ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਧਾਰਮਿਕ ਮੁਕਾਬਲੇ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਧਾਰਮਿਕ ਮੁਕਾਬਲੇ ਕਰਵਾਏ
Publish Date: Thu, 03 Sep 2026 05:25 PM (IST)
Updated Date: Fri, 04 Sep 2026 04:01 AM (IST)
- ਵੱਖ-ਵੱਖ ਸਕੂਲਾਂ/ਕਾਲਜਾਂ ਦੇ 1485 ਵਿਦਿਆਰਥੀਆਂ ਨੇ ਲਿਆ ਭਾਗ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਾਜ਼ਾਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਦਸਤਾਰ ਸਜਾਓ, ਸ਼ਬਦ ਗਾਇਣ, ਜਪੁ ਜੀ ਸ਼ੁੱਧ ਉਚਾਰਨ ਅਤੇ ਲਿਖਤੀ ਟੈਸਟ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ 1485 ਵਿਦਿਆਰਥੀਆਂ ਨੇ ਭਾਗ ਲਿਆ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਹਜ਼ੂਰੀ ਰਾਗੀ ਭਾਈ ਜਸਪਾਲ ਸਿੰਘ ਦੇ ਜੱਥੇ ਨੇ ਮਨੋਹਰ ਗੁਰਬਾਣੀ ਕੀਰਤਨ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ’ਚ ਹੁਣ ਤੱਕ 67 ਹਜ਼ਾਰ ਦੇ ਲੱਗਭੱਗ ਵਿਦਿਆਰਥੀ ਭਾਗ ਲੈ ਚੁੱਕੇ ਹਨ। ਮੁਕਾਬਲਿਆਂ ਦੀ ਪਰਖ ਡਾ. ਤੇਜਾ ਸਿੰਘ ਤਿਲਕ, ਡਾ. ਅਮਨਦੀਪ ਸਿੰਘ ਟੱਲੇਵਾਲੀਆ, ਰਾਗੀ ਗਗਨਦੀਪ ਸਿੰਘ, ਰਾਗੀ ਗੁਰਸੇਵਕ ਸਿੰਘ, ਰਾਗੀ ਗੁਰਪ੍ਰੀਤ ਸਿੰਘ, ਮੈਡਮ ਸੁਨੀਤਾ ਰਾਣੀ, ਮੈਡਮ ਕੁਲਦੀਪ ਕੌਰ, ਮੈਡਮ ਆਲੀਸਾ, ਮੈਡਮ ਸ਼ਿਲਪਾ, ਪਾਲ ਸਿੰਘ ਲਹਿਰੀ, ਵਿਨੋਦ ਸ਼ਰਮਾ, ਭੁਪਿੰਦਰ ਸਿੰਘ ਗਰਚਾ, ਇੰਦਰਜੀਤ ਸਿੰਘ, ਪ੍ਰਿਤਪਾਲ ਸਿੰਘ, ਗੁਰਜੰਟ ਸਿੰਘ ਸੋਨਾ ਤੇ ਮੈਡਮ ਪੂਜਾ ਨੇ ਕੀਤੀ। ਸ਼ਬਦ ਗਾਇਣ ਮੁਕਾਬਲੇ ਦੇ ਜੂਨੀਅਰ ਗਰੁੱਪ ਵਿਚ ਮਾਤਾ ਗੁਜਰੀ ਪਬਲਿਕ ਸਕੂਲ ਧਨੌਲਾ ਨੇ ਪਹਿਲਾ, ਪੰਜਾਬ ਪਬਲਿਕ ਸਕੂਲ ਧਨੌਲਾ ਨੇ ਦੂਜਾ ਤੇ ਸਰਵੋਤਮ ਅਕੈਡਮੀ ਖੁੱਡੀ ਕਲਾਂ ਨੇ ਤੀਸਰਾ ਸਥਾਨ ਹਾਸਲ ਕੀਤਾ। ਸੀਨੀਅਰ ਗਰੁੱਪ ’ਚ ਪੰਜਾਬ ਪਬਲਿਕ ਸਕੂਲ ਧਨੌਲਾ ਨੇ ਪਹਿਲਾ ਤੇ ਐਲ.