
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

40 ਪਾਬੰਦੀਸ਼ੁਦਾ ਗੋਲੀਆਂ ਸਣੇ 3 ਕਾਬੂ

ਦੀਪਕ ਬਾਂਸਲ, ਪੰਜਾਬੀ ਜਾਗਰਣ,
ਤਪਾ ਮੰਡੀ : ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸ਼ਰਫਰਾਜ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀਐਸਪੀ ਜਸਕਰਨ ਸਿੰਘ ਬਰਾਡ਼ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 40 ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਸਣੇ ਤਿੰਨ ਜਣਿਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਤਪਾ ਪੁਲਿਸ ਦੇ ਸਹਾਇਕ ਥਾਣੇਦਾਰ ਜਗਪਾਲ ਸਿੰਘ ਚੈਕਿੰਗ ਸੱਕੀ ਪੁਰਸਾਂ ਦੇ ਸਬੰਧ ’ਚ ਹਾਈਟੈਕ ਨਾਕਾ ਤਪਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਆਕੇ ਅਲਹਿਦਗੀ ’ਚ ਇਤਲਾਹ ਦਿੱਤੀ ਕਿ ਮੁਖਤਿਆਰ ਸਿੰਘ ਉਰਫ ਨਿੱਕਾ ਪੁੱਤਰ ਮਹਿੰਦਰ ਸਿੰਘ ਵਾਸੀ ਦਰਾਜ ਅਤੇ ਇਕਬਾਲ ਖਾਨ ਉਰਫ ਸਾਹਿਲ ਪੁੱਤਰ ਸੇਰ ਖਾਨ ਵਾਸੀ ਦਰਾਜ ਜੋ ਬਾਹਰੋ ਸਸਤੇ ਭਾਅ ’ਤੇ ਪਾਬੰਦੀਸ਼ੁਦਾ ਨਸ਼ੀਲੀਆਂ ਗੋਲ਼ੀਆਂ ਲਿਆ ਕੇ ਤਪਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿਚ ਵੇਚਣ ਦਾ ਆਦੀ ਹਨ, ਜੋ ਅੱਜ ਵੀ ਨਸ਼ੀਲੀਆਂ ਗੋਲ਼ੀਆਂ ਵੇਚਣ ਦੀ ਤਾਕ ’ਚ ਡਰੇਨ ਦੀ ਪਟੜੀ ਵਾਲੀ ਸੜਕ ਜੋ ਬਠਿੰਡਾ-ਬਰਨਾਲਾ ਹਾਈਵੇਅ ਤੋ ਪਿੰਡ ਘੁੰਨਸ ਨੂੰ ਜਾਂਦੀ ਹੈ ਪਰ ਪੈਦਲ ਫਿਰਦੇ ਦੇਖਿਆ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ।ਪੁਲਿਸ ਨੇ ਤੁਰੰਤ ਹਰਕਤ ’ਚ ਅਉਂਦਿਆਂ ਉਕਤਾਨ ਨੂੰ 40 ਨਸ਼ੀਲੀਆਂ ਗੋਲ਼ੀਆਂ ਖੁੱਲੀਆਂ ਸਣੇ ਕਾਬੂ ਕੀਤਾ। ਦੋਸ਼ੀਆਂਨ ਪਾਸੋਂ ਕੀਤੀ ਪੁੱਛਗਿੱਛ ਦੇ ਅਧਾਰ ਤੇ ਪੁਲਿਸ ਨੇ ਇਹਨਾਂ ਦੇ ਤੀਸਰੇ ਸਾਥੀ ਹਰਦੀਪ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਦਰਾਜ ਨੂੰ ਵੀ ਕਾਬੂ ਕਰਕੇ ਇਸੇ ਮਾਮਲੇ 'ਚ ਨਾਮਜਦ ਕੀਤਾ। ਪੁਲਿਸ ਨੇ ਉਕਤ ਦੋਸ਼ੀਆਂਨ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।