- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ,
ਭਦੌੜ : ਅੱਜ ਦੇ ਸਮੇਂ ’ਚ ਜਿੱਥੇ ਪੈਸਾ ਕਮਾਉਣਾ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ ਉੱਥੇ ਹੀ ਅੱਜ ਦੇ ਡਿਜ਼ੀਟਲ ਯੁੱਗ ’ਚ ਪੈਸੇ ਨੂੰ ਸਹੀ ਢੰਗ ਨਾਲ਼ ਨਿਵੇਸ਼ ਕਰਨਾ ਤੇ ਇਸਨੂੰ ਸਾਈਬਰ ਠੱਗਾਂ ਤੋਂ ਬਚਾਉਣਾ ਵੀ ਓਨਾ ਹੀ ਜ਼ਰੂਰੀ ਹੋ ਗਿਆ ਹੈ। ਇਹ ਪ੍ਰਗਟਾਵਾ ਕਰਦੇ ਹੋਏ ਪ੍ਰਵੀਨ ਕੁਮਾਰ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਫਾਈਨੈਂਸ਼ੀਅਲ ਲਿਟਰੇਸੀ ਸਾਈਬਰ ਸੁਰੱਖਿਆ ਤੇ ਦੋ ਰੋਜ਼ਾ ਸੈਮੀਨਾਰ ਨੂੰ ਸੰਬੋਧਨ ਕੀਤਾ। ਇਸ ਬਾਰੇ ਕਮਰਸ ਵਿਭਾਗ ਦੇ ਪ੍ਰੋ. ਸ਼ਾਲੂ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਕਾਲਜ ਵਿਖੇ ਵਿਸ਼ੇਸ਼ ਤੌਰ ’ਤੇ ਐੱਸਈਬੀਆਈ ਸਮਾਰਟ ਟ੍ਰੇਨਰ ਪ੍ਰਵੀਨ ਕੁਮਾਰ ਪਹੁੰਚੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਫਾਇਨਾਂਸ ਤੇ ਬੈਂਕਿੰਗ ਦੀਆਂ ਬਾਰੀਕੀਆਂ ਬਾਰੇ ਵਿਸਥਾਰ ’ਚ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬੱਚਤ ਕਰਨ ਤੇ ਬਚਾਏ ਹੋਏ ਪੈਸੇ ਨੂੰ ਸਹੀ ਪਾਸੇ ਨਿਵੇਸ਼ ਕਰਕੇ ਆਪਣੀਆਂ ਨਿੱਜੀ ਲੋੜਾਂ ਨੂੰ ਪੂਰੀਆਂ ਕਰਨ ਲਈ ਹੋਰ ਪੈਸਾ ਕਮਾਉਣ ਦੇ ਲਈ ਮਾਰਗਦਰਸ਼ਨ ਕੀਤਾ। ਇਸ ਦੌਰਾਨ ਰਿਸੋਰਸ ਪਰਸਨ ਪ੍ਰਵੀਨ ਕੁਮਾਰ ਨੇ ਆਪਣੇ 26 ਸਾਲ ਦੇ ਤਜ਼ਰਬੇ ’ਚੋਂ ਅਹਿਮ ਜਾਣਕਾਰੀ ਤੇ ਘਟਨਾਵਾਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਵਿੱਤੀ ਤੇ ਸਾਈਬਰ ਸੁਰੱਖਿਆ ਬਾਰੇ ਭਰਪੂਰ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅਖੀਰ ’ਚ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਵੰਦਨਾ ਸੁਖੀਜਾ ਵੱਲੋਂ ਧੰਨਵਾਦੀ ਸ਼ਬਦ ਕਹੇ ਗਏ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ।