਆਰਾ ਭਗਤੂਆਣਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮੁੱਚੀ ਗ੍ਰਾਮ ਪੰਚਾਇਤ, ਸਰਹੰਦ ਲੰਗਰ ਕਮੇਟੀ, ਕੋਆਪਰੇਟਿਵ ਸੁਸਾਇਟੀ, ਗੁਰੂ ਰਵਿਦਾਸ ਕਮੇਟੀ ਅਤੇ ਆੜ੍ਹਤੀਆ ਭਾਈਚਾਰੇ ਵੱਲੋਂ ਪੁਨੀਤ ਮਾਨ ਗਹਿਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਤੇ ਪਿੰਡ ਵਾਸੀਆਂ ਨੇ ਪੁਨੀਤ ਮਾਨ ਗਹਿਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਲੋਕ ਹਿੱਤ ਵਿੱਚ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਸਰਪੰਚ ਬਲਵੀਰ ਸਿੰਘ,ਜਗਦੇਵ ਸਿੰਘ ਸੰਧੂ ,ਸਾਉਨ ਸਿੰਘ ਗਹਿਲ ਨੇ ਕਿਹਾ ਜ਼ਿੰਮੇਵਾਰੀ ਨਾਲ ਪੁਨੀਤ ਮਾਨ ਗਹਿਲ ਕਿਸਾਨਾਂ, ਵਪਾਰੀਆਂ ਅਤੇ ਸਮਾਜ ਦੇ ਹੋਰਨਾਂ ਵਰਗਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਸਨਮਾਨ ਉਪਰੰਤ ਪੁਨੀਤ ਮਾਨ ਗਹਿਲ ਨੇ ਸਮੁੱਚੀ ਗ੍ਰਾਮ ਪੰਚਾਇਤ, ਵੱਖ-ਵੱਖ ਕਮੇਟੀਆਂ, ਕੋਆਪਰੇਟਿਵ ਸੁਸਾਇਟੀ, ਆੜ੍ਹਤੀਆ ਭਾਈਚਾਰੇ ਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਦੀ ਪਹਿਲ ਰਹੇਗੀ ਕਿ ਕਿਸਾਨਾਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਇਆ ਜਾਵੇ।
ਇਸ ਮੌਕੇ ਪੰਚ ਕਰਮਜੀਤ ਸਿੰਘ ਸਿੱਧੂ, ਪੰਚ ਜਗਰੂਪ ਸਿੰਘ ਸਿੱਧੂ, ਪੰਚ ਅੰਮ੍ਰਿਤਪਾਲ ਗੋਲਡੀ, ਪੰਚ ਸੁਖਵਿੰਦਰ ਸਿੰਘ, ਪੰਚ ਚਮਕੌਰ ਸਿੰਘ, ਪੰਚ ਬਲਜੀਤ ਕੌਰ, ਪੰਚ ਮਨਜਿੰਦਰ ਕੌਰ, ਪੰਚ ਮਨਜੀਤ ਕੌਰ, ਪੰਚ ਸਰਬਜੀਤ ਕੌਰ, ਪ੍ਰਧਾਨ ਸੁਰਜੀਤ ਸਿੰਘ, ਪ੍ਰਧਾਨ ਗੁਰਮੀਤ ਸਿੰਘ, ਜਥੇਦਾਰ ਗੁਰਮੇਲ ਸਿੰਘ, ਅਮਰਜੀਤ ਸਿੰਘ ਧਾਲੀਵਾਲ, ਸਕੁਲਦੀਪ ਸਿੰਘ ਸੈਕਟਰੀ, ਗੁਰਜੰਟ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਧਾਲੀਵਾਲ, ਜਸਪ੍ਰੀਤ ਸਿੰਘ ਧਾਲੀਵਾਲ, ਪਟਵਾਰੀ ਦਰਸ਼ਨ ਪਾਲ, ਲਖਵਿੰਦਰ ਸਿੰਘ ਧਾਲੀਵਾਲ, ਬਲਵੀਰ ਸਿੰਘ, ਚਰਨਜੀਤ ਸਿੰਘ ਸਿੱਧੂ, ਜਥੇਦਾਰ ਸੁਦਾਗਰ ਸਿੰਘ ਢਿੱਲੋਂ, ਦਲਜੀਤ ਸਿੰਘ ਮਾਨ, ਜਗਜੀਤ ਸਿੰਘ, ਦਰਸ਼ਨ ਸਿੰਘ ਮਾਨ, ਗੁਰਜਿੰਦਰ ਪਾਲ ਸਿੰਘ ਮਾਨ, ਕਿਰਨਦੀਪ ਕੌਰ ਬਲਾਕ ਪ੍ਰਧਾਨ ਮਹਿਲਾ ਵਿੰਗ, ਸਰਬਜੀਤ ਕੌਰ ਹਾਜ਼ਰ ਸਨ।