
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼ਰਾਬ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਥਾਣਾ ਸਿਟੀ ਬਰਨਾਲਾ ਦੀ ਪੁਲਿਸ ਨੇ ਚੰਡੀਗੜ੍ਹ ਤੋਂ ਘੱਟ ਕੀਮਤ ’ਤੇ ਸ਼ਰਾਬ ਲਿਆ ਕੇ ਬਰਨਾਲਾ ਸ਼ਹਿਰ ਤੇ ਨੇੜਲੇ ਪਿੰਡਾਂ ’ਚ ਗੈਰ-ਕਾਨੂੰਨੀ ਢੰਗ ਨਾਲ ਵੇਚਣ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ। ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਚੈਨ ਸਿੰਘ ਉਰਫ਼ ਸੁੱਖੀ ਵਾਸੀ ਹੰਡਿਆਇਆ ਰੋਡ, ਬਰਨਾਲਾ ਤੇ ਗੁਰਪ੍ਰੀਤ ਸਿੰਘ ਵਾਸੀ ਨੇੜੇ ਨਾਮਧਾਰੀ ਰਾਈਸ ਮਿੱਲ, ਬੀਹਲਾ ਵਜੋਂ ਹੋਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਤੇਜਿੰਦਰਜੀਤ ਸਿੰਘ ਪੁਲਿਸ ਟੀਮ ਸਮੇਤ ਵਾਲਮੀਕਿ ਚੌਕ ਬਰਨਾਲਾ ਵਿਖੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਤਲਾਸ਼ੀ ਲਈ ਗਸ਼ਤ ਕਰ ਰਹੇ ਸਨ। ਸ਼ਾਮ ਕਰੀਬ 6:30 ਵਜੇ ਪੁਲਿਸ ਨੂੰ ਇੱਕ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਉਕਤ ਦੋਵੇਂ ਮੁਲਜ਼ਮ ਆਪਣੀ ਕਰੂਜ਼ ਕਾਰ ਨੰਬਰ ਪੀਬੀ-10ਡੀਐਫ-1125 ਰਾਹੀਂ ਚੰਡੀਗੜ੍ਹ ਤੋਂ ਸਸਤੇ ਭਾਅ ’ਤੇ ਦੇਸੀ ਸ਼ਰਾਬ ਲਿਆ ਕੇ ਇਲਾਕੇ ’ਚ ਸਪਲਾਈ ਕਰਨ ਦਾ ਧੰਦਾ ਕਰਦੇ ਹਨ। ਮੁਖਬਰ ਨੇ ਪੁਲਿਸ ਨੂੰ ਇਹ ਵੀ ਸੂਚਿਤ ਕੀਤਾ ਕਿ ਦੋਵੇਂ ਦੋਸ਼ੀ ਸ਼ਰਾਬ ਦੀ ਖੇਪ ਵੇਚਣ ਲਈ ਅਨਾਜ ਮੰਡੀ ਬਰਨਾਲਾ ਵੱਲ ਆ ਰਹੇ ਹਨ। ਇਤਲਾਹ ਨੂੰ ਠੋਸ ਤੇ ਭਰੋਸੇਯੋਗ ਮੰਨਦਿਆਂ ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਮੁਤਾਬਕ ਬਿਨਾਂ ਕਿਸੇ ਲਾਇਸੈਂਸ ਜਾਂ ਪਰਮਿਟ ਦੇ ਦੂਜੇ ਰਾਜ ਤੋਂ ਸ਼ਰਾਬ ਲਿਆ ਕੇ ਵੇਚਣਾ ਪੰਜਾਬ ਆਬਕਾਰੀ ਐਕਟ ਦੀ ਧਾਰਾ 61/1/14 ਤਹਿਤ ਗੰਭੀਰ ਅਪਰਾਧ ਹੈ। ਪੁਲਿਸ ਪਾਰਟੀ ਨੇ ਮਾਮਲਾ ਦਰਜ ਕਰਕੇ ਗੱਡੀ ਤੇ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ।