ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਸ਼ੁਰੂ ਕੀਤਾ ਮੋਰਚਾ ਜਾਰੀ ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਸ਼ੁਰੂ ਕੀਤਾ ਮੋਰਚਾ ਤੀਜੇ ਦਿਨ ’ਚ ਦਾਖ਼ਲ
Publish Date: Tue, 01 Sep 2026 03:57 PM (IST)
Updated Date: Wed, 02 Sep 2026 04:01 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਡੀਸੀ ਦਫ਼ਤਰ ਅੱਗੇ ਲਾਇਆ ਅਣਮਿੱਥੇ ਸਮੇਂ ਦਾ ਮੋਰਚਾ ਤੀਜੇ ਦਿਨ ’ਚ ਦਾਖ਼ਲ ਹੋ ਗਿਆ। ਮੋਰਚੇ ’ਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਵਿਦੇਸ਼ੀ ਸਾਮਰਾਜੀ ਤੇ ਕਾਰਪੋਰੇਟ ਕੰਪਨੀਆਂ ਨਾਲ ਕੀਤੇ ਜਾ ਰਹੇ ਸਮਝੌਤਿਆਂ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਪੈਪਸੀਕੋ ਵਰਗੀਆਂ ਬਹੁਕੌਮੀ ਕੰਪਨੀਆਂ ਖੇਤੀਬਾੜੀ ਤੇ ਪੈਦਾਵਾਰੀ ਸਾਧਨਾਂ ’ਤੇ ਕਬਜ਼ਾ ਕਰਕੇ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੀ ਲੁੱਟ ਵਧਾਉਣਗੀਆਂ। ਇਸ ਤੋਂ ਇਲਾਵਾ ਕਿਸਾਨਾਂ ਤੇ ਆਗੂਆਂ ’ਤੇ ਦਰਜ ਕਥਿਤ ਝੂਠੇ ਪਰਚੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਮਾਰਚ ਵੀ ਕੀਤਾ ਗਿਆ। ਆਗੂਆਂ ਨੇ ਵੱਡੀ ਗਿਣਤੀ ’ਚ ਕਿਸਾਨਾਂ-ਮਜ਼ਦੂਰਾਂ ਨੂੰ ਮੋਰਚੇ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਸਟੇਜ ਸੰਚਾਲਨ ਕੁਲਜੀਤ ਸਿੰਘ ਵਜੀਦਕੇ ਨੇ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ, ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਕ੍ਰਿਸ਼ਨ ਸਿੰਘ, ਬਲੌਰ ਸਿੰਘ ਛੰਨਾ,ਨਿਸ਼ਾਨ ਸਿੰਘ ਗੁਮਟੀ, ਬਿਧੀ ਚੰਦ ਸੰਘੇੜਾ, ਜੱਜ ਸਿੰਘ ਗਹਿਲ, ਮਲਕੀਤ ਸਿੰਘ ਹੇੜੀਕੇ, ਹਰੀ ਸਿੰਘ ਭਗਤਪੁਰਾ, ਦਰਸ਼ਨ ਚੀਮਾ, ਮਨਪ੍ਰੀਤ ਮਨੀ ਰੂੜੇਕੇ, ਮਾਸਟਰ ਰਣਜੀਤ ਸਿੰਘ, ਮਨਜੀਤ ਕੌਰ ਕਾਨੇਕੇ, ਨਵਦੀਪ ਕੌਰ ਪੰਜ ਗਰਾਈਆਂ ਆਦਿ ਆਗੂ ਹਾਜਰ ਸਨ।