
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਟੰਡਨ ਸਕੂਲ ਦੇ ਵਿਦਿਆਰਥੀਆਂ ਨੇ ਸੰਧੂ ਪੱਤੀ ਜੋਨ ’ਚ ਮਚਾਈ ਧੂਮ, 25 ਮੈਡਲ ਆਪਣੇ ਨਾਮ ਕੀਤੇ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ :ਟੰਡਨ ਇੰਟਰਨੈਸ਼ਨਲ ਸਕੂਲ ਦੇ ਐਮਡੀ ਸ਼ਿਵ ਸਿੰਗਲਾ ਤੇ ਪ੍ਰਿਸੀਪਲ ਮੈਡਮ ਸ਼ਾਲਿਨੀ ਕੌਸ਼ਲ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਸੰਧੂ ਪੱਤੀ ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 25 ਤੋਂ ਵੱਧ ਮੈਡਲ ਆਪਣੇ ਨਾਮ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਕਰਾਟੇ, ਬੈਡਮਿੰਟਨ, ਕ੍ਰਿਕਟ ਤੇ ਫੁੱਟਬਾਲ ਸਮੇਤ ਵੱਖ-ਵੱਖ ਖੇਡਾਂ ’ਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਬਿਹਤਰੀਨ ਖੇਡ ਕਾਰਗੁਜ਼ਾਰੀ ਦੇ ਸਦਕਾ ਟੰਡਨ ਇੰਟਰਨੈਸ਼ਨਲ ਸਕੂਲ ਨੇ ਸੰਧੂ ਪੱਤੀ ਜ਼ੋਨ ’ਚ ਪਹਿਲਾ ਸਥਾਨ ਹਾਸਲ ਕੀਤਾ। ਬੈਡਮਿੰਟਨ ਦੇ ਮੁਕਾਬਲਿਆਂ ’ਚ ਸਕੂਲ ਦੇ ਖਿਡਾਰੀਆਂ ਨੇ ਕੁੱਲ 5 ਮੈਡਲ ਜਿੱਤੇ, ਜਿਨ੍ਹਾਂ ’ਚ 2 ਗੋਲਡ ਤੇ 3 ਬਰੌਂਜ਼ ਮੈਡਲ ਸ਼ਾਮਲ ਹਨ। ਕਰਾਟੇ ਦੇ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਦਿਆਂ 18 ਮੈਡਲ ਆਪਣੇ ਨਾਮ ਕੀਤੇ, ਜਿਨ੍ਹਾਂ ’ਚ 15 ਗੋਲਡ ਅਤੇ 3 ਸਿਲਵਰ ਮੈਡਲ ਸ਼ਾਮਲ ਹਨ। ਇਸ ਤੋਂ ਇਲਾਵਾ ਕ੍ਰਿਕਟ ’ਚ 1 ਸਿਲਵਰ ਮੈਡਲ ਤੇ ਫੁੱਟਬਾਲ ’ਚ 1 ਗੋਲਡ ਮੈਡਲ ਜਿੱਤ ਕੇ ਵਿਦਿਆਰਥੀਆਂ ਨੇ ਆਪਣੀ ਖੇਡ ਕਾਬਲੀਅਤ ਦਾ ਲੋਹਾ ਮਨਵਾਇਆ। ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ। ਖਿਡਾਰੀਆਂ ਦੀ ਇਸ ਉਪਲਬਧੀ ਨੇ ਨਾ ਸਿਰਫ਼ ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਨੂੰ ਮਾਣ ਮਹਿਸੂਸ ਕਰਵਾਇਆ, ਸਗੋਂ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਵੀ ਖੁਸ਼ੀ ਦੀ ਲਹਿਰ ਪੈਦਾ ਕੀਤੀ। ਸਕੂਲ ਵੱਲੋਂ ਜੇਤੂ ਖਿਡਾਰੀਆਂ ਅਤੇ ਉਹਨਾਂ ਦੇ ਕੋਚਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਐਮਡੀ ਸ਼ਿਵ ਸਿੰਗਲਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪ੍ਰਿੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖਿਡਾਰੀਆਂ ਨੇ ਆਪਣੀ ਮਿਹਨਤ ਤੇ ਹੌਸਲੇ ਨਾਲ ਸਕੂਲ ਦਾ ਨਾਮ ਉੱਚਾ ਕੀਤਾ ਹੈ।