ਬੀ.ਐਸ. ਕਾਲਜ ਬਰਨਾਲਾ ਨੇ ਦੂਜਾ ਸਥਾਨ ਹਾਸਲ ਕੀਤਾ। ਲਿਖਤੀ ਟੈਸਟ ਮੁਕਾਬਲੇ ਵਿਚ ਪ੍ਰਭਜੋਤ ਸਿੰਘ, ਜਸ਼ਨ ਸਿੰਘ, ਜਗਜੀਤ ਸਿੰਘ, ਸਮਨਪ੍ਰੀਤ ਕੌਰ, ਵੀਰਪਾਲ ਕੌਰ, ਗੁਰਸੀਰਤ ਕੌਰ, ਗੁਰਕਮਲ ਕੌਰ ਤੇ ਸੋਨਮ ਜੇਤੂ ਰਹੇ। ਦਸਤਾਰ ਸਜਾਓ ਮੁਕਾਬਲੇ ਵਿਚ ਅਰਜਨ ਸਿੰਘ, ਮਨਜਿੰਦਰ ਸਿੰਘ, ਸਹਿਨਦੀਪ ਸਿੰਘ, ਗੁਰਸ਼ਰਨ ਸਿੰਘ, ਹਰਜੋਤ ਸਿੰਘ, ਰਾਜਪਾਲ ਸਿੰਘ, ਸਾਹਿਬਵੀਰ ਸਿੰਘ ਜੇਤੂ ਰਹੇ ਅਤੇ ਜਪੁ ਜੀ ਸ਼ੁੱਧ ਉਚਾਰਨ ਮੁਕਾਬਲੇ ਵਿਚ ਮਨਪ੍ਰੀਤ ਕੌਰ, ਅਰਸ਼ਪ੍ਰੀਤ ਕੌਰ, ਨਵਰਾਜ ਸਿੰਘ, ਜਸ਼ਨਦੀਪ ਸਿੰਘ, ਗੁਰਵਿੰਦਰ ਸਿੰਘ, ਜਸਪ੍ਰੀਤ ਕੌਰ ਜੇਤੂ ਰਹੇ। ਜੇਤੂ ਵਿਦਿਆਰਥੀਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ, ਜਨਰਲ ਸਕੱਤਰ ਹਰਬੰਸ ਸਿੰਘ ਭੱਠਲ, ਰਾਜਿੰਦਰ ਸਿੰਘ ਦਰਾਕਾ, ਖ਼ਜ਼ਾਨਚੀ ਅਜੈਬ ਸਿੰਘ ਜਵੰਧਾ, ਗੁਰਮੀਤ ਸਿੰਘ ਬਿੱਟੂ, ਰੇਸ਼ਮ ਸਿੰਘ, ਹਰਦੀਪ ਸਿੰਘ ਬਾਜਵਾ, ਹਰਵਿੰਦਰ ਸਿੰਘ ਬਾਜਵਾ, ਗਿ: ਕਰਮ ਸਿੰਘ ਭੰਡਾਰੀ, ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਅਤੇ ਗੁ: ਪਾਤਸ਼ਾਹੀ ਨੌਵੀਂ ਹੰਡਿਆਇਆ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਇਨਾਮ ਵੰਡਣ ਦੀ ਰਸਮ ਅਦਾ ਕੀਤੀ। ਸਮਾਗਮ ’ਚ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸ਼ੋ੍ਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸੀਨੀਅਰ ਆਗੂ ਰੁਪਿੰਦਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਗੁਰਦੀਪ ਸਿੰਘ ਬਾਠ, ਐਸ.ਐਚ.ਓ. ਥਾਣਾ ਸਿਟੀ-1 ਇੰਸ: ਲਖਵੀਰ ਸਿੰਘ, ਗੁਰਜੀਤ ਸਿੰਘ ਖੁੱਡੀ, ਦਰਸ਼ਨ ਸਿੰਘ ਕਾਨੂੰਗੋ, ਮੈਨੇਜਰ ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।