
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਕਿਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੋਰਚੇ ਸਬੰਧੀ ਲਾਮਬੰਦੀ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਰਤੀ ਕਿਸਾਨ ਯੂਨੀਅਨ ਏਕਤਾ(ਉਗਰਾਹਾਂ) ਵੱਲੋਂ 30 ਅਗਸਤ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਵੱਖ ਵੱਖ ਪਿੰਡਾਂ ’ਚ ਝੰਡਾ ਮਾਰਚ ਤੇ ਫੰਡ ਤੇ ਰਾਸ਼ਨ ਇਕੱਠਾ ਕੀਤਾ ਗਿਆ । ਇਸ ਝੰਡਾ ਮਾਰਚ ਦੌਰਾਨ ਗਹਿਲ, ਦੀਵਾਨਾ, ਸੱਦੋਵਾਲ , ਮਹਿਲ ਕਲਾਂ, ਚੌਹਾਨਕੇ ਕਲਾਂ, ਸੰਘੇੜਾ, ਵਜੀਦਕੇ ਕਲਾਂ, ਭੱਦਲਵੱਡ, ਕਰਮਗੜ੍ਹ, ਨੰਗਲ, ਠੁੱਲੇਵਾਲ, ਗੁਰਮ ਤੇ ਗੁੰਮਟੀ ਸਮੇਤ ਹਮੀਦੀ ਆਦਿ ਪਿੰਡਾਂ ਵਿੱਚ ਲੋਕਾਂ ਨਾਲ ਸੰਪਰਕ ਕਰਕੇ 30 ਅਗਸਤ ਦੇ ਬਰਨਾਲਾ ਧਰਨੇ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ,ਬਲਾਕ ਪ੍ਰਧਾਨ ਰਾਮ ਸਿੰਘ ਸੰਘੇੜਾ, ਬਲਾਕ ਜਨਰਲ ਸਕੱਤਰ ਕੁਲਜੀਤ ਸਿੰਘ ਵਜੀਦਕੇ, ਖ਼ਜ਼ਾਨਚੀ ਮਾਨ ਸਿੰਘ ਗੁਰਮ, ਬਲਾਕ ਆਗੂ ਕੁਲਦੀਪ ਸਿੰਘ ਚੌਹਾਨਕੇ ਤੇ ਨਿਸ਼ਾਨ ਸਿੰਘ ਗੁੰਮਟੀ,ਹਰਚਰਨ ਸਿੰਘ ਚਰਨ ਵਜੀਦਕੇ ਨੇ ਕਿਹਾ ਕਿ 30 ਅਗਸਤ ਨੂੰ ਬਰਨਾਲਾ ਵਿਖੇ ਦਿੱਤਾ ਜਾਣ ਵਾਲਾ ਧਰਨਾ ਸਿਰਫ਼ ਕਿਸਾਨਾਂ ਦਾ ਹੀ ਨਹੀਂ, ਸਗੋਂ ਖੇਤ ਮਜ਼ਦੂਰਾਂ, ਔਰਤਾਂ, ਨੌਜਵਾਨਾਂ ਤੇ ਸਮੁੱਚੇ ਮਿਹਨਤੀ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ’ਚ ਰੋਸ ਵਧ ਰਿਹਾ ਹੈ। ਜਥੇਬੰਦੀ ਦੇ ਆਗੂਆਂ ਵੱਲੋਂ ਪਿੰਡ ਪੱਧਰ ’ਤੇ ਵਰਕਰਾਂ ਦੇ ਆਗੂਆਂ ਦੀਆਂ ਡਿਊਟੀਆਂ ਲਗਾਕੇ ਰਾਸ਼ਨ ਇਕੱਠਾ ਕਰਨ ਦੀ ਮੁਹਿੰਮ ਵੱਡੀ ਗਈ ਹੈ । ਰਾਸ਼ਨ ਮੁਹਿੰਮ ਨੂੰ ਵੀ ਵੱਡਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਕਿਸਾਨ ਵਿਰੋਧੀ ਮੁਕਤ ਵਪਾਰ ਸਮਝੌਤੇ ਰੱਦ ਕਰਨ, ਲੈਂਡ ਪੁਲਿੰਗ ਨੀਤੀ ਵਾਪਸ ਲੈਣ, ਆਬਾਦਕਾਰਾਂ, ਸਾਂਝੇ ਮੁਜ਼ਾਰਿਆਂ ਤੇ ਹੋਰ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਖ਼ਤਮ ਕਰਨ ਤੇ ਕਿਸਾਨ-ਮਜ਼ਦੂਰ ਪੱਖੀ ਖੇਤੀ ਨੀਤੀ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸੰਘਰਸ਼ਾਂ ਦੌਰਾਨ ਕਿਸਾਨ ਆਗੂਆਂ ਤੇ ਵਰਕਰਾਂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕਰਨ, ਗ੍ਰਿਫ਼ਤਾਰ ਕੀਤੇ ਆਗੂਆਂ-ਵਰਕਰਾਂ ਨੂੰ ਰਿਹਾਅ ਕਰਨ ਤੇ ਸੰਘਰਸ਼ਸ਼ੀਲ ਲੋਕਾਂ ’ਤੇ ਜਬਰ ਬੰਦ ਕਰਨ ਦੀ ਮੰਗ ਵੀ ਮੋਰਚੇ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ 30 ਅਗਸਤ ਤੋਂ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲੱਗਣ ਵਾਲੇ ਪੱਕੇ ਮੋਰਚੇ ਨੂੰ ਸਫਲ ਬਣਾਉਣ ਲਈ ਬਲਾਕ ਮਹਿਲ ਕਲਾਂ ਦੇ ਹਰ ਪਿੰਡ ’ਚੋਂ ਵੱਡੇ ਕਾਫਲੇ ਪਹੁੰਚਾਏ ਜਾਣਗੇ।