
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਮੁਖਤਿਆਰ ਸਿੰਘ, ਪੰਜਾਬੀ ਜਾਗਰਣ,
ਪੱਖੋ ਕਲਾਂ : ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਭੈਣ-ਭਰਾ ਦੇ ਪਵਿੱਤਰ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਤੇ ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਰੱਖੜੀ ਸਾਡੇ ਦੇਸ਼ ਦੀ ਸੰਸਕ੍ਰਿਤੀ ਤੇ ਭੈਣ-ਭਰਾ ਦੇ ਅਟੁੱਟ ਪਿਆਰ ਦਾ ਪ੍ਰਤੀਕ ਹੈ। ਅਜਿਹੇ ਤਿਉਹਾਰ ਸਾਨੂੰ ਆਪਣੇ ਰਿਸ਼ਤਿਆਂ ਦੀ ਕਦਰ ਕਰਨ ਤੇ ਆਪਸੀ ਪਿਆਰ ਤੇ ਸਤਿਕਾਰ ਦੀ ਭਾਵਨਾ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੇ ਹਨ। ਤਿਉਹਾਰ ਦੌਰਾਨ ਵਿਦਿਆਰਥਣਾਂ ਨੇ ਆਪਣੇ ਭਰਾਵਾਂ ਦੇ ਤਿਲਕ ਲਗਾ ਕੇ ਰੱਖੜੀਆਂ ਬੰਨ੍ਹੀਆਂ ਤੇ ਉਨ੍ਹਾਂ ਦੀ ਲੰਬੀ ਉਮਰ ਤੇ ਤਰੱਕੀ ਦੀ ਕਾਮਨਾ ਕੀਤੀ। ਭਰਾਵਾਂ ਨੇ ਵੀ ਆਪਣੀਆਂ ਭੈਣਾਂ ਨੂੰ ਤੋਹਫ਼ੇ ਦੇ ਕੇ ਪਿਆਰ ਦਾ ਇਜ਼ਹਾਰ ਕੀਤਾ। ਇਸ ਮੌਕੇ ਰੱਖੜੀ ਬਣਾਉਣ ਦੀ ਪ੍ਰਤੀਯੋਗਤਾ ਵੀ ਕਰਵਾਈ ਗਈ, ਜਿਸ ’ਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਰੰਗ-ਬਰੰਗੀਆਂ ਤੇ ਸੁੰਦਰ ਰੱਖੜੀਆਂ ਤਿਆਰ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਜੇਤੂ ਵਿਦਿਆਰਥੀਆਂ ਦੀ ਚੇਅਰਮੈਨ ਤੇ ਡਾਇਰੈਕਟਰ ਵੱਲੋਂ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।