ਮੋਹਨਜੀਤ ਸਿੰਘ ਦੀ ਆਵਾਜ਼ ਨੂੰ ਦਬਾਉਣਾ ਦਬਾਉਣਾ ਲੋਕਤੰਤਰ ਦਾ ਕਤਲ: ਕੈਪਟਨ ਸਿੱਧੂ ਮੋਹਨਜੀਤ ਸਿੰਘ ਦੀ ਆਵਾਜ਼ ਨੂੰ ਜ਼ਬਰਦਸਤੀ ਦਬਾਉਣਾ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਕਤਲ ਦੇ ਬਰਾਬਰ: ਕੈਪਟਨ ਸਿੱਧੂ
Publish Date: Mon, 07 Sep 2026 04:52 PM (IST)
Updated Date: Mon, 07 Sep 2026 04:55 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪਿੰਡ ਸ਼ੇਰੋਂ ਵਿਖੇ ਨਸ਼ਿਆਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨ ਮੋਹਨਜੀਤ ਸਿੰਘ ਨਾਲ ਕਥਿਤ ਤੌਰ ’ਤੇ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦੀ ਸਾਬਕਾ ਸੈਨਿਕ ਵਿੰਗ ਨੇ ਸਖ਼ਤ ਨਿੰਦਾ ਕੀਤੀ ਹੈ। ਸੂਬਾ ਪ੍ਰਧਾਨ ਤੇ ਭਦੌੜ ਤੋਂ ਭਾਜਪਾ ਹਲਕਾ ਇੰਚਾਰਜ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮੋਹਨਜੀਤ ਸਿੰਘ ਨਸ਼ਿਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਦਿਆਂ ਦੂਰ ਇੱਕ ਮਕਾਨ ਦੀ ਛੱਤ ਤੋਂ ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾ ਰਿਹਾ ਸੀ। ਕੈਪਟਨ ਸਿੱਧੂ ਨੇ ਕਿਹਾ ਕਿ ਨਸ਼ਿਆਂ ਵਰਗੇ ਗੰਭੀਰ ਮੁੱਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਨਾਲ ਇਸ ਤਰ੍ਹਾਂ ਦਾ ਵਿਹਾਰ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ’ਤੇ ਕਰੋੜਾਂ ਰੁਪਏ ਖਰਚ ਕਰਨ ਦੇ ਬਾਵਜੂਦ ਪਿੰਡਾਂ ’ਚ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮੋਹਨਜੀਤ ਸਿੰਘ ਨਾਲ ਕਥਿਤ ਤਸ਼ੱਦਦ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਨਿਰਪੱਖ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸੂਬੇਦਾਰ ਮੇਜਰ ਰਾਜ ਸਿੰਘ, ਵਰੰਟ ਅਫਸਰ ਬਲਵਿੰਦਰ ਸਿੰਘ, ਅਵਤਾਰ ਸਿੰਘ, ਸੂਬੇਦਾਰ ਕਮਲ ਸ਼ਰਮਾ, ਸੂਬੇਦਾਰ ਧੰਨਾ ਸਿੰਘ, ਕੈਪਟਨ ਰਾਜਾ, ਕੈਪਟਨ ਬਿਕਰ ਸਿੰਘ, ਸੂਬੇਦਾਰ ਹਰਜਿੰਦਰ ਸਿੰਘ, ਸੂਬੇਦਾਰ ਗੁਰਜੰਟ ਸਿੰਘ, ਹੌਲਦਾਰ ਬਸੰਤ ਸਿੰਘ ਉਗੋਕੇ, ਹੌਲਦਾਰ ਬਲਦੇਵ ਸਿੰਘ ਹਮੀਦੀ, ਰੂਪ ਸਿੰਘ ਮਹਿਤਾ ਆਦਿ ਆਗੂ ਹਾਜਰ ਸਨ।