- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਜੀਐਸ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਇਲਾਕੇ ਦੇ ਪ੍ਰਮੁੱਖ ਵਿੱਦਿਅਕ ਅਦਾਰੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਬਰਨਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ। ਇਸ ਮੀਟਿੰਗ ’ਚ ਵੱਡੀ ਗਿਣਤੀ ’ਚ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮਿਲਣੀ ਦਾ ਮੁੱਖ ਮਨੋਰਥ ਬੱਚਿਆਂ ਦੀ ਵਿੱਦਿਅਕ ਕਾਰਗੁਜ਼ਾਰੀ, ਜਮਾਤ ’ਚ ਉਨ੍ਹਾਂ ਦੇ ਵਿਹਾਰ ਤੇ ਸਰਵਪੱਖੀ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਦੀ ਯੋਗ ਅਗਵਾਈ ਹੇਠ ਸਮੂਹ ਸਟਾਫ਼ ਵੱਲੋਂ ਆਏ ਹੋਏ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜਮਾਤ ਇੰਚਾਰਜਾਂ ਤੇ ਵਿਸ਼ਾ ਅਧਿਆਪਕਾਂ ਨੇ ਮਾਪਿਆਂ ਨਾਲ ਬੱਚਿਆਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਤੇ ਸਕੂਲ ’ਚ ਹੋਣ ਵਾਲੀਆਂ ਹੋਰ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਰਿਪੋਰਟ ਸਾਂਝੀ ਕੀਤੀ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਐੱਮਡੀ ਮਹੰਤ ਰਣਪ੍ਰੀਤ ਸਿੰਘ ਤੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਘਰ ਤੇ ਸਕੂਲ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਕੂਲ ਵਿਦਿਆਰਥੀਆਂ ਨੂੰ ਉੱਚ-ਪੱਧਰੀ ਸਿੱਖਿਆ, ਸੰਸਕਾਰ ਤੇ ਵਧੀਆ ਮਾਹੌਲ ਦੇਣ ਲਈ ਹਮੇਸ਼ਾ ਵਚਨਬੱਧ ਹੈ। ਮਾਪਿਆਂ ਨੇ ਸਕੂਲ ਦੇ ਪ੍ਰਬੰਧਾਂ, ਸਿੱਖਿਆ ਦੇ ਪੱਧਰ ਅਤੇ ਅਨੁਸ਼ਾਸਨ ਦੀ ਭਰਪੂਰ ਸ਼ਲਾਘਾ ਕੀਤੀ ਤੇ ਆਪਣੇ ਕੀਮਤੀ ਸੁਝਾਅ ਵੀ ਸਾਂਝੇ ਕੀਤੇ। ਅਖੀਰ ’ਚ, ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਮਾਪਿਆਂ ਦਾ ਸਕੂਲ ਪਹੁੰਚਣ ’ਤੇ ਵਿਸ਼ੇਸ਼ ਧੰਨਵਾਦ ਕੀਤਾ ਗਿਆ।